ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ 

Manish Gulati
ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ 

ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਸੈਕਟਰ-39 ਸਥਿਤ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਕਿਹਾ ਸੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਗੁਲਾਟੀ ਦੇ ਚੰਡੀਗੜ੍ਹ ਦੇ ਸੈਕਟਰ-39 ਸਥਿਤ ਸਰਕਾਰੀ ਘਰ ਨੂੰ ਖਾਲੀ ਕਰਨ ਦੇ ਹੁਕਮਾਂ ‘ਤੇ ਰੋਕ ਲਾ ਦਿੱਤੀ ਹੈ। ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 14 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਮਨੀਸ਼ਾ ਗੁਲਾਟੀ (Manisha Gulati) ਨੇ ਹਾਈਕੋਰਟ ‘ਚ ਕੀਤੀ ਸੀ ਅਰਜ਼ੀ ਦਾਇਰ

ਦੱਸ ਦੇਈਏ ਕਿ ਮਨੀਸ਼ਾ ਗੁਲਾਟੀ ਨੂੰ 13 ਜੁਲਾਈ ਨੂੰ ਲਿਖੇ ਪੱਤਰ ਵਿੱਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸੈਕਟਰ-39 ਸਥਿਤ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਕਿਹਾ ਸੀ। ਕਿਉਂਕਿ ਉਹ ਹੁਣ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਸੇਵਾ ਵਿੱਚ ਨਹੀਂ ਹੈ। ਇਸ ਦੇ ਖਿਲਾਫ ਮਨੀਸ਼ਾ ਗੁਲਾਟੀ ਨੇ ਹਾਈਕੋਰਟ ‘ਚ ਅਰਜ਼ੀ ਦਾਇਰ ਕੀਤੀ ਸੀ। ਇਸ ‘ਤੇ ਹਾਈਕੋਰਟ ਨੇ ਮਕਾਨ ਖਾਲੀ ਕਰਨ ਦੇ ਹੁਕਮਾਂ ‘ਤੇ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਇਹ ਵੀ ਪੜ੍ਹੋ : ਪ੍ਰੈਸ਼ਰ ਕੁੱਕਰ ਫੱਟਣ ਨਾਲ ਔਰਤ ਦੀ ਮੌਤ, ਟੁੱਕੜੇ ਸਰੀਰ ’ਚ ਵੜ ਗਏ, ਸਾਰਾ ਚਿਹਰਾ ਗਿਆ ਸੜ

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ‘ਤੇ ਦਿੱਤੇ ਗਏ ਵਾਧੇ ਨੂੰ ਰੱਦ ਕਰਕੇ ਉਨ੍ਹਾਂ ਨੂੰ ਅਹੁਦੇ ਤੋਂ ਫਾਰਗ ਕਰ ਦਿੱਤਾ ਸੀ। ਫਿਰ 28 ਮਾਰਚ ਨੂੰ ਹਾਈਕੋਰਟ ਨੇ ਗੁਲਾਟੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਿਆ। ਮਨੀਸ਼ਾ ਗੁਲਾਟੀ ਨੇ ਸਿੰਗਲ ਬੈਂਚ ਦੇ ਫੈਸਲੇ ਖਿਲਾਫ ਹਾਈ ਕੋਰਟ ਦੇ ਡਬਲ ਬੈਂਚ ਕੋਲ ਅਪੀਲ ਕੀਤੀ ਸੀ। ਇਸ ‘ਤੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਇਹ ਪਟੀਸ਼ਨ ਫਿਲਹਾਲ ਵਿਚਾਰ ਅਧੀਨ ਹੈ।