CAS 13 ਅਗਸਤ ਨੂੰ ਇਸ ਸੰਬੰਧੀ ਫੈਸਲਾ ਸੁਣਾਵੇਗਾ | Vinesh Phogat
ਪੈਰਿਸ। ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (CAS) ਨੇ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਦੇ ਸਿਲਵਰ ਮੈਡਲ ‘ਤੇ ਫੈਸਲਾ ਹੁਣ 13 ਅਗਸਤ ਨੂੰ ਆਵੇਗਾ। ਇਹ ਜਾਣਕਾਰੀ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (ਸੀਏਐਸ) ਨੇ ਦਿੱਤੀ। Vinesh Phogat
ਸੂਤਰਾਂ ਮੁਤਾਬਕ ਇੱਕ ਦਿਨ ਪਹਿਲਾਂ 9 ਅਗਸਤ ਨੂੰ ਸੀਏਐਸ ਨੇ 3 ਘੰਟੇ ਤੱਕ ਸੁਣਵਾਈ ਕੀਤੀ ਸੀ। ਇਸ ਦੌਰਾਨ ਵਿਨੇਸ਼ ਵੀ ਮੌਜੂਦ ਸੀ। ਭਾਰਤੀ ਓਲੰਪਿਕ ਸੰਘ (IOA) ਵੱਲੋਂ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਵਿਨੇਸ਼ ਫੋਗਾਟ ਦਾ ਪੱਖ ਪੇਸ਼ ਕੀਤਾ। ਕੋਰਟ ਇਸ ਮਾਮਲੇ ਵਿੱਚ ਯੂਨਾਈਟਿਡ ਵਰਲਡ ਰੈਸਲਿੰਗ ਦਾ ਪੱਖ ਵੀ ਸੁਣੇਗਾ।
ਇਹ ਵੀ ਪੜ੍ਹੋ: Drug Smuggler: ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸੰਧੂ ਬਾਰੇ ਡੀਜੀਪੀ ਗੌਰਵ ਯਾਦਵ ਨੇ ਕੀਤੇ ਵੱਡੇ ਖੁਲਾਸੇ
ਦੱਸ ਦੇਈਏ ਕਿ ਫਾਈਨਲ ਮੈਚ ਤੋਂ ਪਹਿਲਾਂ ਵਿਨੇਸ਼ ਨੂੰ 100 ਗ੍ਰਾਮ ਜ਼ਿਆਦਾ ਵਜ਼ਨ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਸੀ, ਜਦਕਿ ਸ਼ੁਰੂਆਤੀ ਦੌਰ ਤੋਂ ਪਹਿਲਾਂ ਕੀਤੇ ਗਏ ਵਜ਼ਨ ‘ਚ ਵਿਨੇਸ਼ ਦਾ ਭਾਰ ਵਰਗ ਦੀ ਨਿਰਧਾਰਤ ਸੀਮਾ ਤੋਂ 50 ਕਿਲੋ ਘੱਟ ਸੀ। ਅਜਿਹੇ ‘ਚ ਵਿਨੇਸ਼ ਨੇ ਸਾਂਝੇ ਤੌਰ ‘ਤੇ ਚਾਂਦੀ ਦੇ ਤਗਮੇ ਦੀ ਮੰਗ ਕੀਤੀ ਹੈ।
ਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਨੇ ਕੁਸ਼ਤੀ ਨੂੰ ਕਿਹਾ ਅਲਵਿਦਾ
ਪੈਰਿਸ ਓਲੰਪਿਕ ਫਾਈਨਲ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਨੇ ਕੁਸ਼ਤੀ ਨੂੰ ਅਲਵਿਦਾ ਕਹਿ ਦਿੱਤਾ ਸੀ। ਉਨ੍ਹਾਂ ਨੇ ਐਕਸ ’ਤੇ ਇਕ ਪੋਸਟ ‘ਤੇ ਲਿਖਿਆ, ’ਮਾਂ ਕੁਸਤੀ ਮੇਰੇ ਤੋਂ ਜਿੱਤ ਗਈ, ਮੈ ਹਾਰ ਗਈ। ਮਾਫ ਕਰਨਾ ਤੁਹਾਡਾ ਸੁਪਨਾ, ਮੇਰੀ ਹਿੰਮਤ ਸਭ ਟੁੱਟ ਚੁਕਿਆ ਹੈ। ਇਸ ਤੋਂ ਜਿਆਦਾ ਤਾਕਤ ਨਹੀਂ ਰਹੀ ਹੁਣ। ਅਲਵਿਦਾ ਕੁਸ਼ਤੀ 2001-2024, ਤੁਹਾਡੀ ਸਭ ਦੀ ਰਿਣੀ ਰਹਾਂਗੀ, ਮਾਫੀ।’