Kisan Protest: ਕਿਸਾਨ ਅੰਦੋਲਨ ‘ਤੇ ਆ ਗਈ ਵੱਡੀ ਖਬਰ!

Kisan Protest

ਅਗਲੇ ਗੇਡ਼ ਦੀ ਗੱਲਬਾਤ ਐਤਵਾਰ ਨੂੰ ਹੋਵੇਗੀ Kisan Protest

Kisan Protest: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ “ਦਿੱਲੀ ਕੂਚ” ਅੰਦੋਲਨ ਨੂੰ ਲੈ ਕੇ ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਦਰਮਿਆਨ ਵੀਰਵਾਰ ਰਾਤ ਨੂੰ ਪੰਜ ਘੰਟੇ ਤੋਂ ਵੱਧ ਸਮੇਂ ਤੱਕ ਤੀਜੇ ਗੇੜ ਦੀ ਗੱਲਬਾਤ ਚੱਲੀ। ਇਸ ਦੇ ਬਾਵਜੂਦ ਸਥਿਤੀ ਬਰਕਰਾਰ ਹੈ ਅਤੇ ਹੁਣ ਅਗਲੇ ਦੌਰ ਦੀ ਗੱਲਬਾਤ ਐਤਵਾਰ ਨੂੰ ਹੋਵੇਗੀ। ਮੀਟਿੰਗ ਵਿੱਚ ਹਾਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਬਿਆਨ ਮੁਤਾਬਕ ਕੱਲ੍ਹ ਹੋਈ ਗੱਲਬਾਤ ਵਿੱਚ ਵੱਖ-ਵੱਖ ਨੁਕਤਿਆਂ ’ਤੇ ਸਹਿਮਤੀ ਬਣ ਗਈ ਹੈ ਅਤੇ ਹੋਰ ਅਹਿਮ ਮੁੱਦਿਆਂ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ।

ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪਿਊਸ਼ ਗੋਇਲ ਅਤੇ ਨਿਤਿਆਨੰਦ ਸਮੇਤ ਕਿਸਾਨਾਂ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ, ਉਨ੍ਹਾਂ ਨੇ ਅੰਦੋਲਨ ਕਰ ਰਹੇ ਕਿਸਾਨਾਂ ‘ਤੇ ਹਮਲਾ ਕਰਨ ਲਈ ਡਰੋਨ ਦੀ ਵਰਤੋਂ ਨੂੰ ਅਸਹਿਣਯੋਗ ਕਰਾਰ ਦਿੱਤਾ। ਉਨ੍ਹਾਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਪ੍ਰੀਖਿਆਵਾਂ ਚੱਲ ਰਹੀਆਂ ਹਨ, ਇਸ ਲਈ ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ।

ਇਹ ਵੀ ਪੜ੍ਹੋ: ਹੁਣ ਰਾਜਸਥਾਨ ‘ਚ ਵੀ ਕਿਸਾਨਾਂ ‘ਤੇ ਪੁਲਿਸ ਦੀ ਚੱਲੀ ਡਾਂਗ, ਸਾਹਮਣੇ ਆਇਆ ਇਹ ਕਾਰਨ

ਉਨ੍ਹਾਂ ਦੁਹਰਾਇਆ ਕਿ ਪੰਜਾਬ ਨੂੰ ਭਾਰਤ ਤੋਂ ਵੱਖ ਕਰਨ ਲਈ ਸੂਬੇ ਦੀਆਂ ਹਰਿਆਣਾ ਨਾਲ ਲੱਗਦੀਆਂ ਸਰਹੱਦਾਂ ‘ਤੇ ਕੰਡਿਆਲੀ ਤਾਰ ਲਗਾਈ ਗਈ ਹੈ, ਜੋ ਜਾਇਜ਼ ਨਹੀਂ ਹੈ। ਮਾਨ ਨੇ ਕਿਹਾ ਕਿ ਉਹ ਪੂਰੀ ਸਥਿਤੀ ‘ਤੇ ਨਿੱਜੀ ਤੌਰ ‘ਤੇ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 54 ਕਿਸਾਨ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ ਅਤੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। Kisan Protest