ਕੋਰਟ ਨੇ ਕਿਹਾ, ਅਸੀਂ ਮਾਮਲਾ ਵੱਡੀ ਬੈਂਚ ਕੋਲ ਟਰਾਂਸਫਰ ਕਰ ਰਹੇ ਹਾਂ
- ਉਹ ਚਾਹੁਣ ਤਾਂ ਇਸ ਵਿੱਚ ਬਦਲਾਅ ਕਰ ਸਕਦੇ ਹਨ | Arvind Kejriwal
ਨਵੀਂ ਦਿੱਲੀ (ਏਜੰਸੀ)। ਦਿੱਲੀ ਸ਼ਰਾਬ ਘੁਟਾਲੇ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ, ਈਡੀ ਮਾਮਲੇ ’ਚ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਅੰਤਰਿਮ ਜਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ 3 ਜੱਜਾਂ ਵਾਲੀ ਬੈਂਚ ਨੂੰ ਭੇਜ ਦਿੱਤਾ ਹੈ, ਅਰਵਿੰਦ ਕੇਜਰੀਵਾਲ ਨੇ ਈਡੀ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ। ਹੁਣ ਸੁਪਰੀਮ ਕੋਰਟ ਦੀ ਤਿੰਨ ਜੱਜਾਂ ਵਾਲੀ ਬੈਂਚ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ। ਇਸ ਮਾਮਲੇ ’ਚ ਮੁੱਖ ਜੱਜ ਤਿੰਨ ਨਿਯੁਕਤ ਕਰਨਗੇ। ਵੱਡੀ ਬੈਂਚ ਕੋਲ ਮਾਮਲੇ ਦੀ ਸੁਣਵਾਈ ਤੱਕ ਕੇਜਰੀਵਾਲ ਨੂੰ ਅੰਤਰਿਮ ਜਮਾਨਤ ਦੇ ਦਿੱਤੀ ਗਈ ਹੈ। ਪਰ ਫਿਲਹਾਲ ਕੇਜਰੀਵਾਲ ਜ਼ੇਲ੍ਹ ਤੋਂ ਬਾਹਰ ਨਹੀਂ ਆਉਣਗੇ। ਉਹ ਫਿਲਹਾਲ ਸੀਬੀਆਈ ਦੀ ਕਸਟਡੀ ’ਚ ਹਨ ਪਰ ਉਨ੍ਹਾਂ ਨੂੰ ਜਮਾਨਤ ਈਡੀ ਕੇਸ ’ਚ ਮਿਲੀ ਹੈ। ਅਜਿਹੇ ’ਚ ਉਹ ਜ਼ੇਲ੍ਹ ’ਚ ਹੀ ਰਹਿਣਗੇ। (Arvind Kejriwal)
Read This: Arvind Kejriwal News: ਅਰਵਿੰਦ ਕੇਜਰੀਵਾਲ ’ਤੇ ਸੁਪਰੀਮ ਕੋਰਟ ਦਾ ਆਇਆ ਵੱਡਾ ਫ਼ੈਸਲਾ!
ਹਾਈਕੋਰਟ ਨੇ ਗ੍ਰਿਫਤਾਰੀ ਨੂੰ ਜਾਇਜ ਠਹਿਰਾਇਆ ਸੀ | Arvind Kejriwal
ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਤੇ ਬਾਅਦ ’ਚ ਜਾਂਚ ਏਜੰਸੀ ਦੀ ਹਿਰਾਸਤ ’ਚ ਭੇਜਣ ਸਬੰਧੀ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। 9 ਅਪਰੈਲ ਨੂੰ ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਗਿ੍ਰਫਤਾਰੀ ਨੂੰ ਜਾਇਜ ਠਹਿਰਾਇਆ ਸੀ। ਇਸ ਫੈਸਲੇ ਖਿਲਾਫ ਕੇਜਰੀਵਾਲ ਸੁਪਰੀਮ ਕੋਰਟ ਪਹੁੰਚੇ। ਇਸ ਤੋਂ ਬਾਅਦ 15 ਅਪਰੈਲ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ’ਤੇ ਈਡੀ ਤੋਂ ਜਵਾਬ ਮੰਗਿਆ ਸੀ। ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਜਾਇਜ ਠਹਿਰਾਉਂਦੇ ਹੋਏ ਕਿਹਾ ਸੀ ਕਿ ਇਸ ’ਚ ਕੁਝ ਵੀ ਗੈਰ-ਕਾਨੂੰਨੀ ਨਹੀਂ ਹੈ ਕਿਉਂਕਿ ਕਈ ਸੰਮਨ ਭੇਜੇ ਜਾਣ ਤੋਂ ਬਾਅਦ ਵੀ ਕੇਜਰੀਵਾਲ ਪੁੱਛਗਿੱਛ ਲਈ ਈਡੀ ਦਫਤਰ ਨਹੀਂ ਆਏ। ਇਸ ਤੋਂ ਬਾਅਦ ਈਡੀ ਕੋਲ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ। (Arvind Kejriwal)