ਆਸ਼ੀਸ਼ ਮਿਸ਼ਰਾ ਨੂੰ ਵੱਡੀ ਰਾਹਤ, ਸਰਤਾਂ ’ਤੇ ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜਮਾਨਤ

Supreme Court

ਨਵੀਂ ਦਿੱਲੀ (ਏਜੰਸੀ)। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸਰਾ ਦੇ ਬੇਟੇ ਆਸ਼ੀਸ਼ ਮਿਸ਼ਰਾ (Ashish Mishra) ਨੂੰ ਬੁੱਧਵਾਰ ਨੂੰ ਵੱਡੀ ਰਾਹਤ ਮਿਲੀ ਹੈ। ਲਖੀਮਪੁਰ ਹਿੰਸਾ ਮਾਮਲੇ ’ਚ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਦੇ ਨਾਲ ਅੰਤਰਿਮ ਜਮਾਨਤ ਦੇ ਦਿੱਤੀ ਹੈ। ਜਸਟਿਸ ਸੂਰਿਆਕਾਂਤ ਮਿਸ਼ਰਾ ਅਤੇ ਜਸਟਿਸ ਜੇਕੇ ਮਹੇਸਵਰੀ ਦੇ ਬੈਂਚ ਨੇ ਉਨ੍ਹਾਂ ਦੀ ਜਮਾਨਤ ’ਤੇ ਫੈਸਲਾ ਸੁਣਾਇਆ ਹੈ।

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ (Ashish Mishra) ਨੂੰ ਸਰਤਾਂ ਦੇ ਨਾਲ 8 ਹਫਤਿਆਂ ਲਈ ਜਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਆਪਣੇ ਟਿਕਾਣੇ ਬਾਰੇ ਅਦਾਲਤ ਨੂੰ ਜਾਣਕਾਰੀ ਦੇਣੀ ਹੋਵੇਗੀ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਆਸੀਸ ਮਿਸਰਾ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਅਤੇ ਮੁਕੱਦਮੇ ਦੀ ਸੁਣਵਾਈ ਵਿੱਚ ਦੇਰੀ ਕਰਨ ਦੀ ਕੋਸ਼ਿਸ਼ ਉਨ੍ਹਾਂ ਦੀ ਜਮਾਨਤ ਰੱਦ ਕਰ ਸਕਦੀ ਹੈ।

ਸੁਪਰੀਮ ਕੋਰਟ ਨੇ ਆਸੀਸ ਮਿਸਰਾ ਨੂੰ ਇਸ ਸਰਤ ’ਤੇ ਅੰਤਰਿਮ ਜਮਾਨਤ ਦੇ ਦਿੱਤੀ ਹੈ ਕਿ ਉਹ ਦਿੱਲੀ ਅਤੇ ਉੱਤਰ ਪ੍ਰਦੇਸ ’ਚ ਨਹੀਂ ਰਹਿਣਗੇ। ਜਮਾਨਤ ’ਤੇ ਰਿਹਾਅ ਹੋਣ ਤੋਂ ਇੱਕ ਹਫਤੇ ਬਾਅਦ ਉਹ ਉੱਤਰ ਪ੍ਰਦੇਸ਼ ਛੱਡ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ