ਅੰਮ੍ਰਿਤਪਾਲ ਸਬੰਧੀ ਲੁਧਿਆਣਾ ਤੋਂ ਆਈ ਵੱਡੀ ਖ਼ਬਰ, ਸਾਥੀ ਗੋਰਖਾ ਬਾਬਾ ਗ੍ਰਿਫ਼ਤਾਰ

Amritpal

ਲੁਧਿਆਣਾ/ਖੰਨਾ (ਸੱਚ ਕਹੂੰ ਨਿਊਜ਼)। ਜ਼ਿਲਾ ਲੁਧਿਆਣਾ ਦੀ ਖੰਨਾ ਪੁਲਿਸ ਨੇ ਵੱਡਾ ਐਕਸ਼ਨ ਲੈਂਦਿਆਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ (Amritpal) ਦੇ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਿਕ ਗੋਰਖਾ ਬਾਬਾ ਪਿੰਡ ਮਾਂਗੇਵਾਲ (ਮਲੌਦ) ਦਾ ਰਹਿਣ ਵਾਲਾ ਹੈ। ਗੋਰਖਾ ਬਾਬਾ ਅਕਸਰ ਅੰਮ੍ਰਿਤਪਾਲ ਦੇ ਨਾਲ ਹੀ ਰਹਿੰਦਾ ਸੀ।

ਉਹ ਅਜਨਾਲਾ ਕਾਂਡ ਵਿੱਚ ਵੀ ਨਾਮਜਦ ਦੱਸਿਆ ਜਾ ਰਿਹਾ ਹੈ। ਗੋਰਖਾ ਬਾਬਾ ਅੰਮ੍ਰਿਤਪਾਲ (Amritpal) ਦਾ ਗੰਨਮੈਨ ਬਣ ਕੇ ਉਸ ਦੇ ਨਾਲ ਰਹਿੰਦਾ ਸੀ। ਦੱਸ ਦਈਏ ਕਿ ਪੰਜਾਬ ਪੁਲਿਸ ਦੀਆਂ ਟੀਮਾਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮਿ੍ਰਤਪਾਲ ਸਿੰਘ ਦੀ ਗਿ੍ਰਫ਼ਤਾਰੀ ਲਈ ਪਿਛਲੇ ਕਈ ਦਿਨਾਂ ਤੋਂ ਛਾਪੇਮਾਰੀ ਕਰ ਰਹੀਆਂ ਹਨ, ਪਰ ਅੰਮ੍ਰਿਤਪਾਲ ਸਿੰਘ ਹਾਲੇ ਤੱਕ ਪੁਲਿਸ ਦੀ ਗਿ੍ਰਫਤ ਤੋਂ ਬਾਹਰ ਹੈ। ਉਸ ਦੇ 150 ਤੋਂ ਵੱਧ ਸਾਥੀਆਂ ਨੂੰ ਹੁਣ ਤਕ ਵੱਖ-ਵੱਖ ਥਾਂਵਾਂ ਤੋਂ ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤਾ ਜਾ ਚੁੱਕਾ ਹੈ।

ਲੁਧਿਆਣਾ ਪੁਲਿਸ ਨੇ ਬੁੱਧਵਾਰ ਨੂੰ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਜੋ ਕਿ ਅੰਮ੍ਰਿਤਪਾਲ ਦੇ ਕਾਫ਼ੀ ਨਜ਼ਦੀਕੀਆਂ ’ਚ ਗਿਣੇ ਜਾਂਦੇ ਹਨ। ਇਨਾਂ ਦੀ ਪਛਾਣ ਹਨੀ ਸਿੰਗਲਾ, ਗੁਰਨਾਮ ਸਿੰਘ, ਸਿਮਰਨਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਹਨੀ ਸਿੰਗਲਾ ਉਹ ਵਿਅਕਤੀ ਹੈ ਜਿਸ ਨੇ ਅੰਮ੍ਰਿਤਪਾਲ ਵੱਲੋਂ ਕੱਢੀ ਜਾਣ ਵਾਲੀ ਖਾਲਸਾ ਵਹੀਰ ’ਚ ਫੁੱਲਾਂ ਦੀ ਵਰਖਾ ਕਰਨ ਦੀ ਗੱਲ ਕਹੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here