ਚੰਡੀਗੜ੍ਹ। ਪੰਜਾਬ ਰੋਡਵੇਜ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਰਾਹਤ ਦੀ ਖ਼ਬਰ ਹੈ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਪਨਬਸ, ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੂੰ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਇਸ ਕਾਰਨ ਯੂਨੀਅਨ ਨੇ 52 ਸਵਾਰੀਆਂ ਬਿਠਾਉਣ ਸਬੰਧੀ ਲਾਈ ਗਈ ਪਾਬੰਦੀ ਅਤੇ ਬਣਾਏ ਗਏ ਨਿਯਮ ਨੂੰ ਵਾਪਸ ਲੈ ਲਿਆ ਹੈ। (Punjab Roadways)
ਯੂਨੀਅਨ ਨੇ ਕੇਂਦਰ ਵੱਲੋਂ ਬਣਾਏ ਹਿੱਟ ਐਂਡ ਰਨ ਕਾਨੂੰਨ ਅਤੇ ਸੂਬਾ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਬੱਸਾਂ ’ਚ 52 ਤੋਂ ਵੱਧ ਸਵਾਰੀਆਂ ਬਿਠਾਉਣ ’ਤੇ ਰੋਕ ਲਾ ਦਿੱਤੀ ਸੀ। ਇਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਵਿਭਾਗੀ ਅਧਿਕਾਰੀਆਂ ਨੇ ਯੂਨੀਅਨ ਨਾਲ ਮੀਟਿੰਗ ਕਰਦੇ ਹੋਏ ਭਰੋਸਾ ਦਿੱਤਾ ਕਿ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਂਦੇ ਹੋਏ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕੀਤਾ ਜਾਵੇਗਾ। (Punjab Roadways)
Also Read : ‘ਨੈੱਟ ਜ਼ੀਰੋ’ ਕਾਰਬਨ ਨਿਕਾਸੀ ਦੇ ਰਾਹ ’ਚ ਚੁਣੌਤੀਆਂ
ਇਸ ਕਾਰਨ ਯੂਨੀਅਨ ਨੇ 52 ਸਵਾਰੀਆਂ ਵਾਲੀ ਪਾਬੰਦੀ ਨੂੰ ਹਟਾ ਦਿੱਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰਮੇਸ਼ ਸਿੰਘ ਗਿੱਲ ਅਤੇ ਜਨਰਲ ਸਕੱਤਰ ਸ਼ਸ਼ੇਰ ਸਿੰਘ ਢਿੱਲੋਂ ਦੀ ਪ੍ਰਧਾਨਗੀ ’ਚ ਹੋਈ ਮੀਟਿੰਗ ’ਚ ਬੁਲਾਰਿਆਂ ਨੇ ਕਿਹਾ ਕਿ ਲੋਕਾਂ ਦੀ ਪ੍ਰੇਸ਼ਾਨੀ ਨੂੰ ਦੇਖਦਿਆਂ ਫੈਸਲਾ ਲੈਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਰਕਾਰੀ ਬੱਸਾਂ ਦੀ ਗਿਣਤੀ ਘੰਟ ਹੋਣ ਕਾਰਨ ਲੋਕਾਂ ਨੂੰ ਆਪਣੀ ਮੰਜਲ ’ਤੇ ਪਹੁੰਚਣ ’ਚ ਮੁਸ਼ਕਲ ਆ ਰਹੀ ਸੀ। ਯੂਨੀਅਨ ਸਵਾਰੀਆਂ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੀ, ਇਸ ਲਈ ਉਨ੍ਹਾਂ ਵੱਧ ਸਵਾਰੀਆਂ ਬਿਠਾਉਣ ਅਤੇ ਸੀਟਾਂ ਭਰ ਜਾਣ ’ਤੇ ਸਵਾਰੀਆਂ ਦੇ ਖੜੇ ਹੋ ਕੇ ਸਫ਼ਰ ਕਰਨ ਨੂੰ ਮਨਜ਼ੂਰ ਕਰ ਲਿਆ ਹੈ ਤਾਂ ਕਿ ਵੱਧ ਤੋਂ ਵੱਧ ਲੋਕ ਆਪਣੀ ਮੰਜਲ ਤੱਕ ਪਹੁੰਚ ਸਕਣ।