ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ | Shambhu Border
- ਸੁਪਰੀਮ ਕੋਰਟ ਨੇ ਕਿਸਾਨਾਂ ਨਾਲ ਗੱਲਬਾਤ ਲਈ ਕਮੇਟੀ ਬਣਾਈ
ਪਟਿਆਲਾ (ਸੱਚ ਕਹੂੰ ਨਿਊਜ਼)। Shambhu Border: ਹਰਿਆਣਾ-ਪੰਜਾਬ ਦਾ ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ। ਇਸ ਮਾਮਲੇ ’ਤੇ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਜਿਸ ’ਚ ਐਸਸੀ ਨੇ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਕਮੇਟੀ ਬਣਾ ਰਹੇ ਹਾਂ ਪਰ ਕਿਸੇ ਮੁੱਦੇ ’ਤੇ ਫੈਸਲਾ ਨਹੀਂ ਕਰ ਰਹੇ। ਇਹ ਅਧਿਕਾਰ ਕਮੇਟੀ ਨੂੰ ਦਿੱਤਾ ਜਾ ਰਿਹਾ ਹੈ। ਇਸ ਕਮੇਟੀ ’ਚ ਪੰਜਾਬ ਤੇ ਹਰਿਆਣਾ ਦੇ ਅਧਿਕਾਰੀ ਵੀ ਸ਼ਾਮਲ ਹਨ। Supreme Court
ਇਸ ਦੌਰਾਨ ਸੁਪਰੀਮ ਕੋਰਟ ਨੇ ਇਹ ਵੀ ਸਲਾਹ ਦਿੱਤੀ ਕਿ ਇਸ ਮਾਮਲੇ ਦਾ ਸਿਆਸੀਕਰਨ ਨਾ ਕੀਤਾ ਜਾਵੇ। ਮੁੱਦੇ ਬਹੁਤ ਸੰਵੇਦਨਸ਼ੀਲ ਹਨ, ਇਸ ਲਈ ਸੰਤੁਲਿਤ ਪਹੁੰਚ ਅਪਣਾਈ ਜਾਣੀ ਚਾਹੀਦੀ ਹੈ। ਪਿਛਲੀਆਂ ਦੋ ਸੁਣਵਾਈਆਂ ’ਚ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਅੰਸ਼ਕ ਤੌਰ ’ਤੇ ਭਾਵ ਇੱਕ ਲੇਨ ਖੋਲ੍ਹਣ ਲਈ ਕਿਹਾ ਸੀ। ਇਸ ਮਾਮਲੇ ’ਚ ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਨਾਲ ਕਿਸਾਨਾਂ ਦੀਆਂ ਮੀਟਿੰਗਾਂ ਵੀ ਹੋਈਆਂ ਪਰ ਉਹ ਬੇਸਿੱਟਾ ਰਹੀਆਂ। ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨ ਦਿੱਲੀ ਜਾਣ ਪਰ ਟਰੈਕਟਰਾਂ ਨਾਲ ਨਹੀਂ। ਕਿਸਾਨ ਟਰੈਕਟਰ ਲੈ ਕੇ ਜਾਣ ’ਤੇ ਅੜੇ ਰਹੇ। Shambhu Border
Read This : Shambhu border: ਸ਼ੰਭੂ ਬਾਰਡਰ ’ਤੇ ਆਇਆ ਨਵਾਂ ਅਪਡੇਟ, ਸੁਪਰੀਮ ਕੋਰਟ ਨੇ ਕਹੀ ਇਹ ਵੱਡੀ ਗੱਲ, ਪੜ੍ਹੋ…
ਅਦਾਲਤ ਨੇ ਸਰਹੱਦ ਨੂੰ ਅੰਸ਼ਕ ਤੌਰ ’ਤੇ ਖੋਲ੍ਹਣ ਦਾ ਹੁਕਮ ਦਿੱਤਾ ਸੀ | Shambhu Border
12 ਅਗਸਤ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ’ਤੇ ਖੋਲ੍ਹਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਸਖਤ ਟਿੱਪਣੀ ਕਰਦਿਆਂ ਕਿਹਾ ਸੀ ਕਿ ਕੋ-ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। ਇੱਕ ਹਫਤੇ ਦੇ ਅੰਦਰ-ਅੰਦਰ ਹਾਈਵੇਅ ਦੀ ਇੱਕ ਲੇਨ ਐਂਬੂਲੈਂਸਾਂ, ਬਜੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਖੋਲ੍ਹ ਦਿੱਤੀ ਜਾਵੇ। Shambhu Border