ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈਕੋਰਟ ਨੇ ਮੰਗਿਆ ਸਮਾਂ | Chandigarh Mayor Election
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ’ਚ ਹੋਣ ਵਾਲੀ ਮੇਅਰ ਦੀ ਚੋਣ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਦੇ ਮੇਅਰ ਦੀ ਚੋਣ ਲੈ ਕੇ ਅੱਜ ਪੰਜਾਬ ਅਤੇ ਹਾਈਕੋਰਟ ’ਚ ਸੁਣਵਾਈ ਹੋਈ ਸੀ। ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਮੇਅਰ ਚੋਣ ਲਈ ਹਾਈਕੋਰਟ ਤੋਂ ਹੋਰ ਸਮਾਂ ਮੰਗਿਆ ਹੈ। ਦੱਸੇ ਦੇਈਏ ਕਿ ਚੰਡੀਗੜ੍ਹ ਮੇਅਰ ਦੀ ਚੋਣ 18 ਜਨਵਰੀ ਨੂੰ ਹੋਣੀ ਸੀ। ਉਸ ਨੂੰ ਚੋਣ ਅਧਿਕਾਰੀ ਦੇ ਬਿਮਾਰ ਹੋਣ ਕਰਕੇ ਮੁਲਤਵੀ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਅੱਜ ਹਾਈਕੋਰਟ ’ਚ ਪਹਿਲੇ ਚਰਨ ਦੀ ਸੁਣਵਾਈ ਹੋਈ ਹੈ। ਜਿਸ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈਕੋਰਟ ਤੋਂ ਜਵਾਬ ਦਾਖਲ ਕਰਨ ਲਈ ਹੋਰ ਸਮਾਂ ਮੰਗਿਆ ਹੈ। (Chandigarh Mayor Election)
UPI ਯੂਜਰਸ ਲਈ Google pay ਤੇ NPCI ਵੱਲੋਂ ਵੱਡੀ ਖੁਸ਼ਖਬਰੀ
ਹਾਲਾਂਕਿ ਹਾਈਕੋਰਟ ਨੇ ਸਮਾਂ ਦੇਣ ਨੂੰ ਇੰਨਕਾਰ ਕਰ ਦਿੱਤਾ ਹੈ ਅਤੇ ਥੋੜੇ ਸਮੇਂ ਬਾਅਦ ਹੁਣ ਇਸ ਮਾਮਲੇ ’ਤੇ ਦੋਵਾਰਾ ਫਿਰ ਤੋਂ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਚੰਡੀਗੜ੍ਹ ਨਗਰ ਨਿਗਮ ਦੀ ਚੋਣ ਨੂੰ ਲੈ ਕੇ ਮੁੱਖ ਮੁਕਾਬਲਾ ਆਪ ਦੇ ਉਮੀਦਵਾਰ ਕੁਲਦੀਪ ਟੀਟਾ ਅਤੇ ਭਾਜਪਾ ਦੇ ਉਮੀਦਵਾਰ ਮਨੋਜ ਸੋਨਕਰ ਵਿਚਕਾਰ ਹੈ। ਚੰਡੀਗੜ੍ਹ ਨਗਰ ਨਿਗਮ ’ਚ ਦੇਸ਼ ’ਚ ਪਹਿਲੀ ਵਾਰ ਵਿਰੋਧੀ ਪੱਖਾਂ ਦੇ ਗਠਬੰਧਨ ਅਤੇ ਭਾਜਪਾ ਵਿਚਕਾਰ ਇਹ ਸਿੱਧਾ ਮੁਕਾਬਲਾ ਹੋਣਾ ਸੀ। ਚੰਡੀਗੜ੍ਹ ਨਗਰ ਨਿਗਮ ’ਚ ਬਣੇ ਗਠਬੰਧਨ ’ਚ ਆਪ ਅਤੇ ਕਾਂਗਰਸ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਆਪ ਨੇ ਚੋਣਾਂ ’ਚ ਗੜਬੜ ਨੂੰ ਵੇਖਦੇ ਹੋਏ ਵਰਕਰਾਂ ਤੋਂ ਨਿਗਮ ਦਫਤਰ ਪਹੁੰਚਣ ਦਾ ਸੱਦਾ ਦਿੱਤਾ ਸੀ। (Chandigarh Mayor Election)