ਸਿੱਧੂ ਮੂਸੇਵਾਲਾ ਹੱਤਿਆਕਾਂਡ ’ਤੇ ਦਿੱਲੀ ਪੁਲਿਸ ਦਾ ਵੱਡਾ ਖੁਲਾਸਾ

sidhu muswala

ਸਿੱਧੂ ਮੂਸੇਵਾਲਾ ਹੱਤਿਆਕਾਂਡ ’ਤੇ ਦਿੱਲੀ ਪੁਲਿਸ ਦਾ ਵੱਡਾ ਖੁਲਾਸਾ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਪੁਲਿਸ ਨੇ ਇੱਕ ਬਿਆਨ ਵਿੱਚ ਲਾਰੈਂਸ ਬਿਸ਼ਨੋਈ ਨੂੰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇ ਵਾਲਾ ਦੇ ਕਤਲ ਦਾ ਮਾਸਟਰਮਾਈਂਡ ਦੱਸਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਕਮਿਸ਼ਨਰ ਹਰਗੋਬਿੰਦਰ ਸਿੰਘ ਧਾਲੀਵਾਲ ਦੇ ਅਨੁਸਾਰ ਮੂਸੇ ਵਾਲਾ ’ਤੇ ਗੋਲੀ ਚਲਾਉਣ ਵਾਲੇ ਇੱਕ ਸ਼ੂਟਰ ਦੇ ਕਰੀਬੀ ਸਿਧੇਸ਼ ਹੀਰਾਮਨ ਕਾਂਬਲੇ ਉਰਫ ਮਹਾਕਾਲ ਨੂੰ ਪੁਣੇ ਤੋਂ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਮਹਾਰਾਸ਼ਟਰ ਪੁਲਿਸ ਨੇ ਉਸਨੂੰ 14 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ। ਪੁਲਿਸ ਮੁਤਾਬਕ ਮਹਾਕਾਲ ਸਿੱਧੂ ਮੂਸੇ ਵਾਲਾ ’ਤੇ ਗੋਲੀਆਂ ਚਲਾਉਣ ਵਾਲੇ ਲੋਕਾਂ ’ਚੋਂ ਇਕ ਦਾ ਕਰੀਬੀ ਸਾਥੀ ਹੈ

ਪਰ ਉਹ ਇਸ ਕਤਲ ’ਚ ਸ਼ਾਮਲ ਨਹੀਂ ਸੀ। ਦਿੱਲੀ ਪੁਲਿਸ ਨੂੰ ਸ਼ੱਕ ਹੈ ਕਿ ਮਹਾਕਾਲ ਦੋਵਾਂ ਸ਼ੂਟਰਾਂ ਦੇ ਸੰਪਰਕ ਵਿੱਚ ਸੀ। ਧਾਲੀਵਾਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੰਜ ਹੋਰ ਵਿਅਕਤੀਆਂ ਦੀ ਵੀ ਸ਼ਨਾਖਤ ਕੀਤੀ ਗਈ ਹੈ। ਉਸ ਨੇ ਅੱਗੇ ਕਿਹਾ, ਬਿਸ਼ਨੋਈ ਇਸ ਕਤਲ ਦਾ ਮਾਸਟਰ ਮਾਈਂਡ ਹੈ, ਜਿਸ ਨੂੰ ਕਥਿਤ ਤੌਰ ’ਤੇ ਸਚਿਨ ਬਿਸ਼ਨੋਈ ਨੇ ਅੰਜਾਮ ਦਿੱਤਾ ਸੀ। ਇਸ ਮਾਮਲੇ ਵਿੱਚ ਸਪੈਸ਼ਲ ਸੈੱਲ ਦੀਆਂ ਕਈ ਟੀਮਾਂ ਕੰਮ ਕਰ ਰਹੀਆਂ ਹਨ।¿;

ਕੀ ਹੈ ਮਾਮਲਾ

ਜ਼ਿਕਰਯੋਗ ਹੈ ਕਿ 29 ਮਈ ਨੂੰ ਪੰਜਾਬ ਦੇ ਮਾਨਸਾ ’ਚ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇ ਵਾਲਾ ਦੀ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੰਜਾਬ ਵਿੱਚ ਕਾਤਲਾਂ ਦੇ ਖਿਲਾਫ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 302, 302 ਅਤੇ 341 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ