
Punjab Agricultural Land: ਚੰਡੀਗੜ੍ਹ। ਪੰਜਾਬ ਦੀਆਂ ਜ਼ਮੀਨਾਂ ਸਬੰਧੀ ਵੱਡੀ ਖਬਰ ਸਾਹਮਣੇ ਆਈ ਹੈ। ਇਨ੍ਹੀਂ ਦਿਨੀਂ ਪੰਜਾਬ ਦੇ ਮਾਝਾ, ਦੁਆਬਾ ਤੇ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਜ਼ਮੀਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਦੀ ਚਿੰਤਾ ਸਤਾ ਰਹੀ ਹੈ। ਅਜਿਰੇ ਵਿੱਚ ਪੰਜਾਬ ਵਿੱਚ ਲਗਾਤਾਰ ਬਾਰਿਸ਼ ਤੋਂ ਬਾਅਦ ਆਏ ਹੜ੍ਹਾਂ ਕਾਰਨ ਨਾ ਸਿਰਫ਼ ਆਮ ਲੋਕਾਂ ਦੇ ਘਰ ਨੁਕਸਾਨੇ ਗਏ ਬਲਕਿ ਕਿਸਾਨਾਂ ਦੀਆਂ ਫਸਲਾਂ ਦੀ ਵੀ ਭਾਰੀ ਤਬਾਹੀ ਹੋਈ। ਫਿਲਹਾਲ ਪੰਜਾਬੀ ਹੌਲੀ-ਹੌਲੀ ਇਸ ਸਥਿਤੀ ਤੋਂ ਬਾਹਰ ਨਿਕਲ ਰਿਹਾ ਹੈ।
ਇਸ ਵਿਚਾਲੇ ਪੰਜਾਬ ਦੇ 2,185 ਪਿੰਡਾਂ ਵਿੱਚ ਲਗਭਗ 500,000 ਏਕੜ ਵਿੱਚ ਫਸਲਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਹੜ੍ਹਾਂ ਦਾ ਹਵਾਲਾ ਦਿੰਦੇ ਹੋਏ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਖੇਤੀਬਾੜੀ ਜ਼ਮੀਨ ਨੂੰ ਸਾਫ਼ ਕਰਨ ਲਈ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ 151 ਕਰੋੜ ਰੁਪਏ ਦੀ ਵਾਧੂ ਵਿੱਤੀ ਸਹਾਇਤਾ ਤੁਰੰਤ ਜਾਰੀ ਕਰਨ। Punjab Agricultural Land
Read Also : ਬਿਨਾ ਵਿਆਜ ਤੋਂ ਕਰਜ਼ਾ ਦੇ ਰਹੀ ਸਰਕਾਰ! ਕੌਣ ਤੇ ਕਿਵੇਂ ਕਰ ਸਕਦਾ ਹੈ ਅਪਲਾਈ?
ਨਵੀਂ ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਹਾੜੀ ਦੇ ਮੌਸਮ ਦੀਆਂ ਫਸਲਾਂ ’ਤੇ ਰਾਸ਼ਟਰੀ ਖੇਤੀਬਾੜੀ ਕਾਨਫਰੰਸ-2025 ਨੂੰ ਸੰਬੋਧਨ ਕਰਦਿਆਂ ਖੁੱਡੀਆਂ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਨੇ ਵਾਹੀਯੋਗ ਜ਼ਮੀਨ ਅਤੇ ਖੜ੍ਹੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਪਠਾਨਕੋਟ, ਕਪੂਰਥਲਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਦੇ ਖੇਤ 5 ਫੁੱਟ ਡੂੰਘੇ ਮਿੱਟੀ/ਰੇਤ ਨਾਲ ਢੱਕੇ ਹੋਏ ਹਨ।
Punjab Agricultural Land
ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਸੰਕਟ ਦੇ ਸਮੇਂ ਪੰਜਾਬੀਆਂ ਨੇ ਹਮੇਸ਼ਾ ਖੁੱਲ੍ਹ ਕੇ ਮਦਦ ਕੀਤੀ ਹੈ, ਅਤੇ ਹੁਣ ਕੇਂਦਰ ਸਰਕਾਰ ਨੂੰ ਇਸ ਆਫ਼ਤ ਵਿੱਚੋਂ ਪੰਜਾਬ ਨੂੰ ਕੱਢਣ ਲਈ ਮਦਦ ਦਾ ਹੱਥ ਵਧਾਉਣਾ ਚਾਹੀਦਾ ਹੈ। ਪੰਜਾਬ ਖੇਤੀਬਾੜੀ ਵਿਭਾਗ ਦੇ ਅਨੁਸਾਰ, ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਲਗਭਗ 2.15 ਲੱਖ ਏਕੜ ਜ਼ਮੀਨ ’ਤੇ ਰੇਤ ਨੇ ਕਬਜ਼ਾ ਕਰ ਲਿਆ ਹੈ। ਹੁਣ, ਇੱਕ ਏਕੜ ਤੋਂ ਰੇਤ ਕੱਢਣ ਦੀ ਔਸਤ ਲਾਗਤ 7,000 ਰੁਪਏ ਹੋਵੇਗੀ, ਅਤੇ ਇਹ ਖਰਚਾ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਸਹਿਣ ਕਰਨਾ ਮੁਸ਼ਕਲ ਹੈ। ਰਾਜ ਸਰਕਾਰ ਹਾੜੀ ਦੀ ਫਸਲ ਦੀ ਬਿਜਾਈ ਲਈ ਖੇਤਾਂ ਨੂੰ ਤਿਆਰ ਕਰਨ ਵਿੱਚ ਰੁੱਝੀ ਹੋਈ ਹੈ।