ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ-ਪੰਜਾਬ ਦੀਆਂ ਹੱਦਾਂ ’ਤੇ ਤਣਾਅ ਤੇ ਕੇਂਦਰ ਦੇ ਪੰਜਵੇਂ ਦੌਰ ਦੀ ਮੀਟਿੰਗ ਦੀ ਤਿਆਰੀ ਦਿਖਾਉਣ ਦੇ ਪ੍ਰਸਤਾਵ ਦਰਮਿਆਨ ਕਿਸਾਨ ਆਗੂਆਂ ਨੇ ਅੰਦੋਲਨ ਦ ਦਿਨਾਂ ਲਈ ਰੋਕ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੀਡੀਆ ਨੂੰ ਕਿਹਾ ਕਿ ਸ਼ੁੱਕਰਵਾਰ ਦੀ ਸ਼ਾਮ ਇਸ ’ਤੇ ਅੱਗੇ ਪਾ ਫ਼ੈਸਲਾ ਲਿਆ ਜਾਵੇਗਾ। 13 ਫਰਵਰੀ ਤੋਂ ਦਿੱਲੀ ਕੂਚ ਅੰਦੋਲਨ ਦੇ ਸੱਦੇ ਤੋਂ ਬਾਅਦ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਦਿੱਲੀ ਦੀਆਂ ਹੱਦਾਂ ’ਤੇ ਅਤੇ ਹਰਿਆਣਾ ਦੀਆਂ ਪੰਜਾਬ ਨਾਲ ਲੱਗਦੀਆਂ ਹੱਦਾਂ ’ਤੇ ਸੜਕਾਂ ਬੰਦ ਕਰਨ ਤੋਂ ਇਲਾਵਾ ਵੱਡੇ ਪੱਧਰ ’ਤੇ ਪੁਲਿਸ ਤੇ ਅਰਧਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ। (Delhi Chalo March)
ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਵੱਲੋਂ ਹੰਝੂ ਗੈਸ, ਰਬੜ ਦੀਆਂ ਗੋਲੀਆਂ ਸਮੇਤ ਬਲ ਦੀ ਵਰਤੋਂ ਕਰਨ ਕਾਰਨ 150 ਤੋਂ ਜ਼ਿਆਦਾ ਕਿਸਾਨ ਜਖ਼ਮੀ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ ਕੁਝ ਗੰਭੀਰ ਜਖ਼ਮੀ ਹੋਏ ਹਨ ਅਤੇ ਕੁਝ ਨੇ ਅੱਖਾਂ ਦੀ ਰੌਸ਼ਨੀ ਗੁਆਈ ਹੈ। ਉੱਧਰ, ਕੇਂਦਰ ਸਰਕਾਰ ਵੰਲੋਂ ਕੇਂਦਰੀ ਮੰਤਰੀਆਂ ਦੀ ਕਿਸਾਨ ਆਗੂਆਂ ਨਾਲ ਚਾਰ ਮੀਟਿੰਗ ਹੋ ਚੁੱਕੀ ਹੈ ਪਰ ਗੱਲਬਾਤ ਦਾ ਕੋਈ ਸਿੱਟਾ ਨਹੀਂ ਨਿੱਕਲਿਆ। ਪਿਛਲੀ ਮੀਟਿੰਗ ’ਚ ਕੇਂਦਰ ਨੇ ਦਾਲਾਂ, ਮੱਕੀ ਤੇ ਕਪਾਹ ਘੱਟੋ ਘੱਟ ਸਮੱਰਥਨ ਮੁੱਲ ’ਤੇ ਖਰੀਦਣ ਦਾ ਪ੍ਰਸਤਾਵ ਦਿੱਤਾ ਸੀ ਜਿਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਕਿਸਾਨਾਂ ਦੀਆਂ ਮੁੱਖ ਮੰਗਾਂ ਸਾਰੀਆਂ ਫਸਲਾਂ ’ਤੇ ਘੱਟੋ ਘੱਟ ਸਮੱਰਥਨ ਮੁੱਲ ਦੀ ਗਰੰਟੀ ਦਾ ਕਨੂੰਨ ਲਿਆਉਣ, ਪਿਛਲੇ ਕਿਸਾਨ ਅੰਦੋਲਨ ਦੌਰਾਨ ਦਰਜ ਮਾਮਲੇ ਵਾਪਸ ਲੈਣ, ਲਖੀਮਪੁਰ ਖੀਰੀ ’ਚ ਮਾਰੇ ਗਏ ਕਿਸਾਨਾਂ ਨੂੰ ਇਨਸਾਫ਼ ਦੇਣ ਦੀ ਮੰਗ ਸ਼ਾਮਲ ਹੈ।
ਇੰਟਰਨੈੱਟ ਸੇਵਾਵਾਂ ’ਤੇ ਪਾਬੰਦੀ 23 ਫਰਵਰੀ ਤੱਕ ਵਧਾਈ
ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਬੁੱਧਵਾਰ ਨੂੰ ਸੂਬੇ ਦੇ ਸੱਤ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ’ਤੇ ਪਾਬੰਦੀ 23 ਫਰਵਰੀ ਤੱਕ ਵਧਾ ਦਿੱਤੀ ਹੈ। ਹਰਿਆਣਾ ਦੇ ਗ੍ਰਹਿ ਵਿਭਾਗ ਨੇ ਇਸ ਸਬੰਧੀ ਤਾਜ਼ਾ ਨੋਟਿਸ ਜਾਰੀ ਕੀਤਾ ਹੈ। ਨੋਟਿਸ ਦੇ ਅਨੁਸਾਰ, ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਮੁਅੱਤਲੀ ਨੂੰ 23 ਫਰਵਰੀ ਤੱਕ ਵਧਾ ਦਿੱਤਾ ਗਿਆ ਸੀ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਰਸਾ ਸ਼ਾਮਲ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਕਾਰਵਾਈ ਮੋਬਾਈਲ ਫੋਨਾਂ ਅਤੇ ਐਸਐਮਐਸ ’ਤੇ ਵਟਸਐਪ, ਫੇਸਬੁੱਕ ਟਵਿੱਟਰ ਆਦਿ ਵਰਗੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਗਲਤ ਜਾਣਕਾਰੀ ਅਤੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਕੀਤੀ ਗਈ ਹੈ।
Also Read : Farmer Protest : ਅੰਦੋਲਨ ਦੌਰਾਨ ਨੌਜਵਾਨ ਕਿਸਾਨ ਦੀ ਮੌਤ ’ਤੇ ਮੁੱਖ ਮੰਤਰੀ ਮਾਨ ਨੇ ਕਹੇ ਇਹ ਸ਼ਬਦ