
Bhakhra Dam News: ਨੰਗਲ (ਅਸ਼ਵਨੀ ਚਾਵਲਾ)। ਪੰਜਾਬ ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਦੇ ਵਿਵਾਦ ਨੇ ਨਵਾਂ ਰੂਪ ਲੈ ਲਿਆ ਹੈ। ਹਰਿਆਣਾ ਲਈ ਜਬਰਦਸਤੀ ਵਾਧੂ ਪਾਣੀ ਛੱਡਣ ਕੋਸ਼ਿਸ਼ ਦੀ ਗੱਲ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਪੰਜਾਬ ਪੁਲਿਸ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੂੰ ਨੰਗਲ ਡੈਮ ਦੇ ਅੰਦਰ ਦਾਖਲ ਹੋਣ ਤੋਂ ਰੋਕ ਦਿੱਤਾ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਮੁਤਾਬਕ ਪੁਲਿਸ ਨੇ ਨੰਗਲ ਡੈਮ ਦੇ ਬਾਹਰ ਬੀਬੀਐੱਮਬੀ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵੀ ਰੋਕ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੰਗਲ ਡੈਮ ਦੇ ਬਾਹਰ ਆਪ ਆਗੂਆਂ ਨੇ ਧਰਨਾ ਲਾ ਦਿੱਤਾ ਹੈ। ਮੁੱਖ ਮੰਤਰੀ ਦੇ ਨੰਗਲ ਡੈਮ ਪਹੁੰਚਣ ਲਈ ਰਵਾਨਾ ਹੋਣ ਦੀ ਵੀ ਖਬਰ ਆ ਰਹੀ ਹੈ।
ਅੱਜ ਸਵੇਰੇ ਕਰੀਬ 9 ਵਜੇ ਚੇਅਰਮੈਨ ਬਹੁਤ ਹੀ ਗੁਪਤ ਤਰੀਕੇ ਨਾਲ ਨੰਗਲ ਡੈਮ ਵੱਲ ਰਵਾਨਾ ਹੋਏ ਸਨ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਰੋਪੜ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ। ਜਦੋਂ ਉਹ ਨੰਗਲ ਡੈਮ ਪਹੁੰਚੇ ਤਾਂ ਪੰਜਾਬ ਪੁਲਿਸ ਦੇ ਤਾਇਨਾਤ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਜਾਣਕਾਰੀ ਮਿਲੀ ਹੈ ਕਿ ਚੇਅਰਮੈਨ ਨੇ ਪੁਲਿਸ ਅਧਿਕਾਰੀਆਂ ਨੂੰ ਹਾਈ ਕੋਰਟ ਦੇ ਹਾਲ ਹੀ ਵਿੱਚ ਸੁਣਾਏ ਫ਼ੈਸਲੇ ਦਾ ਹਵਾਲਾ ਦਿੱਤਾ। ਪੁਲਿਸ ਨੇ ਡੈਮ ਦੇ ਨੇੜਲੇ ਖੇਤਰ ਨੂੰ ਸੀਲ ਕਰ ਦਿੱਤਾ ਹੈ। Bhakhra Dam News
Read Also : Main National Highway: ਯਾਤਰੀਆਂ ਲਈ ਇਹ ਮੇਨ ਹਾਈਵੇਅ ਕੀਤਾ ਬੰਦ, ਯਾਤਰਾ ਤੋਂ ਪਹਿਲਾਂ ਲਵੋ ਅਪਡੇਟ
ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਡੈਮ ਦੇ ਸੰਚਾਲਨ ਅਤੇ ਰੈਗੂਲੇਸ਼ਨ ਵਿੱਚ ਦਖਲ ਦੇਣ ਤੋਂ ਰੋਕਿਆ ਹੈ ਪਰ ਅਦਾਲਤ ਨੇ ਡੈਮ ਦੀ ਸੁਰੱਖਿਆ ਲਈ ਪੰਜਾਬ ਪੁਲਿਸ ’ਤੇ ਕੋਈ ਰੋਕ ਨਹੀਂ ਲਗਾਈ। ਇਸ ਦੌਰਾਨ ਚੇਅਰਮੈਨ ਨੇ ਉੱਚ ਅਥਾਰਟੀ ਨੂੰ ਫ਼ੋਨ ਜ਼ਰੀਏ ਜਾਣਕਾਰੀ ਦਿੱਤੀ ਹੈ। ਤ੍ਰਿਪਾਠੀ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਹਰਿਆਣਾ ਨੂੰ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਦੇ ਮਕਸਦ ਨਾਲ ਡੈਮ ’ਤੇ ਪਹੁੰਚੇ ਸਨ। ਉਨ੍ਹਾਂ ਨੇ ਆਪਣੀ ਯਾਤਰਾ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਰੋਪੜ ਨੂੰ ਪੂਰਾ ਅਗਾਹ ਕੀਤਾ ਸੀ।