ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ

Big Shock, Electricity, Consumers

ਘਰੇਲੂ ਲਈ 30 ਪੈਸੇ ਤੇ ਉਦਯੋਗਿਕ ਲਈ 29 ਪੈਸੇ ਪ੍ਰਤੀ ਯੂਨਿਟ ਵਾਧਾ

ਖੁਸ਼ਵੀਰ ਸਿੰਘ ਤੂਰ/ਪਟਿਆਲਾ। ਪੰਜਾਬ ਵਿੱਚ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਸੂਬੇ ਵਿੱਚ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 30 ਪੈਸੇ ਪ੍ਰਤੀ ਯੂਨਿਟ ਵਧਾਉਣ ਦਾ ਫੈਸਲਾ ਕੀਤਾ ਹੈ ਜਦਕਿ ਸਨਅਤੀ ਖੇਤਰ ਲਈ ਇਹ ਵਾਧਾ 29 ਪੈਸੇ ਪ੍ਰਤੀ ਯੂਨਿਟ ਹੋਵੇਗਾ। ਰੈਗੂਲੇਟਰੀ ਕਮਿਸ਼ਨ ਵੱਲੋਂ ਦਿੱਤੇ । Electricity

ਫੈਸਲੇ ਵਿੱਚ ਦੱਸਿਆ ਗਿਆ ਕਿ ਪਾਵਰਕੌਮ ਨੇ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਤਲਵੰਡੀ ਸਾਬੋ ਪਾਵਰ ਲਿਮਟਿਡ ਅਤੇ ਨਾਭਾ ਪਾਵਰ ਲਿਮਟਿਡ ਨੂੰ 1423.82 ਕਰੋੜ ਰੁਪਏ ਦੀ ਅਦਾਇਗੀ ਕੀਤੀ ਹੈ ਇਹ ਅਦਾਇਗੀ ਖਪਤਕਾਰਾਂ ਕੋਲੋਂ 12 ਮਹੀਨਿਆਂ ਵਿੱਚ 9.36 ਫੀਸਦੀ ਦਰ ‘ਤੇ ਵਸੂਲੀ ਜਾਣੀ ਹੈ ਇਸਦਾ ਅਰਥ ਹੈ ਕਿ ਇਹ ਖਪਤਕਾਰਾਂ ਕੋਲੋਂ ਕੁੱਲ 1490.45 ਕਰੋੜ ਰੁਪਏ ਦੀ ਰਾਸ਼ੀ ਉਗਰਾਹੀ ਜਾਣੀ ਹੈ।

ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਸੁਝਾਅ ਦਿੱਤਾ ਸੀ ਕਿ 12 ਮਹੀਨਿਆਂ ਵਿੱਚ 28 ਪੈਸੇ ਪ੍ਰਤੀ ਯੂਨਿਟ ਦੀ ਦਰ ਨਾਲ ਦਰਾਂ ਵਿੱਚ ਵਾਧਾ ਕਰਕੇ ਇਹ ਵਸੂਲੀ ਕੀਤੀ ਜਾਵੇ ਇਸਦੇ ਜਵਾਬ ਵਿਚ ਕਮਿਸ਼ਨ ਨੇ ਫੈਸਲਾ ਸੁਣਾਇਆ ਹੈ ਕਿ ਘਰੇਲੂ ਖਪਤਕਾਰਾਂ ਕੋਲੋਂ 30 ਪੈਸੇ ਪ੍ਰਤੀ  ਕਿਲੋ ਵਾਟ ਜਦਕਿ ਉਦਯੋਗਿਕ ਖਪਤਕਾਰਾਂ ਕੋਲੋਂ 29 ਪੈਸੇ ਪ੍ਰਤੀ ਕਿਲੋ ਵਾਟ ਐਂਪੇਅਰ ਅਤੇ ਖੇਤੀਬਾੜੀ ਖਪਤਕਾਰਾਂ ਕੋਲੋਂ 20 ਪੈਸੇ ਪ੍ਰਤੀ ਹਾਰਸ ਪਾਵਰ ਪ੍ਰਤੀ ਮਹੀਨਾ ਦੀ ਦਰ ਨਾਲ ਖਪਤਕਾਰਾਂ ਕੋਲੋਂ ਉਗਰਾਹੀ ਕੀਤੀ ਜਾਵੇ ਕਿਉਂਕਿ ਖੇਤੀਬਾੜੀ ਖੇਤਰ ਦੇ ਬਿਜਲੀ ਸਬਸਿਡੀ ਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਕੀਤੀ ਜਾਂਦੀ ਹੈ, ਇਸ ਲਈ ਇਹ ਅਦਾਇਗੀ ਹੁਣ ਪੰਜਾਬ ਸਰਕਾਰ ਦੀ ਝੋਲੀ ਪਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।