Punjab News: ਇਸ ਜ਼ਿਲ੍ਹੇ ਦੇ ਲੋਕਾਂ ਤੇ ਉਦਯੋਗਿਕ ਖਪਤਕਾਰਾਂ ਨੂੰ ਵੱਡੀ ਰਾਹਤ, ਪੜ੍ਹੋ ਪੂਰੀ ਖਬਰ

Punjab News
Punjab News: ਇਸ ਜ਼ਿਲ੍ਹੇ ਦੇ ਲੋਕਾਂ ਤੇ ਉਦਯੋਗਿਕ ਖਪਤਕਾਰਾਂ ਨੂੰ ਵੱਡੀ ਰਾਹਤ, ਪੜ੍ਹੋ ਪੂਰੀ ਖਬਰ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 8.52 ਕਰੋੜ ਰੁਪਏ ਦੀ ਲਾਗਤ ਵਾਲੇ ਸੁਨਾਮ ਸ਼ਹਿਰ ’ਚ ਨਵੇਂ 66 ਕੇਵੀ ਗਰਿੱਡ ਸਬ ਸਟੇਸ਼ਨ ਦਾ ਉਦਘਾਟਨ | Punjab News

  • ਡੇਢ ਸਾਲਾਂ ਅੰਦਰ ਹਲਕਾ ਸੁਨਾਮ ’ਚ 2 ਨਵੇਂ ਬਿਜਲੀ ਗਰਿੱਡ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ : ਅਮਨ ਅਰੋੜਾ

Punjab News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਇਮਾਨਦਾਰੀ ਵਾਲੀ ਸੋਚ ’ਤੇ ਪਹਿਰਾ ਦਿੰਦੇ ਹੋਏ ਸੂਬੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਤੇ ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ’ਚ ਵਸਦੇ ਲੋਕਾਂ ਦੇ ਵਿਆਪਕ ਹਿੱਤਾਂ ਲਈ ਆਰੰਭੇ ਕਰੋੜਾਂ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਨੇਪਰੇ ਚੜਾਏ ਜਾ ਰਹੇ ਹਨ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ।

ਇਹ ਖਬਰ ਵੀ ਪੜ੍ਹੋ : IND vs AUS: ਡੇ-ਨਾਈਟ ਟੈਸਟ ਦਾ ਪਹਿਲਾ ਦਿਨ ਅਸਟਰੇਲੀਆ ਦੇ ਨਾਂਅ, ਲਾਬੁਸ਼ੇਨ-ਮੈਕਸਵੀਨੀ ਨਾਟਆਊਟ ਪਰਤੇ

ਸ਼ਿਕਾਇਤ ਨਿਵਾਰਨ ਤੇ ਰੋਜ਼ਗਾਰ ਉਤਪੱਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਵਾਸੀਆਂ ਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਬਿਜਲੀ ਸਪਲਾਈ ਮੁੱਹਈਆ ਕਰਵਾਉਣ ਲਈ 8.52 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ 66 ਕੇ.ਵੀ ਗਰਿੱਡ ਸਬ ਸਟੇਸ਼ਨ ਦਾ ਉਦਘਾਟਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਢਾਈ ਸਾਲਾਂ ’ਚ ਪੜਾਅਵਾਰ ਢੰਗ ਨਾਲ ਬਿਜਲੀ ਦੀ ਘਾਟ ਨੂੰ ਪੂਰਨ ਤੌਰ ’ਤੇ ਖਤਮ ਕਰਨ ਲਈ ਸਾਰਥਕ ਤੇ ਯੋਜਨਾਬੱਧ ਉਪਰਾਲੇ ਕੀਤੇ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਘਰੇਲੂ ਖਪਤਕਾਰਾਂ। Punjab News

Punjab News
ਸੁਨਾਮ : ਨਵੇਂ ਬਣੇ 66 ਕੇਵੀ ਗਰਿੱਡ ਸਬ ਸਟੇਸ਼ਨ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।

ਉਦਯੋਗਿਕ ਤੇ ਖੇਤੀਬਾੜੀ ਖਪਤਕਾਰਾਂ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ, ਵੋਲਟੇਜ ’ਚ ਸੁਧਾਰ ਲਿਆਉਣ ਦੇ ਨਾਲ-ਨਾਲ ਬਿਜਲੀ ਸਪਲਾਈ ਦੀ ਗੁਣਵੱਤਤਾ ਤੇ ਭਰੋਸੇਯੋਗਤਾ ਵਧਾਉਣ ਦੀ ਦਿਸ਼ਾ ’ਚ ਲਗਾਤਾਰ ਸਾਰਥਕ ਕਦਮ ਪੁੱਟੇ ਜਾ ਰਹੇ ਹਨ ਤੇ ਡੇਢ ਸਾਲਾਂ ਦੇ ਅੰਦਰ ਅੰਦਰ ਹਲਕਾ ਸੁਨਾਮ ’ਚ ਦੋ ਨਵੇਂ ਬਿਜਲੀ ਗਰਿੱਡ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ। ਉਦਘਾਟ ਨੇ ਸਮਾਗਮ ਮੌਕੇ ਪੀਐਸਪੀਸੀਐਲ ਦੇ ਚੀਫ ਇੰਜੀਨੀਅਰ ਆਰ ਕੇ ਮਿੱਤਲ, ਨਿਗਰਾਨ ਇੰਜੀਨੀਅਰ ਆਰਐਸ ਬਰਾੜ, ਐਕਸੀਅਨ ਗੁਰਸ਼ਰਨ ਸਿੰਘ, ਐਕਸੀਅਨ ਪਰਮਿੰਦਰ ਸਿੰਘ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ। Punjab News

ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜਨੇਜਾ, ਸਾਹਿਬ ਸਿੰਘ ਬਲਾਕ ਪ੍ਰਧਾਨ, ਸੰਦੀਪ ਜਿੰਦਲ ਬਲਾਕ ਪ੍ਰਧਾਨ, ਰਵੀ ਕਮਲ, ਜਤਿੰਦਰ ਜੈਨ, ਮਨਪ੍ਰੀਤ ਬਾਂਸਲ, ਮਨੀ ਸਰਾਓ, ਗੁਰਚਰਨ ਸਿੰਘ ਸਰਪੰਚ, ਸਿਕੰਦਰ ਸਿੰਘ ਸਰਪੰਚ, ਮਨਿੰਦਰ ਸਿੰਘ ਸਰਪੰਚ, ਐਮਸੀ ਗੁਰਤੇਗ ਨਿਕਾ, ਸੁਨੀਲ ਕੁਮਾਰ, ਬਲਜੀਤ ਸਿੰਘ, ਚਮਕੌਰ ਸਿੰਘ, ਹਰਮੇਸ਼ ਪੱਪੀ, ਗੁਰਪ੍ਰੀਤ ਬਿਗੜਵਾਲ, ਸੁਭਾਸ਼ ਤਨੇਜਾ, ਹਰਵਿੰਦਰ ਨਾਮਧਾਰੀ, ਤਰਸੇਮ ਚੌਧਰੀ, ਰਾਜਾ ਪ੍ਰਧਾਨ, ਲਾਭ ਸਿੰਘ ਨੀਲੋਵਾਲ, ਨਿਰਮਲਾ ਦੇਵੀ, ਘਨਈਆ ਲਾਲ, ਸੋਨੂ ਵਰਮਾ ਵੀ ਹਾਜ਼ਰ ਸਨ।