Gangster Lawrence Bishnoi ਦੀਆਂ 2 ਇੰਟਰਵਿਊਆਂ ‘ਤੇ ਐਸਆਈਟੀ ਜਾਂਚ ’ਚ ਹੋਇਆ ਖੁਲਾਸਾ
- ਹਾਈਕੋਰਟ ਨੇ ਖੋਲ੍ਹੀ SIT ਦੀ ਰਿਪੋਰਟ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। Gangster Lawrence Bishnoi : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਸੰਬੰਧੀ ਵੱਡੀ ਖਬਰ ਆਈ ਹੈ। ਗੈਂਗਸ਼ਟਰ ਲਾਰੈਂਸ ਦੇ ਜੇਲ੍ਹ ਦੌਰਾਨ ਹੋਏ ਇੰਟਰਵਿਊ ਸੰਬੰਧੀ ਵੱਡਾ ਖੁਲਾਸਾ ਹੋਇਆ ਹੈ। ਗੈਂਗਸਟਰ ਦਾ ਪਹਿਲਾ ਇੰਟਰਵਿਊ ਪੰਜਾਬ ਦੇ ਖਰੜ ਵਿੱਚ ਪੁਲਿਸ ਹਿਰਾਸਤ ਵਿੱਚ ਹੋਇਆ ਸੀ। ਜਦੋਂਕਿ ਦੂਜੀ ਇੰਟਰਵਿਊ ਰਾਜਸਥਾਨ ਦੀ ਜੇਲ੍ਹ ਵਿੱਚ ਹੋਇਆ ਸੀ।
ਇਹ ਵੀ ਪੜ੍ਹੋ: ਪੈਰਿਸ ਓਲੰਪਿਕ : ਵਿਨੇਸ਼ ਫੋਗਾਟ ਦੀ ਸਿਹਤ ਵਿਗੜੀ, ਹਸਪਤਾਲ ‘ਚ ਭਰਤੀ
ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਰਿਪੋਰਟ ਤੋਂ ਇਹ ਖੁਲਾਸਾ ਹੋਇਆ ਹੈ। ਐਸਆਈਟੀ ਨੇ ਇਹ ਸੀਲਬੰਦ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀ ਸੀ। ਜਿਸ ਨੂੰ ਬੁੱਧਵਾਰ ਨੂੰ ਜਨਤਕ ਕੀਤਾ ਗਿਆ। ਐਸਆਈਟੀ ਦੀ ਰਿਪੋਟਰ ਤੋਂ ਬਾਅਦ ਤਰਥਲੀ ਮੱਚੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧਾਂ ਦੀ ਵੀ ਪੋਲ ਖੁੱਲ਼ ਗਈ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਸੀ
ਗੈਂਗਸਟਰ ਲਾਰੈਂਸ ਦੇ ਇੰਟਰਵਿਊ ਸਾਲ 2023 ਵਿੱਚ 14 ਅਤੇ 17 ਮਾਰਚ ਨੂੰ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਬੁਲਾਈ। ਜਿਸ ਵਿੱਚ ਉਸ ਨੇ ਦਾਅਵਾ ਕੀਤਾ ਸੀ ਕਿ ਇੰਟਰਵਿਊ ਬਠਿੰਡਾ ਜਾਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਨਹੀਂ ਲਈ ਗਈ ਸੀ। ਡੀਜੀਪੀ ਨੇ ਲਾਰੈਂਸ ਦੀਆਂ ਦੋ ਤਸਵੀਰਾਂ ਦਿਖਾਈਆਂ ਸਨ ਅਤੇ ਕਿਹਾ ਸੀ – ਜਦੋਂ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਲਿਆਂਦਾ ਗਿਆ ਸੀ ਤਾਂ ਉਸ ਦੇ ਵਾਲ ਕੱਟੇ ਹੋਏ ਸਨ ਅਤੇ ਉਸ ਦੀ ਕੋਈ ਦਾੜ੍ਹੀ ਜਾਂ ਮੁੱਛ ਨਹੀਂ ਸੀ।