ਭਾਰਤ-ਕੈਨੇਡਾ ਦਰਮਿਆਨ ਤਲਖੀ ਹੋਰ ਵਧੀ | Indian Visa services
ਨਵੀਂ ਦਿੱਲੀ। ਭਾਰਤ ਨੇ ਕੈਨੇਡਾ ਦੇ ਲੋਕਾਂ ਲਈ ਵੀਜ਼ਾ ਸੇਵਾਵਾਂ ਸਸਪੈਂਡ ਕਰ ਦਿੱਤੀਆਂ ਹਨ। ਅਸਲ ਵਿੱਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਜਰ ਦੇ ਕਤਲ ਦੇ ਮੁੱਦੇ ’ਤੇ ਭਾਰਤ ਤੇ ਕੈਨੇਡਾ ਦਰਮਿਆਨ ਤਣਾਅ ਵਧਦਾ ਜਾ ਰਿਹਾ ਹੈ। ਇਸ ਨੂੰ ਦੇਖਦੇ ਹੋਏ ਕੈਨੇਡਾ ’ਚ ਮੌਜ਼ੂਦ ਭਾਰਤ ਦੇ ਵੀਜਾ ਐਪਲੀਕੇਸ਼ਨ ਸੈਂਟਰ ਨੇ ਐਲਾਨ ਕੀਤਾ ਹੈ।
ਇਸ ਤੋਂ ਪਹਿਲਾਂ ਕੈਨੇਡਾ ਨੇ ਮੰਗਲਵਾਰ ਨੂੰ ਆਪਣੇ ਨਾਗਰਿਕਾਂ ਨੂੰ ਭਾਰਤ ਦੇ ਕੁਝ ਖਾਸ ਹਿੱਸਿਆਂ ਵਿੱਚ ਨਾ ਜਾਣ ਦੀ ਐਡਵਾਇਜ਼ਰੀ ਜਾਰੀ ਕੀਤੀ ਸੀ। ਬੁੱਧਵਾਰ ਨੂੰ ਭਾਂਰਤ ਨੇ ਵੀ ਇਸੇ ਤਰ੍ਹਾਂ ਦੀ ਐਡਵਾਇਜ਼ਰੀ ਜਾਰੀ ਕਰ ਦਿੱਤੀ। ਇਸ ਤੋਂ ਬਾਅਦ ਦੇਰ ਰਾਤ ਕੈਨੇਡਾ ਨੇ ਭਾਰਤ ਦੀ ਐਡਵਾਇਜ਼ਰੀ ਖਾਰਜ਼ ਕਰ ਦਿੱਤੀ। ਨਿਊਜ਼ ਏਜੰਸੀ ਏਐੱਫ਼ਪੀ ਦੇ ਮੁਤਾਬਿਕ ਕੈਨੇਡਾ ਦੇ ਪਬਲਿਕ ਸੇਫ਼ਟੀ ਮਿਨਿਸਟਰ ਡੋਮਿਨਿਕ ਲੇਬਨੇਕ ਨੇ ਓਟਾਵਾ ’ਚ ਮੀਡੀਆ ਨਾਲ ਗੱਲਬਾਤ ’ਚ ਕਿਹਾ ਕਿ ਉਨ੍ਹਾਂ ਦਾ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ ਹੈ।