ਚੰਡੀਗੜ੍ਹ ਮੇਅਰ ਚੋਣ ਸਬੰਧੀ ਸੁਪਰੀਮ ਕੋਰਟ ਦੀ ਤਲਖ ਟਿੱਪਣੀਆਂ
ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਸੁਪਰੀਮ ਕੋਰਟ ਨੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਸਖ਼ਤ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਰਿਟਰਨਿੰਗ ਅਧਿਕਾਰੀ ਨੇ ਬੈਲਟ ਪੇਪਰਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ। ਅਦਾਲਤ ਨੇ ਸਵਾਲ ਪੁੱਛਿਆ ਕਿ ਕੀ ਚੋਣਾਂ ਇਸੇ ਤਰ੍ਹਾਂ ਕਰਵਾਈਆਂ ਜਾਂਦੀਆਂ ਹਨ। ਇਹ ਲੋਕਤੰਤਰ ਦਾ ਮਜ਼ਾਕ ਹੈ। ਇਹ ਲੋਕਤੰਤਰ ਦਾ ਕਤਲ ਹੈ। ਅਸੀਂ ਪੂਰੇ ਮਾਮਲੇ ਤੋਂ ਹੈਰਾਨ ਹਾਂ। ਇਸ ਅਧਿਕਾਰੀ ‘ਤੇ ਕਾਰਵਾਈ ਹੋਣੀ ਚਾਹੀਦੀ ਹੈ।
ਕੀ ਇਹ ਹੈ ਪ੍ਰੀਜ਼ਾਈਡਿੰਗ ਅਫ਼ਸਰ ਦਾ ਵਤੀਰਾ ਹੈ? ਸੁਪਰੀਮ ਕੋਰਟ ਨੇ ਬੈਲਟ ਪੇਪਰ, ਵੀਡੀਓਗ੍ਰਾਫੀ ਅਤੇ ਹੋਰ ਸਮੱਗਰੀ ਸਮੇਤ ਚੋਣ ਪ੍ਰਕਿਰਿਆ ਦਾ ਸਾਰਾ ਰਿਕਾਰਡ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਰਾਹੀਂ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਹਨ। Chandigarh News
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਹਾਈ ਕੋਰਟ ਤੇ ਸਵਾਲ ਚੁੱਕੇ ਹਨ ਕਿ ਉਹ ਚੋਣਾਂ ਨੂੰ ਸਹੀ ਤਰੀਕੇ ਨਾਲ ਕਰਾਉਣ ਵਿੱਚ ਅਸਫਲ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਕਾਰਪੋਰੇਸ਼ਨ ਦੀ ਹੋਣ ਵਾਲੀ ਮੀਟਿੰਗ ਅਗਲੀ ਸੁਣਵਾਈ ਤੱਕ ਮੁਲਤਵੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। Chandigarh News
ਇਹ ਵੀ ਪੜ੍ਹੋ: ਚੰਪਾਈ ਸੋਰੇਨ ਨੇ ਫਲੋਰ ਟੈਸਟ ਕੀਤਾ ਪਾਸ
ਇਥੇ ਦੱਸਣ ਯੋਗ ਹੈ ਕਿ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਆਪ ਅਤੇ ਭਾਜਪਾ ਆਮਣੇ ਸਾਹਮਣੇ ਹਨ। ਆਪ ਸਰਕਾਰ ਨੇ ਇਲਜ਼ਾਮ ਲਗਾਇਆ ਹੈ ਕਿ ਇਸ ਵਿੱਚ ਭਾਜਪਾ ਨੇ ਧੋਖਾਧੜੀ ਕਰਕੇ ਜਿੱਤ ਹਾਸਿਲ ਕੀਤੀ ਹੈ। ਜਿਸ ਤੋਂ ਬਾਅਦ ਉਨਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖਟਖਟਾਇਆ। Chandigarh News