ਸਾਡੇ ਨਾਲ ਸ਼ਾਮਲ

Follow us

16.4 C
Chandigarh
Wednesday, February 18, 2026
More
    Home Breaking News ਪੰਜਾਬ ’ਚ ਪੰਚਾ...

    ਪੰਜਾਬ ’ਚ ਪੰਚਾਇਤੀ ਚੋਣਾਂ ਦਾ ਵੱਡਾ ਅਪਡੇਟ, ਇਸ ਸਮੇਂ ਹੋ ਸਕਦੀਆਂ ਨੇ ਚੋਣਾਂ

    Elections

    ਚੰਡੀਗੜ੍ਹ। ਪੰਜਾਬ ’ਚ ਅਗਲੇ ਮਹੀਨੇ ਪੰਚਾਇਤੀ ਚੋਣਾਂ ਹੋਣ ਦੇ ਸੰਕੇਤ ਆ ਰਹੇ ਹਨ। ਭਰੋਸੇਯੋਗ ਵਸੀਲਿਆਂ ਤੋਂ ਪਤਾ ਲੱਗਾ ਹੈ ਕਿ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਸਾਰੇ ਡੀਸੀ ਦਫ਼ਤਰਾਂ ਨੂੰ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਨੇ 7 ਜਨਵਰੀ ਤੱਕ ਫਾਈਨਲ ਵੋਟ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਹ ਮੰਨਿਆ ਜਾ ਰਿਹਾ ਹੈ ਕਿ ਜਨਵਰੀ ਜਾਂ ਫਰਵਰੀ ਦੇ ਪਹਿਲੇ ਹਫ਼ਤੇ ਚੋਣਾਂ ਹੋ ਸਕਦੀਆਂ ਹਨ। (Panchayat elections in Punjab)

    ਦੱਸਣਯੋਗ ਹੈ ਕਿ ਪੰਚਾਇਤੀ ਚੋਣਾਂ ਸਬੰਧੀ ਕਾਫ਼ੀ ਵਿਵਾਦ ਖੜ੍ਹਾ ਹੋਇਆ ਹੈ। ਇਸ ਤੋਂ ਪਹਿਲਾਂ ਅਗਸਤ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹ ਹੋ ਗਿਆ ਸੀ ਕਿਉਂਕਿ ਸਰਕਾਰ ਨੇ 6 ਮਹੀਨੇ ਪਹਿਲਾਂ ਹੀ ਪੰਚਾਇਤਾਂ ਭੰਗ ਕਰ ਦਿੱਤੀਆਂ ਸਨ। ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪੁੱਜਣ ਤੋਂ ਬਾਅਦ ਸਰਕਾਰ ਨੇ ਇਸ ’ਤੇ ਯੂ-ਟਰਨ ਲੈ ਲਿਆ। ਦੱਸ ਦਈਏ ਕਿ ਪੰਜਾਬ ਵਿੱਚ ਪੰਚਾਇਤਾਂ ਦੀ ਕੁੱਲ ਗਿਣਤੀ 13,268 ਹੈ।

    ਛਾਪੇਮਾਰੀ ’ਚ ਦੋ ਭਗੌੜੇ ਅਪਰਾਧੀਆਂ ਸਮੇਤ ਤਿੰਨ ਗ੍ਰਿਫਤਾਰ

    ਗ੍ਰਾਮ ਪੰਚਾਇਤ ਦੀਆਂ ਚੋਣਾਂ ਜਨਵਰੀ 2019 ਵਿੱਚ ਹੋਈਆਂ ਸਨ ਤੇ ਉਸ ਤੋਂ ਬਾਅਦ ਸਰਪੰਚਾਂ ਨੇ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਵਿੱਚ ਖਤਮ ਹੋ ਰਿਹਾ ਹੈ। ਪੰਜਾਬ ਸਰਕਾਰ ਇਨ੍ਹਾਂ ਚੋਣਾਂ ਵਿੱਚ ਦੇਰੀ ਨਹੀਂ ਕਰਨਾ ਚਾਹੁੰਦੀ ਤੇ ਇਸ ਗੱਲ ਦੀ ਸੰਭਾਵਨਾ ਹੈ ਕਿ ਗ੍ਰਾਮ ਪੰਚਾਇਤ ਚੋਣਾਂ ਜਨਵਰੀ 2024 ਵਿੱਚ ਹੀ ਕਰਵਾਈਆਂ ਜਾ ਸਕਦੀਆਂ ਹਨ।

    LEAVE A REPLY

    Please enter your comment!
    Please enter your name here