ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਬਿਹਤਰ ਸ਼ਾਸਨ ਤੇ ਨਾਗਰਿਕਾਂ ਨੂੰ ਕੁਸ਼ਲ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਕੇ ਬਿਹਤਰ ਅਨੁਭਵ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਸਰਕਾਰ ਸੂਬਾ ਭਰ ’ਚ 44 ਹੋਰ ਸੇਵਾ ਕੇਂਦਰ ਖੋਲ੍ਹ ਕੇ ਪ੍ਰਸ਼ਾਸਕੀ ਸੇਵਾਵਾਂ ਦੇ ਨੈੱਟਵਰਕ ਦਾ ਵਿਸਥਾਰ ਕਰਨ ਜਾ ਰਹੀ ਹੈ। ਇਸ ਵਿਸਥਾਰ ਤਹਿਤ, 16 ਨਵੇਂ ਸੇਵਾ ਕੇਂਦਰ ਖੋਲ੍ਹੇ ਜਾਣਗੇ ਤੇ 28 ਬੰਦ ਕੇਂਦਰਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਸੂਬੇ ’ਚ ਛੇ ਸੇਵਾ ਕੇਂਦਰਾਂ ਦੇ ਕਾਊਂਟਰ ਵਧਾਏ ਜਾ ਰਹੇ ਹਨ।
ਇਹ ਖਬਰ ਵੀ ਪੜ੍ਹੋ : Air India Plane: ਏਅਰ ਇੰਡੀਆ ਦਾ ਜਹਾਜ਼ ਰਨਵੇਅ ਤੋਂ ਫਿਸਲਿਆ, ਲੈਂਡਿੰਗ ਦੌਰਾਨ ਹਾਦਸਾ
ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਲਗਭਗ 4.10 ਕਰੋੜ ਰੁਪਏ ਦੀ ਲਾਗਤ ਨਾਲ 16 ਨਵੇਂ ਸੇਵਾ ਕੇਂਦਰ ਬਣਾਏ ਜਾਣਗੇ ਤੇ 1.54 ਕਰੋੜ ਰੁਪਏ ਦੀ ਲਾਗਤ ਨਾਲ 28 ਸੇਵਾ ਕੇਂਦਰਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਸਥਾਰ ਦਾ ਉਦੇਸ਼ ਸੇਵਾ ਕੇਂਦਰਾਂ ਰਾਹੀਂ ਈ-ਗਵਰਨੈਂਸ ਤੇ ਨਾਗਰਿਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣਾ ਹੈ। Punjab News
ਜੋ ਨਾਗਰਿਕਾਂ ਨੂੰ ਸੁਵਿਧਾਜਨਕ ਤੇ ਪਾਰਦਰਸ਼ੀ ਢੰਗ ਨਾਲ 500 ਤੋਂ ਜ਼ਿਆਦਾ ਸਰਕਾਰੀ ਸੇਵਾਵਾਂ ਪ੍ਰਦਾਨ ਕਰਦੇ ਹਨ। ਰਮਨ ਬਹਿਲ ਨੇ ਕਿਹਾ ਕਿ ਜਨਤਕ ਸਹੂਲਤਾਂ ਨੂੰ ਵਧਾਉਣ ਦੇ ਉਦੇਸ਼ ਨਾਲ, ਸੇਵਾ ਕੇਂਦਰਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾਵੇਗਾ, ਜਿਸ ’ਚ ਬਿਹਤਰ ਉਡੀਕ ਖੇਤਰ, ਬੈਠਣ ਦਾ ਖੇਤਰ, ਏਅਰ ਕੰਡੀਸ਼ਨਿੰਗ ਤੇ ਹੋਰ ਜ਼ਰੂਰੀ ਸਹੂਲਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਰੇ ਉਪਾਅ ਨਾਗਰਿਕਾਂ ਦੇ ਅਨੁਭਵ ਤੇ ਸੇਵਾ ਕੇਂਦਰਾਂ ਤੱਕ ਪਹੁੰਚਯੋਗਤਾ ਨੂੰ ਵਧਾਉਣ, ਸੇਵਾਵਾਂ ਦੀ ਵੱਧਦੀ ਮੰਗ ਦਾ ਪ੍ਰਬੰਧਨ ਕਰਨ ਤੇ ਕੁਝ ਕੇਂਦਰਾਂ ’ਤੇ ਭੀੜ ਨੂੰ ਘਟਾਉਣ ’ਚ ਮਦਦ ਕਰਨ ਦੇ ਉਦੇਸ਼ ਨਾਲ ਹਨ। Punjab News