ਸੁਮੇਧ ਸੈਣੀ ਨੂੰ ਵੱਡੀ ਰਾਹਤ, ਮਿਲੀ ਅਗਾਊ ਜ਼ਮਾਨਤ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਮਿਲ ਗਈ ਹੈ। ਪੰਜਾਬ ਵਿਜੀਲੈਂਸ ਵਲੋਂ ਸੁਮੇਧ ਸੈਣੀ ਦੇ ਖ਼ਿਲਾਫ਼ ਚੰਡੀਗੜ ਦੇ ਸੈਕਟਰ 20 ਵਿੱਚ ਸਥਿਤ ਕੋਠੀ ਨੂੰ ਫਰਜ਼ੀ ਦਸਤਾਵੇਜ਼ ਰਾਹੀਂ ਟਰਾਂਸਫਰ ਕਰਵਾਉਣ ਦਾ ਦੋਸ਼ ਲਗਾਇਆ ਸੀ ਅਤੇ ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਜਾਂਚ ਵੀ ਕੀਤੀ ਜਾ ਰਹੀ ਹੈ।
ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਦੀ ਲਟਕਦੀ ਤਲਵਾਰ ਨੂੰ ਦੇਖਦੇ ਹੋਏ ਸੁਮੇਧ ਸੈਣੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਗਾਊ ਜ਼ਮਾਨਤ ਲੈਣ ਲਈ ਅਰਜ਼ੀ ਲਗਾਈ ਗਈ ਸੀ। ਜਿਸ ਨੂੰ ਕਿ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਸੁਮੇਧ ਸੈਣੀ ਵੱਲੋਂ ਆਪਣੀ ਪਟੀਸ਼ਨ ਵਿੱਚ ਦੱਸਿਆ ਗਿਆ ਸੀ ਕਿ ਉਹ ਇਸ ਮਾਮਲੇ ਵਿੱਚ ਲਗਾਤਾਰ ਵਿਜੀਲੈਂਸ ਦਾ ਪੂਰਾ ਸਹਿਯੋਗ ਕਰ ਰਹੇ ਹਨ ਅਤੇ ਉਨਾਂ ਨੂੰ ਜਿਹੜੇ ਵੀ ਸੁਆਲ ਪੁੱਛੇ ਗਏ ਸਨ, ਉਹਨਾਂ ਸੁਆਲਾਂ ਦਾ ਜੁਆਬ ਬਕਾਇਦਾ ਉਨਾਂ ਵੱਲੋਂ ਦਿੱਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ