Singer Harbhajan Mann: ਕੁਰੂਕਸ਼ੇਤਰ। ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਸਵੇਰੇ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ ’ਤੇ ਹਾਦਸਾਗ੍ਰਸਤ ਹੋ ਗਈ। ਹਰਭਜਨ ਮਾਨ ਦਿੱਲੀ ਵਿੱਚ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ। ਇਸ ਦੌਰਾਨ ਪਿਪਲੀ ਫਲਾਈਓਵਰ ਉਤੇ ਹਰਭਜਨ ਮਾਨ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਪਲਟ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਹਰਭਜਨ ਮਾਨ ਨੂੰ ਕੋਈ ਸੱਟ ਨਹੀਂ ਲੱਗੀ, ਪਰ ਉਨ੍ਹਾਂ ਦੇ ਸੁਰੱਖਿਆ ਗਾਰਡ ਜ਼ਖਮੀ ਹੋ ਗਏ। ਚਸ਼ਮਦੀਦਾਂ ਅਨੁਸਾਰ ਹਰਭਜਨ ਮਾਨ ਦੇ ਨਾਲ ਉਨ੍ਹਾਂ ਦਾ ਮੈਨੇਜਰ, ਡਰਾਈਵਰ ਅਤੇ ਸੁਰੱਖਿਆ ਗਾਰਡ ਸਨ, ਭਾਵ ਕਾਰ ਵਿੱਚ ਕੁੱਲ ਚਾਰ ਲੋਕ ਸਨ। ਹਾਦਸੇ ਤੋਂ ਕੁਝ ਦੇਰ ਬਾਅਦ ਹਰਭਜਨ ਮਾਨ ਚੰਡੀਗੜ੍ਹ ਲਈ ਰਵਾਨਾ ਹੋ ਗਏ। Singer Harbhajan Mann
Read Also : Punjab BJP Reshuffle: ਪੰਜਾਬ ਭਾਜਪਾ ’ਚ ਵੱਡਾ ਫੇਰਬਦਲ! ਬਦਲੇ ਗਏ ਪ੍ਰਧਾਨ