Punjab Schools: ਪੰਜਾਬ ਦੇ ਸਕੂਲਾਂ ਨਾਲ ਜੁੜੀ ਵੱਡੀ ਖ਼ਬਰ, ਸਿੱਖਿਆ ਵਿਭਾਗ ਦਾ ਨਵਾਂ ਅਪਡੇਟ

Punjab Schools
Punjab Schools: ਪੰਜਾਬ ਦੇ ਸਕੂਲਾਂ ਨਾਲ ਜੁੜੀ ਵੱਡੀ ਖ਼ਬਰ, ਸਿੱਖਿਆ ਵਿਭਾਗ ਦਾ ਨਵਾਂ ਅਪਡੇਟ

Punjab Schools: ਮੋਹਾਲੀ। ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਲੈ ਕੇ ਖਾਸ ਖ਼ਬਰ ਸਾਹਮਣੇ ਆਈ ਹੈ। ਸਿੱਖਿਆ ਵਿਭਾਗ ਨੇ ਪੰਜਾਬ ਭਰ ਦੇ ਸਾਰੇ ਸਕੂਲਾਂ ਨੂੰ ਨਵੇਂ ਹੁਕਮ ਜਾਰੀ ਕੀਤੇ ਹਨ। ਪਤਾ ਲੱਗਿਆ ਹੈ ਕਿ ਸਿੱਖਿਆ ਵਿਭਾਗ ਨੇ ਮਾਪੇ ਅਧਿਆਪਕ ਮੀਟਿੰਗ ਦੀ ਤਰੀਕ ਬਦਲ ਦਿੱਤੀ ਹੈ। ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਭਰ ਦੇ ਸਕੂਲਾਂ ਵਿੱਚ ਹੋਣ ਵਾਲੀ ਮਾਪੇ ਅਧਿਆਪਕ ਮੀਟਿੰਗ ਦੀ ਮਿਤੀ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਵਿਭਾਗ ਨੇ ਕਿਹਾ ਕਿ ਮਾਪੇ ਅਧਿਆਪਕ ਮੀਟਿੰਗ ਹੁਣ 5 ਫ਼ਰਵਰੀ ਨੂੰ ਹੋਵੇਗੀ।

ਇਹ ਧਿਆਨ ਦੇਣ ਯੋਗ ਹੈ ਕਿ ਇਹ ਮੀਟਿੰਗ ਪਹਿਲਾਂ 1 ਫ਼ਰਵਰੀ 2025 ਨੂੰ ਹੋਣੀ ਸੀ, ਜਿਸ ਨੂੰ ਪ੍ਰਬੰਧਕੀ ਕਾਰਨਾਂ ਕਰ ਕੇ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਹੋਇਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਫੀਲਡ ਤੋਂ ਆ ਰਹੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪੀਟੀਐਮ ਦੀ ਮਿਤੀ ਬਦਲ ਦਿੱਤੀ ਗਈ ਹੈ। Punjab Schools

Read Also : Haryana-Punjab Weather News: ਪੰਜਾਬ-ਹਰਿਆਣਾ ਵਾਲੇ ਸਾਵਧਾਨ, ਇਸ ਰਾਤ ਤੋਂ ਹੋਣ ਵਾਲੀ ਹੈ ਭਾਰੀ ਬਾਰਿਸ਼

ਵਿਭਾਗ ਨੇ ਸਾਰੇ ਸਕੂਲਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਮਾਪੇ ਅਧਿਆਪਕ ਮੀਟਿੰਗ ਦੀ ਤਰੀਕ ਵਿੱਚ ਬਦਲਾਅ ਬਾਰੇ ਸਾਰੀ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਵਿਭਾਗ ਨੇ ਕਿਹਾ ਕਿ ਇਸ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।