ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਨੂੰ ਵੱਡੀ ਰਾਹਤ, ਤਬਾਦਲਾ ਪਟੀਸ਼ਨ ਮਨਜ਼ੂਰ

salman khan

ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਨੂੰ ਵੱਡੀ ਰਾਹਤ, ਤਬਾਦਲਾ ਪਟੀਸ਼ਨ ਮਨਜ਼ੂਰ

(ਸੱਚ ਕਹੂੰ ਨਿਊਜ਼ ) ਮੁੰਬਈ। ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਅਭਿਨੇਤਾ ਸਲਮਾਨ ਖਾਨ ਨੂੰ ਰਾਜਸਥਾਨ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਦੀ ਜੋਧਪੁਰ ਬੈਂਚ ਨੇ ਸਲਮਾਨ ਖਾਨ ਦੀ ਟਰਾਂਸਫਰ ਪਟੀਸ਼ਨ ‘ਤੇ ਸੁਣਵਾਈ ਕੀਤੀ। ਅਜਿਹੇ ‘ਚ ਹੁਣ ਸਲਮਾਨ ਖਾਨ ਨਾਲ ਜੁੜੀਆਂ ਸਾਰੀਆਂ ਪਟੀਸ਼ਨਾਂ ‘ਤੇ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਹੁਣ ਸਲਮਾਨ ਖਾਨ ਨੂੰ ਸੁਣਵਾਈ ਲਈ ਵੱਖ-ਵੱਖ ਅਦਾਲਤਾਂ ’ਚ ਨਹੀਂ ਜਾਣਾ ਪਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਹਾਈਕੋਰਟ ‘ਚ ਸੁਣਵਾਈ ਦੌਰਾਨ ਬਾਲੀਵੁੱਡ ਅਦਾਕਾਰ ਦੀ ਭੈਣ ਅਲਵੀਰਾ ਵੀ ਉਨ੍ਹਾਂ ਨਾਲ ਮੌਜੂਦ ਸੀ।

ਕੀ ਹੈ ਮਾਮਲਾ

ਜਿਕਰਯੋਗ ਹੈ ਕਿ 1 ਅਕਤੂਬਰ 1998 ਨੂੰ ਜੋਧਪੁਰ ਦੇ ਕਾਂਕਾਣੀ ਪਿੰਡ ਵਿੱਚ ਰਾਜਸਥਾਨ ’ਚ ਫਿਲਮ ‘ਹਮ ਸਾਥ-ਸਾਥ ਹੈ’ ਦੀ ਸ਼ੂਟਿੰਗ ਚੱਲ ਰਹੀ ਸੀ ਇਸ ਦੌਰਾਨ ਕਾਲੇ ਹਿਰਨ ਦਾ ਸ਼ਿਕਾਰ ਕੀਤਾ ਗਿਆ ਸੀ। ਇਸ ਮਾਮਲੇ ‘ਚ ਸਲਮਾਨ ਖਾਨ ਤੋਂ ਇਲਾਵਾ ਸੈਫ ਅਲੀ ਖਾਨ, ਨੀਲਮ, ਸੋਨਾਲੀ ਬੇਂਦਰੇ, ਤੱਬੂ ਅਤੇ ਦੁਸ਼ਯੰਤ ਸਿੰਘ ਦੋੋਸ਼ੀ ਸਨ। ਪਰ ਅਦਾਲਤ ਨੇ ਸਲਮਾਨ ਖਾਨ ਨੂੰ ਛੱਡ ਕੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ