ਸਾਡੇ ਨਾਲ ਸ਼ਾਮਲ

Follow us

13.3 C
Chandigarh
Sunday, January 18, 2026
More
    Home Breaking News Punjab News: ...

    Punjab News: ਮੰਡੀਆਂ ’ਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਦਿੱਤੀ ਰਾਹਤ

    Punjab News
    Punjab News: ਮੰਡੀਆਂ ’ਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਦਿੱਤੀ ਰਾਹਤ

    Punjab News: ਜਲੰਧਰ (ਸੱਚ ਕਹੂੰ ਨਿਊਜ਼)। ਮੰਡੀਆਂ ’ਚ ਢੋਆ-ਢੁਆਈ ਦੇ ਕੰਮ ’ਚ ਲੱਗੇ ਮਜ਼ਦੂਰਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਮੰਡੀ ਬੋਰਡ ਤੇ ਰਾਜ ਪੱਧਰੀ ਕਮੇਟੀ ਦੀਆਂ ਪ੍ਰਵਾਨਿਤ ਦਰਾਂ ਅਨੁਸਾਰ ਅਜਿਹੇ ਮਜ਼ਦੂਰਾਂ ਨੂੰ ਵਧੀਆਂ ਹੋਈਆਂ ਤਨਖਾਹਾਂ ਦੀ ਅਦਾਇਗੀ ਵਜੋਂ 373.81 ਕਰੋੜ ਰੁਪਏ ਦੀ ਰਾਸ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਝੋਨੇ ਦੀ ਖਰੀਦ ਸੀਜ਼ਨ ਦੇ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ, ਮੰਤਰੀ ਨੂੰ ਦੱਸਿਆ ਗਿਆ ਕਿ ਹੁਣ ਤੱਕ 117 ਲੱਖ ਮੀਟ੍ਰਿਕ ਟਨ ਸਟੋਰੇਜ ਸਪੇਸ ਦੀ ਲੋੜ ਹੈ। Punjab News

    ਇਹ ਖਬਰ ਵੀ ਪੜ੍ਹੋ : Rising COVID-19 Cases: ਕੋਰੋਨਾ ਦੇ ਵਧਦੇ ਮਾਮਲਿਆਂ ਸਬੰਧੀ ਸਰਕਾਰ ਅਲਰਟ, ਹਸਪਤਾਲਾਂ ’ਚ ਬਣਾਏ ਜਾਣਗੇ ਆਈਸੋਲੇਸ਼ਨ ਵਾਰਡ…

    ਜੇਕਰ ਇਸ ਸਾਲ ਅਗਸਤ ਤੋਂ ਹਰ ਮਹੀਨੇ ਔਸਤਨ 10 ਲੱਖ ਮੀਟ੍ਰਿਕ ਟਨ ਅਨਾਜ ਸਟਾਕ ਰਾਜ ਤੋਂ ਬਾਹਰ ਭੇਜਿਆ ਜਾਂਦਾ ਹੈ, ਤਾਂ ਜਨਵਰੀ 2026 ਤੱਕ ਲਗਭਗ 50 ਲੱਖ ਮੀਟ੍ਰਿਕ ਟਨ ਸਟੋਰੇਜ ਸਪੇਸ ਆਸਾਨੀ ਨਾਲ ਉਪਲਬਧ ਹੋ ਜਾਵੇਗਾ। ਮੰਤਰੀ ਦੇ ਧਿਆਨ ’ਚ ਇਹ ਵੀ ਲਿਆਂਦਾ ਗਿਆ ਕਿ ਕਸਟਮ ਮਿਲਿੰਗ ਨੀਤੀ 2025-26 ਦਾ ਖਰੜਾ ਇਸ ਸਾਲ ਜੂਨ ਦੇ ਦੂਜੇ ਹਫ਼ਤੇ ਤੱਕ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਫੋਰਟੀਫਾਈਡ ਚੌਲਾਂ ਲਈ ਖਰੜੇ ਦੇ ਟੈਂਡਰ ਨੂੰ ਅੰਤਿਮ ਰੂਪ ਦੇਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਮੰਤਰੀ ਨੇ ਆਉਣ ਵਾਲੇ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਬੋਰੀਆਂ ਤੋਂ ਇਲਾਵਾ ਆਵਾਜਾਈ, ਲੇਬਰ ਤੇ ਕਾਰਟੇਜ ਨੀਤੀ ਦੇ ਢੁਕਵੇਂ ਪ੍ਰਬੰਧਾਂ ’ਤੇ ਜ਼ੋਰ ਦਿੱਤਾ। ਮੰਤਰੀ ਨੂੰ ਭਰੋਸਾ ਦਿੱਤਾ ਗਿਆ ਕਿ ਇਹ ਸਾਰੇ ਪ੍ਰਬੰਧ 30 ਸਤੰਬਰ ਤੱਕ ਕਰ ਲਏ ਜਾਣਗੇ।

    ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਤਹਿਤ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਬਾਰੇ, ਮੰਤਰੀ ਨੂੰ ਦੱਸਿਆ ਗਿਆ ਕਿ 1.25 ਕਰੋੜ ਲਾਭਪਾਤਰੀਆਂ ਦੇ ਸੰਬੰਧ ’ਚ ਪ੍ਰਕਿਰਿਆ ਪੂਰੀ ਹੋ ਗਈ ਹੈ। ਮੰਤਰੀ ਨੇ ਕਣਕ ਖਰੀਦ ਸੀਜ਼ਨ ਨੂੰ ਸਫਲ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਵੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਝੋਨੇ ਦੀ ਖਰੀਦ ਸੀਜ਼ਨ ’ਚ ਵੀ ਇਸੇ ਤਰ੍ਹਾਂ ਦੀ ਸਫਲਤਾ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗ੍ਰੇਲ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਤੇ ਜੀਐਮ (ਵਿੱਤ) ਸਰਵੇਸ਼ ਕੁਮਾਰ ਮੌਜ਼ੂਦ ਸਨ। Punjab News