ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਖਤਮ, ਵਾਇਨਾਡ ਤੋਂ ਸੰਸਦ ਮੈਂਬਰ ਸਨ ਰਾਹੁਲ ਗਾਂਧੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮਾਣਹਾਨੀ ਮਾਮਲੇ ‘ਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi ) ਦੀ ਸੰਸਦ ਦੀ ਮੈਂਬਰਸ਼ਿਪ ਵੀ ਰੱਦ ਕਰ ਦਿੱਤੀ ਗਈ ਹੈ। ਉਹ ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਦੇ ਮੈਂਬਰ ਸਨ। ਇਸ ਦੀ ਜਾਣਕਾਰੀ ਲੋਕ ਸਭਾ ਸਕੱਤਰੇਤ ਤੋਂ ਪੱਤਰ ਜਾਰੀ ਕਰਕੇ ਦਿੱਤੀ ਗਈ ਹੈ।
ਕੀ ਹੈ ਮਾਮਲਾ
ਮਾਣਹਾਨੀ ਮਾਮਲੇ ‘ਚ ਸੂਰਤ ਦੀ ਅਦਾਲਤ ਨੇ ਵੀਰਵਾਰ ਨੂੰ ਉਸ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਦੱਸ ਦੇਈਏ ਕੀ 2019 ਵਿੱਚ, ਰਾਹੁਲ ਗਾਂਧੀ (Rahul Gandhi ) ਨੇ ਕਰਨਾਟਕ ਵਿਧਾਨ ਸਭਾ ਵਿੱਚ ਮੋਦੀ ਸਰਨੇਮ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ-ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੈ? ਸੂਰਤ ਦੀ ਅਦਾਲਤ ਨੇ ਇਸ ਮਾਮਲੇ ਵਿੱਚ ਉਸ ਨੂੰ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਨੇ 2013 ਵਿੱਚ ਫੈਸਲਾ ਸੁਣਾਇਆ ਸੀ ਕਿ ਜੇਕਰ ਕਿਸੇ ਜਨ ਪ੍ਰਤੀਨਿਧੀ ਜਿਵੇਂ ਕਿ ਐਮ.ਐਲ.ਏ ਜਾਂ ਐਮ.ਪੀ ਨੂੰ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਹੁੰਦੀ ਹੈ ਤਾਂ ਉਸਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਜਾਵੇਗੀ।
ਸੂਰਤ ਸੈਸ਼ਨ ਕੋਰਟ ਦਾ ਵੱਡਾ ਫੈਸਲਾ
ਰਾਹੁਲ ਗਾਂਧੀ (Rahul Gandhi) ਨੂੰ ਲੈ ਕੇ ਗੁਜਰਾਤ ਤੋਂ ਵੱਡੀ ਖ਼ਬਰ ਸਾਹਮਦੇ ਆ ਰਹੀ ਹੈ। ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਨੂੰ ਮੋਦੀ ਸਰਨੇਮ ਵਾਲੇ ਮਾਨਹਾਨੀ ਕੇਸ ’ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ ਨੂੰ 2 ਸਾਲਾਂ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਤੁਹਾਨੂੰ ਦੱਸ ਦਈਏ ਕਿ ਗੁਜਰਾਤ ਦੇ ਸੂਰਤ ਦੀ ਸੈਸ਼ਨ ਕੋਰਟ ਨੇ ਦੋ ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਇਸ ਮਾਮਲੇ ’ਚ ਕੋਰਟ ਤੋਂ ਤੁਰੰਤ ਜਮਾਨਤ ਮਿਲ ਗਈ ਹੈ। ਰਾਹੁਲ ਗਾਂਧੀ ਦੇ ਖਿਲਾਫ਼ ਸਾਲ 2019 ’ਚ ਮਾਨਹਾਨੀ ਦਾ ਅਪਰਾਧਿਕ ਕੇਸ ਦਰਜ ਕੀਤਾ ਗਿਆ ਸੀ ਇਹ ਕੇਸ ਮੋਦੀ ਸਰਨੇਮ ਨਾਲ ਜੁੜੇ ਬਿਆਨ ਦਾ ਹੈ। ਜਾਣਕਾਰੀ ਅਨੁਸਾਰ ਕੋਰਟ ਨੇ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ।
ਕੋਰਟ ’ਚ ਕਿਵੇਂ ਚੱਲੀ ਕਾਰਵਾਈ
- ਕੋਰਟ ’ਚ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਵਕੀਲ ਨੇ ਜੱਜ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਬਿਆਨ ਨਾਲ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਇਆ।
- ਵਕੀਲ ਨੇ ਕਿਹਾ ਕਿ ਅਜਿਹੇ ’ਚ ਉਨ੍ਹਾਂ ਨੂੰ ਘੱਟ ਸਜ਼ਾ ਸੁਣਾਏ ਜਾਵੇ।
- ਸ਼ਿਕਾਇਤਕਰਤਾ ਪੂਰਣੇਸ਼ ਮੋਦੀ ਨੇ ਇਸ ਕੇਸ ’ਚ ਰਾਹੁਲ ਗਾਂਧੀ ਨੂੰ ਜ਼ਿਆਦਾ ਤੋਂ ਜ਼ਿਆਦਾ ਸਜ਼ਾ ਤੇ ਜ਼ੁਰਮਾਨੇ ਦੀ ਮੰਗ ਕੀਤੀ।
- ਰਾਹੁਲ ਗਾਂਧੀ ਨੇ ਕੋਰਟ ’ਚ ਜੱਜ ਨੂੰ ਕਿਹਾ ਕਿ ਮੇਰਾ ਇਰਾਦਾ ਗਲਤ ਨਹੀਂ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ