Electricity Minister Punjab News: ਝੋਨੇ ਦੇ ਸੀਜ਼ਨ ਤੋਂ ਪਹਿਲਾ ਬਿਜਲੀ ਮੰਤਰੀ ਦਾ ਵੱਡਾ ਬਿਆਨ, ਆਮ ਲੋਕ ਵੀ ਦੇਣ ਧਿਆਨ

Electricity Minister Punjab News
Electricity Minister Punjab News: ਝੋਨੇ ਦੇ ਸੀਜ਼ਨ ਤੋਂ ਪਹਿਲਾ ਬਿਜਲੀ ਮੰਤਰੀ ਦਾ ਵੱਡਾ ਬਿਆਨ, ਆਮ ਲੋਕ ਵੀ ਦੇਣ ਧਿਆਨ

Electricity Minister Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਝੋਨੇ ਦੀ ਸੀਜਨ ਤੋਂ ਪਹਿਲਾਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਇਹ ਪ੍ਰੈਸ ਕਾਨਫਰੰਸ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਕੀਤੀ। ਉਨ੍ਹਾਂ ਕਿਹਾ ਕਿ 5 ਲੱਖ ਏਕੜ ਸਿੱਧੀ ਬਿਜਾਈ ਦਾ ਟਾਰਗੇਟ ਹੈ। ਇਸ ਨਾਲ 3800 ਲੀਟਰ ਪ੍ਰਤੀ ਕਿਲੋ ਝੋਨੇ ਦੀ ਫਸਲ ਤੋਂ ਬਚਾਇਆ ਜਾਏਗਾ। ਵੱਧ ਤੋਂ ਵੱਧ ਡੀਐਸਆਰ ਰਾਹੀਂ ਬਿਜਾਈ ਕੀਤੀ ਜਾਵੇ। ਪੰਜਾਬ ਨੂੰ 3 ਜੋਨ ਵਿੱਚ ਵੰਡਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਸਪਲਾਈ ਲਈ ਤਿਆਰ ਹੈ। ਫਸਲ ਪੱਕਣ ਤੱਕ 8 ਘੰਟੇ ਦੀ ਬਿਜਲੀ ਸਪਲਾਈ ਦਿੱਤੀ ਜਾਵੇਗੀ। ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਪੜਾਅਵਾਰ ਢੰਗ ਨਾਲ ਬਿਜਲੀ ਦੀ ਸਪਲਾਈ ਦਿੱਤੀ ਜਏਗੀ।

Electricity Minister Punjab News

ਉਨ੍ਹਾਂ ਕਿਹਾ ਕਿ 15 ਮਈ ਤੋਂ 31 ਮਈ 2025 ਤੱਕ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਮਨਜ਼ੂਰੀ ਹੈ। 1 ਜੂਨ ਤੋਂ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਖੇਤਰਾਂ ਅਤੇ ਨਹਿਰੀ ਸਿੰਚਾਈ ਵਾਲੇ ਖੇਤਰਾਂ ਵਿੱਚ ਬਿਜਾਈ ਦੀ ਆਗਿਆ ਹੋਵੇਗੀ, ਜਿਸ ਵਿੱਚ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਸ਼ਾਮਲ ਹਨ। 5 ਜੂਨ ਤੋਂ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਬਿਜਾਈ ਸ਼ੁਰੂ ਕੀਤੀ ਜਾ ਸਕਦੀ ਹੈ।

Read Also : Ludhiana Crime News: ਜ਼ਮਾਨਤ ’ਤੇ ਆਇਆ ਵਿਅਕਤੀ ਨਜਾਇਜ਼ ਅਸਲੇ ਸਣੇ ਕਾਬੂ

ਉਨ੍ਹਾਂ ਕਿਹਾ ਕਿ ਬਾਕੀ ਜ਼ਿਲ੍ਹੇ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 9 ਜੂਨ ਤੋਂ ਬਿਜਾਈ ਸ਼ੁਰੂ ਹੋ ਜਾਵੇਗੀ। ਪੰਜਾਬ ਸਰਕਾਰ ਕੋਲ ਬਿਜਲੀ ਦੀ ਕੋਈ ਘਾਟ ਨਹੀਂ ਹੈ। ਕੋਲਾ ਵੀ ਵਾਧੂ ਪਿਆ ਹੈ। 30 ਦਿਨ ਦਾ ਕੋਲਾ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ 1700 ਮੇਗਾਵਾਟ ਦੀ ਸਪਲਾਈ ਦੀ ਮੰਗ ਆ ਸਕਦੀ ਹੈ। ਝੋਨੇ ਦੇ ਸੀਜ਼ਨ ਦੌਰਾਨ ਕੋਈ ਬਿਜਲੀ ਦੀ ਘਾਟ ਨਹੀਂ ਹੈ।