Big update Kisan Andolan: ਕਿਸਾਨ ਅੰਦੋਲਨ ਨੂੰ ਲੈ ਕੇ ਆਈ ਵੱਡੀ ਅਪਡੇਟ, ਕਿਸਾਨ ਆਗੂ ਪੰਧੇਰ ਨੇ ਜੱਥੇ ਨੂੰ ਸੱਦਿਆ ਵਾਪਸ, ਜਾਣੋ ਕਿਉਂ

Big update Kisan Andolan
Big update Kisan Andolan: ਕਿਸਾਨ ਅੰਦੋਲਨ ਨੂੰ ਲੈ ਕੇ ਆਈ ਵੱਡੀ ਅਪਡੇਟ, ਕਿਸਾਨ ਆਗੂ ਪੰਧੇਰ ਨੇ ਜੱਥੇ ਨੂੰ ਸੱਦਿਆ ਵਾਪਸ, ਜਾਣੋ ਕਿਉਂ

Big update Kisan Andolan: (ਖੁਸ਼ਵੀਰ ਸਿੰਘ ਤੂਰ )ਪਟਿਆਲਾ। ਦਿੱਲੀ ਕੂਚ ਕਰਨ ਜਾ ਰਹੇ ਕਿਸਾਨਾਂ ਨੂੰ ਅੱਜ ਹਰਿਆਣਾ ਪੁਲਿਸ ਨੇ ਰੋਕ ਲਿਆ। ਦਿੱਲੀ ਜਾਣ ਲਈ 101 ਕਿਸਾਨਾਂ ਦਾ ਜੱਥਾ ਰਵਾਨਾ ਹੋਇਆ ਸੀ ਪਰ ਹਰਿਆਣਾ ਪੁਲਿਸ ਨੇ ਕਿਸਾਨਾਂ ’ਤੇ ਹੰਝੂ ਗੈਸ ਦੇ ਗੋਲੇ ਛੱਡੇ ਗਏ ਤੇ ਕਈ ਕਿਸਾਨ ਜਖਮੀ ਹੋ ਗਏ। ਇਸ ਦੌਰਾਨ ਸੰਭੂ ਸਰਹੱਦ ’ਤੇ ਕਿਸਾਨਾਂ ਤੇ ਹਰਿਆਣਾ ਪੁਲਿਸ ਦੌਰਾਨ ਬਹਿਸ ਵੀ ਹੋਈ।

ਇਹ ਵੀ ਪੜ੍ਹੋ: Walfare: ਐਮਰਜੈਂਸੀ ’ਚ ਮਰੀਜ਼ ਦੇ ਇਲਾਜ ਲਈ ਕੀਤਾ ਖੂਨਦਾਨ

ਕਿਸਾਨ ਆਗੂ ਸਵਰਣ ਸਿੰਘ ਪੰਧੇਰ ਨੇ ਆਖਿਆ ਕਿ ਸਾਡੀਆਂ ਮੰਗਾਂ ਮੰਨੀਆਂ ਜਾਣ ਨਹੀਂ ਤਾ ਸਾਨੂੰ ਦਿੱਲੀ ਜਾਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੋ ਕਿਸਾਨਾਂ ਦੀ ਸੂਚੀ ਦਿੱਤੀ ਗਈ ਸੀ ਉਹ ਹੀ ਕਿਸਾਨ ਦਿੱਲੀ ਜਾ ਰਹੇ ਹਨ। ਪਰ ਉਨ੍ਹਾਂ ਨੂੰ ਵੀ ਨਹੀਂ ਜਾਣ ਦਿੱਤਾ ਜਾ ਰਿਹਾ। ਇਸ ਤੋਂ ਬਾਅਦ ਦਿੱਲੀ ਕੂਚ ਲਈ ਜਾ ਰਹੇ ਕਿਸਾਨਾਂ ਦੇ ਜਥੇ ਨੂੰ ਸਵਰਣ ਸਿੰਘ ਪੰਧੇਰ ਨੇ ਵਾਪਸ ਸੱਦ ਲਿਆ ਗਿਆ ਹੈ। ਹੁਣ ਕਿਸਾਨ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਉਸ ਤੋਂ ਬਾਅਦ ਕੋਈ ਅਗਲਾ ਫੈਸਲਾ ਲਿਆ ਜਾਵੇਗਾ।

ਪੁਲਿਸ ਵੱਲੋਂ ਪਿੱਛੇ ਹਟਣ ਦੀ ਚਿਤਾਵਨੀ | Farmers Protest

ਕਿਸਾਨ ਪਿੱਛੇ ਨੂੰ ਭੱਜ ਗਏ। ਕਰੀਬ ਇੱਕ ਘੰਟੇ ਬਾਅਦ ਜਦੋਂ ਕਿਸਾਨ ਮੁੜ ਕੰਧ ਨੇੜੇ ਪੁੱਜੇ ਤਾਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਬਠਿੰਡਾ ਦਾ ਰਹਿਣ ਵਾਲਾ 1 ਕਿਸਾਨ ਜ਼ਖ਼ਮੀ ਹੋ ਗਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ 101 ਕਿਸਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਦੂਜੇ ਪਾਸੇ ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਅਸੀਂ ਪਹਿਲਾਂ ਕਿਸਾਨਾਂ ਦੀ ਸ਼ਨਾਖਤ ਕਰਾਂਗੇ ਤੇ ਫਿਰ ਉਨ੍ਹਾਂ ਨੂੰ ਅੱਗੇ ਜਾਣ ਦੇਵਾਂਗੇ। ਸਾਡੇ ਕੋਲ 101 ਕਿਸਾਨਾਂ ਦੇ ਨਾਵਾਂ ਦੀ ਸੂਚੀ ਹੈ ਤੇ ਉਹ (ਕਿਸਾਨ) ਲੋਕ ਨਹੀਂ ਹਨ। ਉਹ ਸਾਨੂੰ ਆਪਣੀ ਪਛਾਣ ਨਹੀਂ ਕਰਨ ਦੇ ਰਹੇ ਹਨ। ਕਿਸਾਨ ਹਥਿਆਰ ਲੈ ਕੇ ਆਏ ਹਨ। Big update Kisan Andolan

ਇਸ ਦੇ ਨਾਲ ਹੀ ਹਰਿਆਣਾ ਤੇ ਪੰਜਾਬ ਪੁਲਿਸ ਨੇ ਮੀਡੀਆ ਨੂੰ ਦੂਰੋਂ ਹੀ ਕਵਰੇਜ ਕਰਨ ਦੀ ਸਲਾਹ ਦਿੱਤੀ ਹੈ। ਕਿਸਾਨ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਰੰਟੀ ਦੇਣ ਲਈ ਕਾਨੂੰਨ ਸਮੇਤ 13 ਮੰਗਾਂ ਕਰ ਰਹੇ ਹਨ। ਇਸ ਤੋਂ ਪਹਿਲਾਂ 6 ਦਸੰਬਰ ਨੂੰ ਵੀ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ, ਜਿਸ ’ਚ 8 ਕਿਸਾਨ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਪੰਧੇਰ ਨੇ ਕਿਸਾਨਾਂ ਨੂੰ ਵਾਪਸ ਬੁਲਾ ਲਿਆ ਸੀ।