ਸਾਡੇ ਨਾਲ ਸ਼ਾਮਲ

Follow us

11.9 C
Chandigarh
Thursday, January 22, 2026
More
    Home Breaking News Punjab Govern...

    Punjab Government: ਪੰਜਾਬ ਵਾਸੀਆਂ ਲਈ ਆ ਗਈ ਵੱਡੀ ਖਬਰ!, ਸਰਕਾਰ ਨੇ ਜਾਰੀ ਕੀਤੀ ਨਵੀਂ ਸਕੀਮ, ਟਰਾਂਸਪੋਰਟ ਮੰਤਰੀ ਦਾ ਐਲਾਨ

    Punjab Government
    Punjab Government: ਪੰਜਾਬ ਵਾਸੀਆਂ ਲਈ ਆ ਗਈ ਵੱਡੀ ਖਬਰ!, ਸਰਕਾਰ ਨੇ ਜਾਰੀ ਕੀਤੀ ਨਵੀਂ ਸਕੀਮ, ਟਰਾਂਸਪੋਰਟ ਮੰਤਰੀ ਦਾ ਐਲਾਨ

    Punjab Government: ਮੋਹਾਲੀ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰਟੀਓ ਦਫ਼ਤਰ ਮੋਹਾਲੀ ਅਤੇ ਸੈਕਟਰ-82 ਸਥਿਤ ਡਰਾਈਵਿੰਗ ਟੈਸਟ ਟਰੈਕ ਦਾ ਸ਼ੁੱਕਰਵਾਰ ਨੂੰ ਅਚਨਚੇਤ ਦੌਰਾ ਕੀਤਾ ਗਿਆ ਅਤੇ ਦਫ਼ਤਰ ’ਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਛੇਤੀ ਹੀ ਆਰਟੀਓ ਦਫ਼ਤਰਾਂ ਦੇ ਸਮੁੱਚੀਆਂ ਸੇਵਾਵਾਂ ਆਨਲਾਈਨ ਕਰ ਦਿੱਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਾਉਣ ਬਜਾਏ ਘਰ ਬੈਠੇ ਹੀ ਆਨਲਾਈਨ ਸੇਵਾਵਾਂ ਦੀ ਸੁਵਿਧਾ ਮਿਲੇਗੀ।

    ਟਰਾਂਸਪੋਰਟ ਮੰਤਰੀ ਨੇ ਆਰਟੀਏ ਦਫ਼ਤਰ ਵਿਖੇ ਪਬਲਿਕ ਕਾਊਂਟਰਾਂ ’ਤੇ ਜਾ ਕੇ ਕਰਮਚਾਰੀਆਂ ਤੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਲਿਆ ਅਤੇ ਨਾਲ ਹੀ ਦਫ਼ਤਰ ’ਚ ਕੰਮ ਕਰਵਾਉਣ ਆਏ ਲੋਕਾਂ ਨਾਲ ਵੀ ਗੱਲਬਾਤ ਕਰ ਕੇ ਉਨ੍ਹਾਂ ਨੂੰ ਦੀਆਂ ਮੁਸ਼ਕਲਾਂ ਬਾਰੇ ਜਾਣਿਆ। ਇਸ ਮੌਕੇ ਲੋਕਾਂ ਵੱਲੋਂ ਆਰਟੀਓ ਦਫ਼ਤਰ ਦੇ ਕੰਮ, ਅਧਿਕਾਰੀਆਂ, ਕਰਮਚਾਰੀਆਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਗਈ।

    ਦਸਤਾਵੇਜ਼ ਪੂਰੇ ਨਹੀਂ | Punjab Government

    ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ ’ਤੇ ਨਿਰਦੇਸ਼ ਦਿੱਤੇ। ਭੁੱਲਰ ਨੇ ਕਿਹਾ ਕਿ ਸਰਕਾਰ ਪ੍ਰਸ਼ਾਸਕੀ ਸੁਧਾਰਾਂ ਅਤੇ ਸਰਕਾਰੀ ਕੰਮ ’ਚ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਟੈਕਸ ਕੁਲੈਕਸ਼ਨ ਪ੍ਰਣਾਲੀ ਚੈੱਕ ਕੀਤੀ ਅਤੇ ਕਿਹਾ ਕਿ ਜਿਹੜੇ ਲੋਕਾਂ ਵੱਲੋਂ ਟੈਕਸ ਨਹੀਂ ਭਰਿਆ ਜਾਂਦਾ ਅਤੇ ਦਸਤਾਵੇਜ਼ ਪੂਰੇ ਨਹੀਂ ਹਨ, ਉਨ੍ਹਾਂ ਦੇ ਚਲਾਨ ਕਰਨ ਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ। Punjab Government

    ਉਨ੍ਹਾਂ ਆਰ. ਟੀ. ਓ. ਦਫ਼ਤਰ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ, ਜੋ ਕਿ 100 ਫ਼ੀਸਦੀ ਪਾਈ ਗਈ। ਉਨ੍ਹਾਂ ਆਰ. ਟੀ. ਓ. ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੌਕੇ ’ਤੇ ਹਦਾਇਤ ਕੀਤੀ ਕਿ ਜੋ ਵੀ ਲੋਕ ਟਰਾਂਸਪੋਰਟ ਨਾਲ ਸਬੰਧਿਤ ਕੰਮ ਕਰਵਾਉਣ ਆਉਂਦੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਆਰ. ਟੀ. ਓ. ਦਫ਼ਤਰ ਦੀਆਂ ਵਧੇਰੇ ਸੇਵਾਵਾਂ ਪਹਿਲਾਂ ਹੀ ਆਨਲਾਈਨ ਚਲ ਰਹੀਆ ਹਨ ਅਤੇ ਬਕਾਇਆ ਸੇਵਾਵਾਂ ਵੀ ਜਲਦ ਹੀ ਆਨਲਾਈਨ ਕਰ ਦਿੱਤੀਆ ਜਾਣਗੀਆਂ। Punjab Government

    ਇਸ ਤਰ੍ਹਾਂ ਦਾ ਹੈ ਨਵਾਂ ਡਰਾਈਵਿੰਗ ਟੈਸਟ ਟਰੈਕ

    ਮੰਤਰੀ ਨੇ ਇੱਥੇ ਸਥਿਤ ਡਰਾਈਵਿੰਗ ਟੈਸਟ ਟਰੈਕ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਮੋਹਾਲੀ ਦਾ ਨਵਾਂ ਡਰਾਈਵਿੰਗ ਟੈਸਟ ਟਰੈਕ ਨਵੀਂ ਹੈਮਜ਼ ਤਕਨੀਕ ਨਾਲ ਬਣਾਇਆ ਗਿਆ ਹੈ, ਜਿਸ ਨਾਲ ਕੋਈ ਦੂਜਾ ਵਿਅਕਤੀ ਕਿਸੇ ਹੋਰ ਦੀ ਥਾਂ ’ਤੇ ਡਰਾਈਵਿੰਗ ਟੈਸਟ ਨਹੀਂ ਦੇ ਸਕਦਾ। ਇਹ ਸਮੁੱਚਾ ਟਰੈਕ ਸੀ. ਸੀ. ਟੀ. ਵੀ. ਕੈਮਰਿਆਂ ਨਾਲ ਲੈਸ ਹੈ।

    Read Also : Rajindra Hospital Doctors Strike: ਰਾਜਿੰਦਰਾ ਹਸਪਤਾਲ ਦੇ ਡਾਕਟਰ ਹੜਤਾਲ ’ਤੇ, ਅੱਜ ਓਪੀਡੀ ਵੀ ਬੰਦ, ਮਰੀਜ਼ ਪਰੇਸ਼ਾਨ

    ਇਸ ਨਾਲ ਪੂਰੀ ਪਾਰਦਰਸ਼ਤਾ ਨਾਲ ਦੋਪਹੀਆ ਵਾਹਨ ਅਤੇ ਚਾਰਪਹੀਆ ਵਾਹਨ ਦਾ ਟੈਸਟ ਲਿਆ ਜਾਂਦਾ ਹੈ ਅਤੇ ਇਸ ’ਚ ਚਾਰਪਹੀਆ ਵਾਹਨ ਦੀ ਪਾਸ ਦਰ 40 ਫ਼ੀਸਦੀ ਰਹਿ ਗਈ ਹੈ ਅਤੇ ਦੋਪਹੀਆ ਵਾਹਨ ਦੀ ਪਾਸ ਦਰ 82 ਫ਼ੀਸਦੀ ਹੈ। ਅਜਿਹੀ ਨਵੀਂ ਤਕਨੀਕ ਨਾਲ ਸੜਕੀ ਹਾਦਸਿਆਂ ’ਚ ਵੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਇਹ ਤਕਨੀਕ ਪੂਰੇ ਪੰਜਾਬ ’ਚ ਸਾਰੇ ਟਰੈਕਾਂ ਵਿਖੇ ਲਾਗੂ ਕਰ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਆਰ. ਟੀ. ਓ. ਰਾਜਪਾਲ ਸਿੰਘ ਸੇਖੋਂ ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਪ੍ਰਭਜੋਤ ਕੌਰ ਅਤੇ ਹੋਰ ਅਧਿਕਾਰੀ ਵੀ ਮੌਜ਼ੂਦ ਸਨ।