ਮਨੀਸ਼ਾ ਗੁਲਾਟੀ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਦਿੱਤੀ ਰਾਹਤ

Manish Gulati
ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ 

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮਨੀਸ਼ਾ ਗੁਲਾਟੀ (Manisha Gulati) ਨਾਲ ਜੁੜੀ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਹਾਈਕੋਰਟ ਨੇ ਮਨੀਸ਼ਾ ਗੁਲਾਟੀ ਨੂੰ ਵੱਡੀ ਰਾਹਤ ਦਿੱਤੀ ਹੈ। ਮੁਨੀਸ਼ਾ ਗੁਲਾਟੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਬਣੇ ਰਹਿਣਗੇ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਕਾਰਜਕਾਲ ਛੇ ਮਹੀਨੇ ਪਹਿਲਾਂ ਖ਼ਤਮ ਕਰਨ ਦੇ ਖਿਲਾਫ਼ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ’ਚ ਪਟੀਸ਼ਨ ਪਾਈ ਗਈ ਸੀ। ਇਸ ਦੌਰਾਨ ਪੰਜਾਬ ਸਰਕਾਰ ਤੋਂ ਹਾਈਕੋਰਟ ਨੇ ਮੰਗਲਵਾਰ ਨੂੰ ਜਵਾਬ ਮੰਗਿਆ ਸੀ। ਅੱਜ ਇਸ ਦਾ ਜਵਾਬ ਦਿੰਦਿਆਂ ਪੰਜਬ ਸਰਕਾਰ ਨੇ ਆਪਣਾ ਫੈਸਲਾ ਵਾਪਸ ਲੈ ਲਿਆ ਹੈ ਅਤੇ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੇ ਚੇਰਪਰਸਨ ਬਣੇ ਰਹਿਣ ’ਤੇ ਮੋਹਰ ਲਾ ਦਿੱਤੀ ਹੈ।

ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਇਹ ਕਹਿ ਕੇ ਮਨੀਸ਼ਾ ਗੁਲਾਟੀ (Manisha Gulati) ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਕਿ ਕਾਨੂੰਨ ਮੁਤਾਬਿਕ ਉਹ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨਹੀਂ ਰਹਿ ਸਕਦੇ। ਇਹ ਮਾਮਲਾ ਹਾਈਕੋਰਟ ਵਿੱਚ ਚਲਾ ਗਿਆ ਸੀ। ਅੱਜ ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਵਾਪਸ ਲੈ ਲਿਆ ਗਿਆ ਹੈ।

ਮਨੀਸ਼ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਾਬਕਾ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਫਿਰ ਸਾਲ 2020 ਵਿੱਚ ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਲਈ ਵਧਾ ਦਿੱਤਾ ਗਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।