ਜਿਣਸੀ ਸ਼ੋਸ਼ਣ ਮਾਮਲੇ ‘ਚ ਫਸੇ ਬ੍ਰਿਜ ਭੂਸ਼ਣ ਸਿੰਘ ਬਾਰੇ ਦਿੱਲੀ ਕੋਰਟ ਤੋਂ ਆਈ ਵੱਡੀ ਅਪਡੇਟ

Brij Bhushan Singh
ਜਿਣਸੀ ਸ਼ੋਸ਼ਣ ਮਾਮਲੇ 'ਚ ਫਸੇ ਬ੍ਰਿਜ ਭੂਸ਼ਣ ਸਿੰਘ ਬਾਰੇ ਦਿੱਲੀ ਕੋਰਟ ਤੋਂ ਆਈ ਵੱਡੀ ਅਪਡੇਟ

ਦਿੱਲੀ ਅਦਾਲਤ ਨੇ ਬ੍ਰਿਜ ਭੂਸ਼ਣ ਦੀ ਪਟੀਸ਼ਨ ਕੀਤੀ ਰੱਦ

  • 7 ਮਈ ਨੂੰ ਦੋਸ਼ ਤੈਅ ਕਰੇਗੀ ਅਦਾਲਤ

ਨਵੀਂ ਦਿੱਲੀ। ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ (Brij Bhushan Singh) ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਬ੍ਰਿਜ ਭੂਸ਼ਣ ਸਿੰਘ ਦੇ ਖਿਲਾਫ ਕਥਿਤ ਜਿਣਸੀ ਸ਼ੋਸ਼ਣ ਮਾਮਲੇ ਦੀ ਸੁਣਵਾਈ ਅੱਜ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਵਿੱਚ ਹੋਈ। ਅਦਾਲਤ ਨੇ ਬ੍ਰਿਜ ਭੂਸ਼ਣ ਸਿੰਘ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦਰਅਸਲ ਬ੍ਰਿਜ ਭੂਸ਼ਣ ਸਿੰਘ ਨੇ ਆਪਣੇ ਤੇ ਲੱਗੇ ਜਿਣਸੀ ਸੋਸ਼ਣ ਮਾਮਲੇ ਸਬੰਧੀ ਅਦਾਲਤ ਵਿੱਚ ਆਪਣੀ ਪਟੀਸ਼ਨ ਦਾਇਰ ਕਰਕੇ ਨਵੇਂ ਸਿਰੇ ਤੋਂ ਜਾਂਚ ਦੀ ਮੰਗ ਕੀਤੀ ਸੀ। ਇਸ ਮਾਮਲੇ ’ਚ ਅਦਾਲਤ ਹੁਣ 7 ਮਈ ਨੂੰ ਦੋਸ਼ ਤੈਅ ਕਰੇਗੀ।

ਇਹ ਵੀ ਪੜ੍ਹੋ: Indian-origin student Arrested: ਅਮਰੀਕਾ ਵਿੱਚ ਭਾਰਤੀ ਮੂਲ ਦੀ ਵਿਦਿਆਰਥਣ ਗ੍ਰਿਫਤਾਰ, ਲਗਾਈ ਪਾਬੰਦੀ

ਜਿਕਰਯੋਗ ਹੈ ਕਿ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਤੋਂ ਇਲਾਵਾ ਕਈ ਮਹਿਲਾ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸਿੰਘ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਸੱਤ ਪਹਿਲਵਾਨਾਂ ਨੇ ਉਸ ਦੇ ਖਿਲਾਫ ਜਿਨਸੀ ਸ਼ੋਸ਼ਣ ਦੇ ਦੋ ਕੇਸ ਦਰਜ ਕਰਵਾਏ ਸਨ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਮਹਿਲਾ ਪਹਿਲਵਾਨ ਨੇ ਦਾਇਰ ਕੀਤਾ ਸੀ, ਪਰ ਬਾਅਦ ਵਿੱਚ ਉਸ ਨੇ ਆਪਣਾ ਬਿਆਨ ਵਾਪਸ ਲੈ ਲਿਆ। ਇਸ ਤੋਂ ਇਲਾਵਾ ਹੋਰ ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਧਾਰਾ 354, 354ਏ ਅਤੇ ਡੀ ਤਹਿਤ 1000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। Brij Bhushan Singh