ਵੱਡੀ ਖਬਰ : ਪਨਬਸ ਅਤੇ ਪੀਆਰਟੀਸੀ ਦਾ ਅੱਜ ਚੱਕਾ ਜ਼ਾਮ, ਯਾਤਰੀ ਪਰੇਸ਼ਾਨ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਫਿਰ ਤੋਂ ਪੀਆਰਟੀਸੀ-ਪਨਬੱਸ ਨੇ ਚੱਕਾ ਜਾਮ ਕਰ ਦਿੱਤਾ ਹੈ। ਅੱਜ ਸੂਬੇ ’ਚ ਕਈ ਥਾਵਾਂ ’ਤੇ ਰੋਡਵੇਜ ਦੀਆਂ ਬੱਸਾਂ ਨਹੀਂ ਚੱਲ ਰਹੀਆਂ। ਇਸ ਕਾਰਨ ਬੱਸ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਮੀਟਿੰਗਾਂ ਦਾ ਸਮਾਂ ਲਗਾਤਾਰ ਵਧਾਏ ਜਾਣ ਤੋਂ ਰੋਡਵੇਜ ਮੁਲਾਜ਼ਮ ਨਾਰਾਜ ਹਨ। ਇਹ ਜਾਣਕਾਰੀ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਡਿਪੂ ਹੈੱਡ ਜਤਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਦੋਂ ਮੁਲਾਜ਼ਮਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਅਤੇ ਮੁੱਖ ਮੰਤਰੀ ਪੰਜਾਬ ਨੂੰ ਸਵਾਲ-ਜਵਾਬ ਕਰਨ ਲਈ ਕਿਹਾ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਲਈ ਮੀਟਿੰਗ ਤੈਅ ਕੀਤੀ ਸੀ। ਇਸ ਤੋਂ ਬਾਅਦ 14 ਸਤੰਬਰ ਨੂੰ ਮੀਟਿੰਗ ਹੋਣੀ ਸੀ, ਹੁਣ ਤੀਜੀ ਵਾਰ ਮੀਟਿੰਗ 29 ਸਤੰਬਰ ਤੈਅ ਕੀਤੀ ਗਈ ਹੈ। (PRTC)

ਪੰਜਾਬ ਸਰਕਾਰ ਤੋਂ ਮੁਲਾਜ਼ਮ ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ

ਯੂਨੀਅਨ ਪ੍ਰਧਾਨ ਅਤੇ ਡਿਪੂ ਹੈੱਡ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਲਾਅ ਦੇ ਨਾਂਅ ’ਤੇ ਵੋਟਾਂ ਪਾ ਕੇ ਪੰਜਾਬ ’ਚ ਬਹੁਮਤ ਨਾਲ ਜਿਤਾਉਣ ਵਾਲੇ ਮੁਲਾਜ਼ਮ ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਕਿਹਾ ਕਿ ਮਾਨ ਸਰਕਾਰ ਹਰ ਵਰਗ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਕੱਚੇ ਟਰਾਂਸਪੋਰਟ ਮੁਲਾਜ਼ਮਾਂ ਦੀ ਮੰਗ ਹੋਵੇ ਜਾਂ ਟਰਾਂਸਪੋਰਟ ਮਾਫੀਆ ਜਾਂ ਫਿਰ ਸਰਕਾਰੀ ਬੱਸਾਂ ਨੂੰ ਸ਼ਾਮਲ ਕਰਨ ਦਾ ਮਾਮਲਾ, ਪੰਜਾਬ ਸਰਕਾਰ ਹਰ ਮੁੱਦੇ ’ਤੇ ਟਾਲ ਮਟੋਲ ਕਰ ਰਹੀ ਹੈ।

ਫਿਰੋਜ਼ਪੁਰ ਡਿਪੂ ਦੀ ਮੀਟਿੰਗ ’ਚ ਹੋਇਆ ਹੜਤਾਲ ਦਾ ਫੈਸਲਾ | PRTC

ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਫਿਰੋਜ਼ਪੁਰ ਡਿਪੂ ਵਿਖੇ ਮੀਟਿੰਗ ਕੀਤੀ ਗਈ ਸੀ। ਇਸੇ ਮੀਟਿੰਗ ’ਚ 20 ਸਤੰਬਰ ਨੂੰ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ। ਪਰ ਪੰਜਾਬ ਸਰਕਾਰ ਵੱਲੋਂ ਇਸ ਸਥਿਤੀ ਨੂੰ ਟਾਲਣ ਲਈ ਕੋਈ ਕਦਮ ਨਹੀਂ ਚੁੱਕੇ ਗਏ। ਇੱਥੋਂ ਤੱਕ ਕਿ ਕਰਮਚਾਰੀਆਂ ਨਾਲ ਗੱਲਬਾਤ ਕਰਨ ਲਈ ਲੋੜੀਂਦੀਆਂ ਮੀਟਿੰਗਾਂ ਦਾ ਸਮਾਂ ਵੀ ਵਧਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਜਾਅਲੀ ਸਰਟੀਫਿਕੇਟ ਦੇ ਆਧਾਰ ’ਤੇ ਨੌਕਰੀ ਲੈਣ ਵਾਲਿਆਂ ਵਿਰੁੱਧ ਹੁਣ ਹੋਵੇਗੀ ਕਾਰਵਾਈ

LEAVE A REPLY

Please enter your comment!
Please enter your name here