ਪੰਜਾਬ ਸਰਕਾਰ ਦੇ ਮਾਰੂ ਰਵੱਈਏ ਵਿਰੁੱਧ ਕਲਮ ਛੋੜ ਹੜਤਾਲ 31 ਅਕਤੂਬਰ ਤੱਕ ਰਹੇਗੀ ਜਾਰੀ-ਆਗੂ
(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਮਾਰੂ ਰਵੱਈਏ ਵਿਰੁੱਧ ਜ਼ਿਲ੍ਹਾ ਪ੍ਰ੍ਰਧਾਨ ਅਮਰ ਬਹਾਦਰ ਸਿੰਘ ਅਤੇ ਜ਼ਿਲ੍ਹਾ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਦੀ ਅਗਵਾਈ ’ਚ ਬਾਈਕ ਰੈਲੀ ਕੀਤੀ ਗਈ। ਇਹ ਰੈਲੀ ਮਿੰਨੀ ਸਕੱਤਰੇਤ ਤੋਂ ਚੱਲ ਕੇ ਖੰਡਾ ਚੌਂਕ, ਲੀਲਾ ਭਵਨ ਚੌੌਕ, ਫੁਹਾਰਾ ਚੌਕ ਹੁੰਦੇ ਹੋਏ ਵਾਪਿਸ ਬਾਈ ਨੰਬਰ ਫਾਟਕ, ਥਾਪਰ ਕਾਲਜ ਚੌਕ ਹੁੰਦੇ ਹੋਏ ਮਿੰਨੀ ਸਕੱਤਰੇਤ ਵਿਖੇ ਸਮਾਪਤ ਹੋਈ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਪ੍ਰਮੁੱਖ ਆਗੂ ਖੁਸਵਿੰਦਰ ਕਪਿਲਾ, ਗੁਰਮੀਤ ਸਿੰਘ, ਬਚਿੱਤਰ ਸਿੰਘ ਨੇ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਅਤੇ ਨੋਟੀਫਿਕੇਸਨਾਂ ਜਾਰੀ ਨਾ ਕਰਨ ਕਾਰਣ ਲਗਾਤਾਰ ਚੱਲ ਰਹੀ ਕਲਮ ਛੋਡ ਹੜਤਾਲ ਵੱਲ ਧਿਆਨ ਨਾ ਦੇਣ ਕਾਰਨ ਮੁਲਾਜਮਾਂ ਵਿੱਚ ਭਾਰੀ ਰੋਸ਼ ਹੈ ਅਤੇ ਜਿਸ ਕਾਰਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਪੰਜਾਬ ਸਰਕਾਰ ਦੇ ਮਾਰੂ ਰਵੱਈਏ ਵਿਰੁੱਧ 8 ਅਕਤੂਬਰ ਤੋਂ 31 ਅਕਤੂਬਰ ਤੱਕ ਕਲਮ ਛੋਡ ਹੜਤਾਲ ਕੀਤਾ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੀ. ਐਸ.ਐਮ. ਐਸ. ਯੂ. ਸੂਬਾ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ 29 ਅਕਤੂਬਰ ਨੂੰ ਜ਼ਿਲ੍ਹਾ ਪੱਧਰ ਤੇ ਰੈਲੀਆਂ ਕੀਤੀਆਂ ਜਾਣ। ਇਸ ਫੈਸਲੇ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੀ ਲੀਡਰਸ਼ਿਪ ਵੱਲੋਂ ਬਾਈਕ ਰੈਲੀ ਕੀਤੀ ਗਈ। ਇਸ ਮੌਕੇ ਮਾਨ ਸਿੰਘ ਭੱਟੀ, ਗੁਰਪ੍ਰੀਤ ਸਿੰਘ, ਜਗਪ੍ਰੀਤ ਸਿੰਘ, ਉਪਨੈਨ ਸਿੰਘ, ਕੁਲਵੰਤ ਸਿੰਘ ਸੈਣੀ, ਜਗਨ ਨਾਥ, ਸਤਨਾਮ ਸਿੰਘ ਲੁਬਾਣਾ, ਗੋਰਖ ਨਾਥ ਆਦਿ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ