ਗੈਂਗਸਟਰ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ‘ਚ ਚਾਰਜਸ਼ੀਟ ਦਾਖਲ
(ਸੱਚ ਕਹੂੰ ਨਿਊਜ਼) ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਕਤਲ ’ਚ ਮੁੱਖ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਹੈ। ਇਸ ਮਾਮਲੇ ’ਚ ਪੁਲਿਸ ਵੱਲੋਂ ਗੈਂਗਸਟਰ ਦੀਪਕ ਟੀਨੂੰ, ਉਸਦੀ ਸਹਿਯੋਗੀ ਜਤਿੰਦਰ ਕੌਰ ਅਤੇ ਭੱਜਣ ਵਿੱਚ ਮਦਦ ਕਰਨ ਵਾਲੇ ਸੀਆਈਏ ਮਾਨਸਾ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਸਿੰਘ ਸਮੇਤ 10 ਵਿਅਕਤੀਆਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ।
ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਗ੍ਰਿਫਤਾਰ ਕੀਤੇ ਗੈਂਗਸ਼ਟਰ ਟੀਨੂੰ 1 ਅਕਤੂਬਰ ਨੂੰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। ਉਸ ਨੂੰ ਭਜਾਉਣ ’ਚ ਸੀਆਈਏ ਮਾਨਸਾ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਸੀ। ਇਸ ਤੋਂ ਬਾਅਦ ਪੁਲਿਸ ਨੇ ਟੀਨੂੰ ਨੂੰ ਫੜ੍ਹਨ ਲਈ ਥਾਂ-ਥਾਂ ਨਾਕੇ ਲਾਏ ਤੇ ਦੂਜਿਆਂ ਸੂਬਿਆਂ ’ਚ ਵੀ ਲਗਾਤਾਰ ਛਾਪੇਮਾਰੀ ਕੀਤੀ ਗਈ ਸੀ। ਜਿਸ ਤੋਂ ਬਾਅਦ ਬਾਅਦ ਪੰਜਾਬ ਪੁਲਿਸ ਨੇ ਮੁਲਜ਼ਮ ਟੀਨੂੰ ਨੂੰ ਅਜਮੇਰ ਦੇ ਕੇਕੜੀ ਤੋਂ ਗ੍ਰਿਫ਼ਤਾਰ ਕਰ ਕੀਤਾ ਸੀ। ਇਸ ਦੌਰਾਨ ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 5 ਹੈਂਡ ਗ੍ਰਨੇਡ ਅਤੇ 2 ਸੈਮੀ ਆਟੋਮੈਟਿਕ ਪਿਸਤੌਲ ਬਰਾਮਦ ਕੀਤੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ