ਬਿਜਲੀ ਪਾਣੀ ਦਾ ਮੋਰਚਾ : ਮੋਤੀ ਮਹਿਲ ਵੱਲ ਕੀਤਾ ਮਾਰਚ

Electric, Water,March,Pearl palace

ਪੰਜਾਬ ਭਰ ‘ਚੋਂ ਪੁੱਜੇ ਲੋਕਾਂ ਸਾਹਵੇਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ | Moti Mahal

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਪੰਜਾਬ ਰਾਜ ਕਮੇਟੀ ਵੱਲੋਂ ਇੱਥੇ ਚਲਾਇਆ ਜਾ ਰਿਹਾ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵਿੱਚ ਦਾਖਲ ਹੋ ਗਿਆ। ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਲੋਕਾਂ ਨੇ ਅੱਜ ਮੋਤੀ ਮਹਿਲ ਵੱਲ ਕੂਚ ਕੀਤਾ। ਅੱਜ ਦੇ ਇਕੱਠ ਵਿੱਚ ਹਜ਼ਾਰਾਂ ਲੋਕ, ਜਿਨ੍ਹਾਂ ਵਿੱਚ ਚੋਖੀ ਗਿਣਤੀ ਔਰਤਾਂ ਵੀ ਸ਼ਾਮਲ ਸਨ, ਕੇਂਦਰੀ ਅਤੇ ਸੂਬਾ ਸਰਕਾਰ ਦੀਆਂ ਲੋਕ ਨੀਤੀਆਂ ਖਿਲਾਫ਼ ਰੋਸ ਪ੍ਰਗਟਾਉਂਦੇ, ਜੋਸ਼ ਭਰਪੂਰ ਨਾਅਰੇ ਲਾਉਂਦੇ ਹੋਏ ਸ਼ਾਮਲ ਹੋਏ।

ਲੋਕ ਮੰਗ ਕਰ ਰਹੇ ਸਨ ਕਿ ਸੂਬੇ ਦੇ ਲੋਕਾਂ ਨੂੰ ਬਿਜਲੀ 2 ਰੁਪਏ ਪ੍ਰਤੀ ਯੂਨਿਟ ਦਿੱਤੀ ਜਾਵੇ, ਨਿੱਜੀ ਬਿਜਲੀ ਕਾਰੋਬਾਰੀਆਂ ਨਾਲ ਕੀਤੇ ਬਿਜਲੀ ਖਰੀਦ ਦੇ ਬਦਨੀਅਤੀ ਵਾਲੇ ਸਮਝੌਤੇ ਰੱਦ ਕਰਕੇ ਸਰਕਾਰੀ ਮਾਲਕੀ ਵਾਲੇ ਤਿੰਨੇ ਥਰਮਲ ਪੂਰੀ ਸਮਰੱਥਾ ਨਾਲ ਚਲਾਏ ਜਾਣ, ਰੱਜੇ-ਪੁੱਜੇ ਲੋਕਾਂ ਨੂੰ ਮੁਫਤ ਬਿਜਲੀ ਜਾਂ ਬਿਜਲੀ ‘ਤੇ ਸਬਸਿਡੀ ਦੇਣੀ ਫੌਰੀ ਬੰਦ ਕਰਕੇ ਇਹ ਲਾਭ ਹਕੀਕੀ ਲੋੜਵੰਦਾਂ ਨੂੰ ਦਿੱਤਾ ਜਾਵੇ, ਬਾਰਸੂਖ ਵਿਅਕਤੀਆਂ ਵੱਲੋਂ ਕੀਤੀ ਜਾਂਦੀ ਬਿਜਲੀ ਚੋਰੀ ਸਖਤੀ ਨਾਲ ਰੋਕੀ ਜਾਵੇ ਅਤੇ ਬਿਜਲੀ ਪੈਦਾ ਕਰਨ ਦੇ ਸਸਤੇ ਤੇ ਸੁਲਭ ਤਰੀਕੇ ਅਪਣਾਏ ਜਾਣ। (Moti Mahal)

ਇਹ ਵੀ ਪੜ੍ਹੋ : ਮੇਰੀ ਮਿੱਟੀ ਮੇਰਾ ਦੇਸ਼ ਤਹਿਤ ਸਕੂਲ ’ਚ ਪ੍ਰੋਗਰਾਮ ਕਰਵਾਇਆ

ਲੋਕਾਂ ਦੇ ਹੱਥਾਂ ਵਿੱਚ ਫੜ੍ਹੀਆਂ ਤਖਤੀਆਂ ਅਤੇ ਫਲੈਕਸਾਂ ਰਾਹੀਂ ਇਹ ਵੀ ਮੰਗ ਕੀਤੀ ਗਈ ਕਿ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਸਰਕਾਰ ਵੱਲੋਂ ਮੁਫਤ ਮੁਹੱਈਆ ਕਰਵਾਇਆ ਜਾਵੇ, ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਇਲਾਜ ਲਈ ਵਿਸ਼ੇਸ਼ ਫੰਡ ਕਾਇਮ ਕਰਦਿਆਂ ਹੰਗਾਮੀ ਨੀਤੀ ਬਣਾਈ ਜਾਵੇ, ਧਰਤੀ ਹੇਠਲੇ ਤੇ ਦਰਿਆਈ ਪਾਣੀਆਂ ਵਿੱਚ ਸਨਅਤੀ ਤੇ ਮੈਡੀਕਲ ਰਹਿੰਦ-ਖੂੰਹਦ, ਮਲ-ਮੂਤਰ, ਕਾਰਖਾਨਿਆਂ ਵੱਲੋਂ ਵਰਤਣ ਉਪਰੰਤ ਦੂਸ਼ਿਤ ਕੀਤਾ ਬਿਨਾ ਸੋਧਿਆ ਪਾਣੀ ਅਤੇ ਹੋਰ ਘਾਤਕ ਜਹਿਰਾਂ ਦੀ ਮਿਲਾਵਟ ਬੰਦ ਕੀਤੀ ਜਾਵੇ।

ਮੋਤੀ ਮਹਿਲ ਵੱਲ ਮਾਰਚ ਕਰਨ ਤੋਂ ਪਹਿਲਾਂ ਹੋਏ ਇਕੱਠ ਦੀ ਪ੍ਰਧਾਨਗੀ ਸਾਥੀ ਰਤਨ ਸਿੰਘ ਰੰਧਾਵਾ, ਵਿਜੇ ਮਿਸ਼ਰਾ, ਨੱਥਾ ਸਿੰਘ ਡਡਵਾਲ,  ਦਰਸ਼ਨ ਨਾਹਰ, ਸਤਨਾਮ ਸਿੰਘ ਅਜਨਾਲਾ, ਨੀਲਮ ਘੁਮਾਣ, ਸ਼ਮਸ਼ੇਰ ਸਿੰਘ ਬਟਾਲਾ, ਮਨਜਿੰਦਰ ਢੇਸੀ, ਪੂਰਨ ਚੰਦ ਨਨਹੇੜਾ ‘ਤੇ ਆਧਾਰਿਤ ਪ੍ਰਧਾਨਗੀ ਮੰਡਲ ਵੱਲੋਂ ਕੀਤੀ ਗਈ ਅਤੇ ਆਗੂਆਂ ਨੇ ਐਲਾਨ ਕੀਤਾ ਕਿ ਉਕਤ ਦੋਹਾਂ ਮੁੱਦਿਆਂ ਨਾਲ ਸਬੰਧਤ ਉੱਪਰ ਬਿਆਨ ਕੀਤੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪਾਰਟੀ ਆਰ-ਪਾਰ ਦਾ ਸੰਗਰਾਮ ਲੜੇਗੀ। ਆਗੂਆਂ ਨੇ ਸਮੂਹ ਪੰਜਾਬੀਆਂ ਨੂੰ ਇਸ ਜੀਵਨ ਦੀ ਰਾਖੀ ਦੇ ਸੰਗਰਾਮ ਵਿੱਚ ਸ਼ਾਮਲ ਹੋਣ ਅਤੇ ਇਸ ਦੀ ਹਰ ਪੱਖੋਂ ਇਮਦਾਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਖੱਬੇ, ਇਨਸਾਫ ਪਸੰਦ, ਜਮਹੂਰੀ ਸੰਗਠਨਾਂ, ਸੰਗਰਾਮੀ ਨੂੰ ਮੋਰਚੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। (Moti Mahal)

ਮੁੱਖ ਮੰਤਰੀ ਨਾਲ ਗੱਲਬਾਤ ਦਾ ਸੱਦਾ ਮਿਲਣ ‘ਤੇ ਮੋਰਚਾ ਵਕਤੀ ਤੌਰ ‘ਤੇ ਮੁਲਤਵੀ

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਪੰਜਾਬ ਰਾਜ ਕਮੇਟੀ ਵੱਲੋਂ ਚਲਾਏ ਜਾ ਰਹੇ ਪੱਕੇ ਮੋਰਚੇ ਦੇ ਪੰਜਵੇਂ ਦਿਨ ਪੰਜਾਬ ਦੇ ਮੁੱਖ ਮੰਤਰੀ ਦੇ ਮਹਿਲਾਂ ਨੂੰ ਕੂਚ ਕਰਨ ਦੌਰਾਨ ਪ੍ਰਸ਼ਾਸਨ ਨੇ ਲਿਖਤੀ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲਬਾਤ ਦਾ ਸੱਦਾ ਦਿੱਤਾ। ਇਸ ਸੱਦੇ ਉਪਰੰਤ ਪਾਰਟੀ ਦੇ ਕੌਮੀ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਐਲਾਨ ਕੀਤਾ ਕਿ ਇਹ ਮੋਰਚਾ ਵਕਤੀ ਤੌਰ ‘ਤੇ ਮੁਲਤਵੀ ਕੀਤਾ ਜਾ ਰਿਹਾ ਹੈ। ਵਰਨਣਯੋਗ ਹੈ ਕਿ ਅਧਿਕਾਰੀਆਂ ਵੱਲੋਂ ਇੱਕ 30 ਸਤੰਬਰ ਨੂੰ ਗੱਲਬਾਤ ਦਾ ਇੱਕ ਪੱਤਰ ਸੌਂਪਿਆ ਗਿਆ ਜਿਸ ‘ਤੇ ਆਗੂਆਂ ਨੇ ਕਿਹਾ ਕਿ ਗੱਲਬਾਤ ਤੋਂ ਬਾਅਦ ਦੀ ਸਥਿਤੀ ‘ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਸੰਘਰਸ਼ ਦੇ ਅਗਲੇ ਪੜਾਅ ਦਾ ਐਲਾਨ ਕੀਤਾ ਜਾਵੇਗਾ। ਅੱਜ ਦੇ ਧਰਨੇ ‘ਚ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲਵਾਈ।