BJP Punjab News: ਪੰਜਾਬ ‘ਚ ਭਾਜਪਾ ਨੂੰ ਵੱਡੀ ਕਾਮਯਾਬੀ, ਪਾਰਟੀ ’ਚ ਆਏ ਪ੍ਰਸਿੱਧ ਚਿਹਰੇ

BJP Punjab News
BJP Punjab News: ਪੰਜਾਬ 'ਚ ਭਾਜਪਾ ਨੂੰ ਵੱਡੀ ਕਾਮਯਾਬੀ, ਪਾਰਟੀ ’ਚ ਆਏ ਪ੍ਰਸਿੱਧ ਚਿਹਰੇ

BJP Punjab News: ਚੰਡੀਗੜ੍ਹ। ਪੰਜਾਬ ’ਚ ਅੱਜ ਵੱਡਾ ਸਿਆਸੀ ਬਦਲਾਅ ਸਾਹਮਣੇ ਆਇਆ ਹੈ। ਭਾਜਪਾ ’ਚ ਚਾਰ ਵੱਡੇ ਸਿਆਸੀ ਆਗੂ ਸ਼ਾਮਲ ਹੋਏ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਅੱਜ ਸਾਬਕਾ ਕਾਂਗਰਸੀ ਸੰਸਦ ਮੈਂਬਰ ਜਗਮੀਤ ਬਰਾੜ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੱਧੂ ਅਤੇ ਸੀਨੀਅਰ ਅਕਾਲੀ ਆਗੂ ਚਰਨਜੀਤ ਬਰਾੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਕੋਟਕਪੂਰਾ ਤੋਂ ਸਾਬਕਾ ਵਿਧਾਇਕ ਜਗਮੀਤ ਬਰਾੜ ਦੇ ਭਰਾ ਰਿਪਜੀਤ ਸਿੰਘ ਬਰਾੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।

ਦੱਸ ਦਈਏ ਕਿ ਜਗਮੀਤ ਬਰਾੜ ਨੇ 2022 ਦੀਆਂ ਮੌੜ ਮੰਡੀ ਵਿਧਾਨ ਸਭਾ ਚੋਣਾਂ ਅਕਾਲੀ ਦਲ ਤੋਂ ਲੜੀਆਂ ਸਨ। ਇਨ੍ਹਾਂ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਭਾਜਪਾ ਪੰਜਾਬ ਦੇ ਮਾਲਵਾ ਖੇਤਰ ਨੂੰ ਟਾਰਗੇਟ ਕਰ ਰਹੀ ਹੈ। ਜਗਮੀਤ ਬਰਾੜ ਉਨ੍ਹਾਂ ਦੇ ਭਰਾ ਰਿਪਜੀਤ ਬਰਾੜ ਅਤੇ ਚਰਨਜੀਤ ਬਰਾੜ ਸਾਰੇ ਮਾਲਵਾ ਖੇਤਰ ਦੇ ਸ੍ਰੀ ਮੁਕਤਸਰ ਸਾਹਿਬ ਤੋਂ ਹਨ। BJP Punjab News

Read Also: ਪੰਜਾਬ ’ਚ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ