ਸਾਡੇ ਨਾਲ ਸ਼ਾਮਲ

Follow us

13.8 C
Chandigarh
Wednesday, February 11, 2026
More
    Home Breaking News ਲਾਰੈਂਸ ਬਿਸ਼ਨੋਈ...

    ਲਾਰੈਂਸ ਬਿਸ਼ਨੋਈ ਨਾਲ ਜੁੜੀ ਵੱਡੀ ਖ਼ਬਰ

    Gangster Lawrence Bishnoi News
    File Photo

    ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਬਠਿੰਡਾ ਦੀ ਜੇਲ੍ਹ ’ਚ ਸ਼ਿਫ਼ਟ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ ਸੀ ਜਿਸ ਕਾਰਨ ਇਹ ਕਦਮ ਚੁੱਕਿਆ ਜਾ ਰਿਹਾ ਹੈ। ਲਾਰੈਂਸ ਬਿਸ਼ਨੋਈ ਨੂੰ ਬਖਤਬੰਦ ਗੱਡੀ ’ਚ ਪੰਜਾਬ ਲਿਜਾਇਆ ਜਾਵੇਗਾ।

    ਕੀ ਹੈ ਮਾਮਲਾ? | Gangster Lawrence Bishnoi News

    ਮੰਡੋਲੀ ਜੇਲ੍ਹ ਪ੍ਰਸ਼ਾਸਨ ਨੇ ਕੋਰਟ ’ਚ ਇੱਕ ਐਪਲੀਕੇਸ਼ਨ ਦਾਖ਼ਲ ਕੀਤੀ ਸੀ ਕਿ ਜਿਸ ’ਚ ਕਿਹਾ ਗਿਆ ਕਿ ਜੇਕਰ ਦਿੱਲੀ ਦੀ ਜੇਲ੍ਹ ’ਚ ਲਾਰੈਂਸ ਬਿਸ਼ਨੋਈ ਨੂੰ ਰੱਖਿਆ ਜਾਵੇਗਾ ਤਾਂ ਗੈਂਗਵਾਰ ਹੋਣ ਦਾ ਖ਼ਤਰਾ ਹੈ। ਇਸ ਤੋਂ ਇਲਾਵਾ ਲਾਰੈਂਸ ਨਾਲ ਜੁੜੇ ਲੋਕ ਵੀ ਐਕਟਿਵ ਹੋ ਸਕਦੇ ਹਨ। ਇਨ੍ਹਾਂ ਖਤਰਿਆਂ ਤੋਂ ਬਚਣ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਪੰਜਾਬ ਲਿਜਾਣ ਦਾ ਫ਼ੈਸਲਾ ਲੈਣਾ ਪਿਆ। ਬਠਿੰਡਾ ਜੇਲ੍ਹ ’ਚ ਗੈਂਗਸਟਰ ਸੰਪਤਾ ਨਹਿਰਾ ਵੀ ਬੰਦ ਹੇ। ਸੰਪਤ ਨਹਿਰਾ ਨੂੰ ਲਾਰੈਂਸ ਦਾ ਕਰੀਬੀ ਦੱਸਿਆ ਜਾਂਦਾ ਹੈ।

    LEAVE A REPLY

    Please enter your comment!
    Please enter your name here