Delhi News : ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ Manish Sisodia ਦੀ ਜਮਾਨਤ ’ਤੇ ਵੱਡਾ ਅਪਡੇਟ

Manish Sisodia

ਨਵੀਂ ਦਿੱਲੀ। Delhi News : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ 17 ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ। ਮਾਣਯੋਗ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ (Manish Sisodia) ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ’ਤੇ ਫੈਸਲਾ ਤਿੰਨ ਦਿਨ ਪਹਿਲਾਂ 6 ਅਗਸਤ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥ ਦੀ ਬੈਂਚ ਨੇ ਸੁਰੱਖਿਅਤ ਰੱਖ ਲਿਆ ਸੀ। ਮਨੀਸ਼ ਸਿਸੋਦੀਆ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਦਰਅਸਲ, ਹਾਈ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। Liquor Scam Case

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ (Manish Sisodia) ਨੂੰ ਆਬਕਾਰੀ ਨੀਤੀ ਮਾਮਲੇ ਵਿੱਚ 17 ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ’ਤੇ ਫੈਸਲਾ ਤਿੰਨ ਦਿਨ ਪਹਿਲਾਂ 6 ਅਗਸਤ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥ ਦੀ ਬੈਂਚ ਨੇ ਸੁਰੱਖਿਅਤ ਰੱਖ ਲਿਆ ਸੀ। ਮਨੀਸ਼ ਸਿਸੋਦੀਆ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਦਰਅਸਲ, ਹਾਈ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।

ਮਨੀਸ਼ ਸਿਸੋਦੀਆ (Manish Sisodia) ਨੂੰ ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਿਹਾ, ’ਜ਼ਮਾਨਤ ਦੇ ਮਾਮਲੇ ’ਚ ਹਾਈਕੋਰਟ ਅਤੇ ਹੇਠਲੀ ਅਦਾਲਤ ਸੁਰੱਖਿਅਤ ਭੂਮਿਕਾ ਨਿਭਾਅ ਰਹੀ ਹੈ। ਹੁਣ ਸਮਾਂ ਆ ਗਿਆ ਹੈ ਕਿ ਅਦਾਲਤਾਂ ਇਹ ਸਮਝਣ ਕਿ ਜ਼ਮਾਨਤ ਇੱਕ ਨਿਯਮ ਹੈ ਅਤੇ ਜੇਲ੍ਹ ਇੱਕ ਅਪਵਾਦ ਹੈ।

Read Also : Punjab Hockey Players: ਮੁੱਖ ਮੰਤਰੀ ਭਗਵੰਤ ਮਾਨ ਨੇ ਹਾਕੀ ’ਚ ਕਾਂਸੀ ਤਮਗਾ ਜਿੱਤਣ ’ਤੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ

ਸੁਪਰੀਮ ਕੋਰਟ ਨੇ ਸਿਸੋਦੀਆ ਨੂੰ ਤਿੰਨ ਸ਼ਰਤਾਂ ’ਤੇ ਜ਼ਮਾਨਤ ਦਿੱਤੀ ਹੈ। ਪਹਿਲਾ ਇਹ ਕਿ ਉਨ੍ਹਾਂ ਨੂੰ 10 ਲੱਖ ਰੁਪਏ ਦਾ ਬਾਂਡ ਭਰਨਾ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੋ ਜ਼ਮਾਨਤ ਵੀ ਪੇਸ਼ ਕਰਨੇ ਪੈਣਗੇ। ਜਦਕਿ ਤੀਜੀ ਸ਼ਰਤ ਇਹ ਹੈ ਕਿ ਉਹ ਆਪਣਾ ਪਾਸਪੋਰਟ ਸਰੰਡਰ ਕਰਨਗੇ।