ਪਾਕਿਸਤਾਨ ਤੋਂ ਮੰਗਵਾਈ 30 ਕਿੱਲੋ ਹੈਰੋਇਨ ਸਮੇਤ ਇੱਕ ਗ੍ਰਿਫਤਾਰ
Punjab News: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਦੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਾਲ 2025 ’ਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਤੋਂ ਪੁਲਿਸ ਨੇ ਪਾਕਿਸਤਾਨ ਤੋਂ ਆ ਰਹੀ ਲਗਭਗ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਉਕਤ ਹੈਰੋਇਨ ਪਾਕਿਸਤਾਨ ਤੋਂ ਭੇਜੇ ਗਏ ਡਰੋਨ ਰਾਹੀਂ ਘੋਰਿੰਦਾ ਥਾਣਾ ਖੇਤਰ ’ਚ ਸੁੱਟੀ ਗਈ ਸੀ। ਇੱਕ ਗੁਪਤ ਸੂਚਨਾ ਦੇ ਆਧਾਰ ’ਤੇ, ਅੰਮ੍ਰਿਤਸਰ ਦਿਹਾਤੀ ਪੁਲਿਸ, ਪੰਜਾਬ ਦੀ ਟੀਮ ਨੇ ਉਕਤ ਹੈਰੋਇਨ ਬਰਾਮਦ ਕੀਤੀ ਤੇ ਇੱਕ ਮੁਲਜ਼ਮ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਖਬਰ ਵੀ ਪੜ੍ਹੋ : Manipur Big News: ਮਣੀਪੁਰ ਵਿੱਚ ਰਾਸ਼ਟਰਪਤੀ ਰਾਜ ਲਾਗੂ
ਮੁਲਜ਼ਮਾਂ ਤੋਂ 30 ਕਿਲੋ ਹੈਰੋਇਨ ਤੇ ਇੱਕ ਕਾਰ ਵੀ ਬਰਾਮਦ | Punjab News
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, ਖੁਫੀਆ ਜਾਣਕਾਰੀ ਦੇ ਆਧਾਰ ’ਤੇ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ’ਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਇੱਕ ਕਾਰ ਸਮੇਤ 30 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਡੀਜੀਪੀ ਯਾਦਵ ਨੇ ਕਿਹਾ- ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹੈਰੋਇਨ ਦੀ ਵੱਡੇ ਪੱਧਰ ’ਤੇ ਤਸਕਰੀ ’ਚ ਸ਼ਾਮਲ ਸੀ। ਇਸ ਨੇ ਹਾਲ ਹੀ ’ਚ ਡਰੋਨ ਰਾਹੀਂ ਸਰਹੱਦ ਪਾਰੋਂ ਤਸਕਰੀ ਕੀਤੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਸੀ। ਮੁਲਜ਼ਮਾਂ ਖਿਲਾਫ਼ ਥਾਣਾ ਘਰਿੰਡਾ ਵਿਖੇ ਐਫਆਈਆਰ ਦਰਜ ਕਰ ਲਈ ਗਈ ਹੈ। ਜਿਸ ’ਚ ਇੱਕ ਮੁਲਜ਼ਮ ਦਾ ਨਾਂਅ ਸਾਹਮਣੇ ਆਇਆ ਹੈ ਤੇ ਬਾਕੀਆਂ ਨੂੰ ਅਣਪਛਾਤਾ ਰੱਖਿਆ ਗਿਆ ਹੈ।
ਮੁਲਜ਼ਮਾਂ ਦੇ ਸਾਥੀਆਂ ਬਾਰੇ ਵੀ ਹੋ ਰਹੀ ਹੈ ਪੁੱਛਗਿੱਛ | Punjab News
ਹਾਸਲ ਹੋਏ ਵੇਰਵਿਆਂ ਮੁਤਾਬਕ, ਪੁਲਿਸ ਮਾਮਲੇ ’ਚ ਮੁਲਜ਼ਮਾਂ ਦੇ ਸਾਥੀਆਂ ਬਾਰੇ ਪੁੱਛਗਿੱਛ ਕਰੇਗੀ। ਕਿਉਂਕਿ ਇਸ ਮਾਮਲੇ ’ਚ ਹੋਰ ਮੁਲਜ਼ਮ ਵੀ ਸ਼ਾਮਲ ਹੋ ਸਕਦੇ ਹਨ। ਕਿਉਂਕਿ ਇੰਨਾ ਵੱਡਾ ਖੇਡ ਕਿਸੇ ਇੱਕ ਵਿਅਕਤੀ ਦੇ ਵੱਸ ’ਚ ਨਹੀਂ ਹੈ। ਫਿਲਹਾਲ ਪੁਲਿਸ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ, ਤਾਂ ਜੋ ਮੁਲਜ਼ਮ ਦੇ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਦੇ ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਕਿਸ ਪਾਕਿਸਤਾਨੀ ਤਸਕਰ ਤੋਂ ਹੈਰੋਇਨ ਦੀ ਖੇਪ ਮੰਗਵਾ ਰਿਹਾ ਸੀ ਤੇ ਉਨ੍ਹਾਂ ਕਿੰਨੀ ਵਾਰ ਇਹ ਮੰਗਵਾਈ ਹੈ। Punjab News