ਸਾਡੇ ਨਾਲ ਸ਼ਾਮਲ

Follow us

11.5 C
Chandigarh
Tuesday, January 20, 2026
More
    Home Breaking News Holidays: ਪੰਜ...

    Holidays: ਪੰਜਾਬ ‘ਚ ਛੁੱਟੀਆਂ ਦੌਰਾਨ ਸਕੂਲਾਂ ਲਈ ਆਈ ਵੱਡੀ ਖਬਰ, ਸਿੱਖਿਆ ਮੰਤਰੀ ਨੇ ਹਦਾਇਤਾਂ ਕੀਤੀਆਂ ਜਾਰੀ

    Holidays
    Holidays: ਪੰਜਾਬ 'ਚ ਛੁੱਟੀਆਂ ਦੌਰਾਨ ਸਕੂਲਾਂ ਲਈ ਆਈ ਵੱਡੀ ਖਬਰ, ਸਿੱਖਿਆ ਮੰਤਰੀ ਨੇ ਹਦਾਇਤਾਂ ਕੀਤੀਆਂ ਜਾਰੀ

    Holidays: ਚੰਡੀਗੜ੍ਹ। ਪੰਜਾਬ ‘ਚ ਹੜ੍ਹਾਂ ਦੌਰਾਨ ਹੋਈ ਤਬਾਹੀ ਤੋਂ ਬਾਅਦ ਹੁਣ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ। ਜਿਹੜੇ ਇਲਾਕਿਆਂ ਵਿੱਚ ਪਾਣੀ ਬਿਲਕੁਲ ਉੱਤਰ ਚੁੱਕਾ ਹੈ ਉਨ੍ਹਾਂ ਇਲਾਕਿਆਂ ਵਿੱਚ ਜਿ਼ੰਦਗੀ ਨੂੰ ਲੀਹ ‘ਤੇ ਲਿਆਉਣ ਦੇ ਯਤਨ ਜਾਰੀ ਹਨ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਖੁੱਲ੍ਹਣ ਸਬੰਧੀ ਇੱਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ 9 ਸਤੰਬਰ ਤੋਂ ਸਾਰੇ ਸਕੂਲ ਤੇ ਕਾਲਜ ਆਮ ਵਾਂਗ ਖੁੱਲ੍ਹਣਗੇ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

    1. ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ। Holidays

    Read Also : ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ

    2. ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।

    3. 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।

    4. ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ।

    5. 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ। Holidays