ਨਵੀਂ ਦਿੱਲੀ (ਏਜੰਸੀ)। ਪੈਟਰੋਲੀਅਮ ਅਤੇ ਤੇਲ ਮਾਰਕੀਟ ਕੰਪਨੀਆਂ ਗੈਸ ਸਿਲੰਡਰ ਦੀਆਂ ਕੀਮਤਾਂ (LPG Gas Cylinder Prices) ’ਚ ਵੱਡੀ ਕਟੋਤੀ (Cylinder Prices) ਕੀਤੀ ਹੈ। ਬੀਤੇ ਲੰਮੇਂ ਸਮੇਂ ਤੋਂ ਗੈਸ ਸਿਲੰਡਰਾਂ ਵਿੱਚ ਵਾਧਾ ਹੁੰਦਾ ਰਿਹਾ ਹੈ। ਇਸ ਵਾਰ ਕਾਫ਼ੀ ਲੰਮੇਂ ਸਮੇਂ ਤੋਂ ਬਾਅਦ ਇਹ ਕਟੌਤੀ ਵੇਖਣ ਨੂੰ ਮਿਲੀ ਹੈ।
ਜਾਣਕਾਰੀ ਅਨੁਸਾਰ ਪੈਟਰੋਲੀਅਤ ਅਤੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਕਮਰਸ਼ੀਅਲ ਐੱਲਪੀਜੀ ਸਿਲੰਡਰ ਦੀ ਕੀਮਤ ਵਿੱਚ 171.50 ਰੁਪਏ ਦੀ ਕਟੌਤੀ ਕੀਤੀ ਹੈ। ਇਸ ਕਦਮ ਤੋਂ ਬਾਅਦ ਦਿੱਲੀ ਵਿੱਚ 19 ਕਿਲੋਗ੍ਰਾਮ ਦੇ ਐੱਲਪੀਜੀ ਸਿਲੰਡਰ ਦੀ ਤਾਜ਼ਾ ਪ੍ਰਚੂਨ ਕੀਮਤ ਹੁਣ 1856.50 ਰੁਪਏ ਹੈ। ਪਹਿਲਾਂ ਦਿੱਲੀ ਵਿੱਚ ਇਸ ਦੀ ਕੀਮਤ 2,028 ਰੁਪਏ ਸੀ। ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਲਗਾਤਾਰਾ ਦੂਜੇ ਮਹੀਨੇ ਕਟੌਤੀ ਕੀਤੀ ਗਈ ਹੈ। (LPG Gas Cylinder Prices)
ਹਾਲਾਂਕਿ ਘਰਾਂ ’ਚ ਵਰਤੇ ਜਾਣ ਵਾਲੇ 14.2 ਕਿੱਲੋ ਦੇ ਸਿਲੰਡਰ ਦੀ ਕੀਮਤ ’ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪੈਟਰੋਲੀਅਤ ਅਤੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਇਸ ਸਾਲ 1 ਮਾਰਚ ਨੂੰ ਵਪਾਰਕ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 230.50 ਰੁਪਏ ਪ੍ਰਤੀ ਯੂਨਿਟ ਅਤੇ ਘਰੇਲੂ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 50 ਰੁਪਏ ਦਾ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਸੀ। ਪਿਛਲੀ ਵਾਰ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੰਚ ਪਿਛਲੇ ਸਾਲ 1 ਸਤਬੰਰ ਨੂੰ 91.50 ਰੁਪਏ ਦੀ ਕਟੌਤੀ ਕੀਤੀ ਗਈ ਸੀ। 1 ਅਗਸਤ 2022 ਨੂੰ ਵੀ ਕਮਰਸ਼ੀਅਲ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 36 ਰੁਪਏ ਦੀ ਕਟੌਤੀ ਕੀਤੀ ਗਈ ਸੀ। ਇਸ ਤੋਂ ਪਹਿਲਾਂ 6 ਜੁਲਾਈ ਨੂੰ 19 ਕਿਲੋਗ੍ਰਾਮ ਦੇ ਕਮਰਸ਼ੀਅਲ ਸਿਲੰਡਰ ਵਿੱਚ 8.5 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ