
India-Pakistan War: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਸਰਹੱਦਾਂ ’ਤੇ ਵਧੇ ਤਣਾਅ ਵਿਚਕਾਰ, ਹਵਾਈ ਸੈਨਾ ਮੁਖੀ ਏਅਰ ਚੀਫ ਮਾਰਸ਼ਲ ਏਪੀ ਸਿੰਘ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੱਲ੍ਹ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਤ੍ਰਿਪਾਠੀ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਏਅਰ ਚੀਫ ਮਾਰਸ਼ਲ ਸਿੰਘ ਦੀ ਮੋਦੀ ਨਾਲ ਮੁਲਾਕਾਤ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਹਵਾਈ ਸੈਨਾ ਮੁਖੀ ਤੇ ਪ੍ਰਧਾਨ ਮੰਤਰੀ ਵਿਚਕਾਰ ਹੋਈ ਮੁਲਾਕਾਤ ਦੌਰਾਨ ਕੀ ਚਰਚਾ ਹੋਈ, ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਇਹ ਖਬਰ ਵੀ ਪੜ੍ਹੋ : Kashmir Indian Army Accident: ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ… ਖੱਡ ’ਚ ਡਿੱਗੀ ਫੌਜ ਦੀ ਗੱਡੀ, 3 ਜਵਾਨ ਸ਼ਹੀਦ
ਹਾਲਾਂਕਿ, ਇਹ ਮੰਨਿਆ ਜਾ ਰਿਹਾ ਹੈ ਕਿ ਏਅਰ ਚੀਫ ਮਾਰਸ਼ਲ ਨੇ ਪ੍ਰਧਾਨ ਮੰਤਰੀ ਨੂੰ ਹਵਾਈ ਸੈਨਾ ਦੀ ਤਿਆਰੀ ਅਤੇ ਰਣਨੀਤੀ ਬਾਰੇ ਜਾਣਕਾਰੀ ਦਿੱਤੀ ਹੈ। ਇਹ ਜ਼ਿਕਰਯੋਗ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਪ੍ਰਧਾਨ ਮੰਤਰੀ ਪੂਰੀ ਰੱਖਿਆ ਮਸ਼ੀਨਰੀ, ਸੁਰੱਖਿਆ ਏਜੰਸੀਆਂ ਤੇ ਸਰਕਾਰ ’ਚ ਆਪਣੇ ਉੱਚ ਸਹਿਯੋਗੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਅੰਗੋਲਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਮੋਦੀ ਨੇ ਕੱਲ੍ਹ ਮੀਡੀਆ ਸਾਹਮਣੇ ਇੱਕ ਵਾਰ ਫਿਰ ਦੁਹਰਾਇਆ ਕਿ ਪਹਿਲਗਾਮ ’ਚ ਅੱਤਵਾਦੀ ਹਮਲਾ ਕਰਨ ਵਾਲਿਆਂ ਤੇ ਉਨ੍ਹਾਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। 22 ਅਪਰੈਲ ਨੂੰ ਹੋਏ ਇਸ ਅੱਤਵਾਦੀ ਹਮਲੇ ’ਚ, ਅੱਤਵਾਦੀਆਂ ਨੇ 26 ਲੋਕਾਂ ਨੂੰ ਬੇਰਹਿਮੀ ਨਾਲ ਮਾਰ ਦਿੱਤਾ। India-Pakistan War
ਬਗਲੀਹਾਰ ਬੰਨ੍ਹ ਤੋਂ ਚਨਾਬ ਨਦੀ ਦਾ ਪਾਣੀ ਰੋਕਿਆ | India-Pakistan War
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਪਾਕਿਸਤਾਨ ਨਾਲ 65 ਸਾਲ ਪੁਰਾਣੇ ਸਿੰਧੂ ਜਲ ਸਮਝੌਤੇ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਨੂੰ ਭਾਰਤ ਵੱਲੋਂ ਪਾਕਿਸਤਾਨ ਨੂੰ ਸਬਕ ਸਿਖਾਉਣ ਲਈ ਕੂਟਨੀਤਕ ਤੌਰ ’ਤੇ ਚੁੱਕਿਆ ਗਿਆ ਸਭ ਤੋਂ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਹੁਣ, ਜਾਣਕਾਰੀ ਅਨੁਸਾਰ, ਭਾਰਤ ਨੇ ਚਨਾਬ ਨਦੀ ’ਤੇ ਬਗਲੀਹਾਰ ਡੈਮ ਤੋਂ ਪਾਕਿਸਤਾਨ ਜਾਣ ਵਾਲੇ ਪਾਣੀ ਦੇ ਵਹਾਅ ਨੂੰ ਰੋਕ ਦਿੱਤਾ ਹੈ ਤੇ ਜੇਹਲਮ ਨਦੀ ’ਤੇ ਕਿਸ਼ਨਗੰਗਾ ਡੈਮ ’ਤੇ ਵੀ ਇਸੇ ਤਰ੍ਹਾਂ ਦੇ ਕਦਮ ਦੀ ਯੋਜਨਾ ਬਣਾਈ ਜਾ ਰਹੀ ਹੈ।