Farmer Protest: ਡੱਲੇਵਾਲ ਦੇ ਮਰਨ ਵਰਤ ਸਬੰਧੀ ਸੁਪਰੀਮ ਕੋਰਟ ਤੋਂ ਵੱਡੀ ਖਬਰ, ਕਿਸਾਨ ਆਗੂਆਂ ‘ਤੇ ਤਲਖ ਟਿੱਪਣੀ

Farmer Protest

ਨਵੀਂ ਦਿੱਲੀ (ਏਜੰਸੀ)। Farmer Protest: ਖਨੌਰੀ ਬਾਰਡਰ ’ਤੇ 38 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਸਬੰਧੀ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ’ਤੇ ਫਿਰ ਤੋਂ ਸਖ਼ਤ ਰੁਖ਼ ਦਿਖਾਇਆ ਹੈ। ਅਦਾਲਤ ਨੇ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕਦੇ ਵਰਤ ਤੋੜਨ ਲਈ ਨਹੀਂ ਕਿਹਾ। ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਾਉਂਦੇ ਹੋਏ ਕਿਹਾ ਕਿ ਤੁਹਾਡਾ ਰਵੱਈਆ ਸੁਲ੍ਹਾ-ਸਫ਼ਾਈ ਕਰਵਾਉਣ ਦਾ ਨਹੀਂ ਹੈ।

ਇਹ ਖਬਰ ਵੀ ਪੜ੍ਹੋ : New Highway: ਇਸ ਸਾਲ ਇਹ ਸੂਬੇ ਦੇ ਲੋਕਾਂ ਨੂੰ ਮਿਲੇਗੀ ਵੱਡੀ ਖੁਸ਼ਖਬਰੀ, ਬਣਾਏ ਜਾਣਗੇ ਇਹ ਨਵੇਂ ਹਾਈਵੇਅ, ਐਕੁਆਇਰ ਹੋਵੇ…

ਅਦਾਲਤ ਨੇ ਇਹ ਵੀ ਕਿਹਾ ਕਿ ਕੁਝ ਅਖੌਤੀ ਕਿਸਾਨ ਆਗੂ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਸੁਣਵਾਈ ਸੋਮਵਾਰ, 13 ਜਨਵਰੀ ਨੂੰ ਤੈਅ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਸਾਨੂੰ ਡੱਲੇਵਾਲ ਨੂੰ ਹਸਪਤਾਲ ’ਚ ਦਾਖਲ ਕਰਨ ਦੇ ਆਦੇਸ਼ ਦੀ ਪਾਲਣਾ ਰਿਪੋਰਟ ਦੀ ਲੋੜ ਹੈ। ਸੋਮਵਾਰ ਨੂੰ ਇਸ ਮਾਣਹਾਨੀ ਪਟੀਸ਼ਨ ਦੇ ਨਾਲ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਸਰਹੱਦ ਖੋਲ੍ਹਣ ਵਿਰੁੱਧ ਦਾਇਰ ਪਟੀਸ਼ਨ ’ਤੇ ਵੀ ਸੁਣਵਾਈ ਹੋਵੇਗੀ। ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ।

ਅਦਾਲਤ ਨੇ ਕਿਹਾ ਕਿ ਸੋਮਵਾਰ ਨੂੰ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਨ ਦੇ ਹੁਕਮਾਂ ਨੂੰ ਲਾਗੂ ਨਾ ਕਰਨ ਦੀ ਮਾਣਹਾਨੀ ਪਟੀਸ਼ਨ ਦੇ ਨਾਲ-ਨਾਲ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਸਰਹੱਦ ਖੋਲ੍ਹਣ ਦੇ ਹੁਕਮਾਂ ਵਿਰੁੱਧ ਦਾਇਰ ਪਟੀਸ਼ਨ ’ਤੇ ਵੀ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ 30 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ’ਚ ਦਾਖ਼ਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ 3 ਦਿਨ ਦਾ ਸਮਾਂ ਦਿੱਤਾ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਇੱਕ ਵਿਚੋਲੇ ਨੇ ਅਰਜ਼ੀ ਦਿੱਤੀ ਹੈ। Farmer Protest

ਕਿ ਜੇਕਰ ਕੇਂਦਰ ਦਖਲ ਦੇਵੇ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹੈ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਸਮਾਂ ਮੰਗੀ ਗਈ ਅਰਜ਼ੀ ਨੂੰ ਸਵੀਕਾਰ ਕਰ ਲਿਆ ਸੀ। ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ। ਅਧਿਕਾਰੀਆਂ ਨੇ ਦੱਸਿਆ ਕਿ ਗੱਲਬਾਤ ਚੰਗੇ ਮਾਹੌਲ ’ਚ ਹੋਈ। ਦੂਜੇ ਪਾਸੇ ਡਾਕਟਰਾਂ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਡੱਲੇਵਾਲ ਨੂੰ ਬੋਲਣ ’ਚ ਵੀ ਮੁਸ਼ਕਲ ਆ ਰਹੀ ਹੈ। Farmer Protest

ਪੰਧੇਰ ਨੇ ਕਿਹਾ- ਡੱਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ | Farmer Protest

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੇ ਮਰਨ ਵਰਤ ਨੂੰ 38 ਦਿਨ ਹੋ ਗਏ ਹਨ। ਇਹ ਮਰਨ ਵਰਤ ਗੱਲਬਾਤ ਲਈ ਨਹੀਂ ਸਗੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਸ਼ੁਰੂ ਕੀਤਾ ਗਿਆ ਹੈ। ਇਹ ਵਰਤ ਇਸੇ ਤਰ੍ਹਾਂ ਜਾਰੀ ਰਹੇਗਾ। ਦਿੱਲੀ ਮਾਰਚ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। 4 ਜਨਵਰੀ ਨੂੰ ਖਨੌਰੀ ਵਿੱਚ ਵੱਡੀ ਪੰਚਾਇਤ ਹੋਵੇਗੀ।

LEAVE A REPLY

Please enter your comment!
Please enter your name here