ਬਿਕਰਮ ਮਜੀਠੀਆ (Bikram Majithia ) ਮਜੀਠਾ ਹਲਕਾ ਤੋਂ ਨਹੀਂ ਲੜਨਗੇ ਚੋਣ, ਅੰਮ੍ਰਿਤਸਰ ਪੂਰਬੀ ਤੋਂ ਸਿੱਧੂ ਖਿਲਾਫ ਚੋਣ ਮੈਦਾਨ ’ਚ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ (Bikram Majithia ) ਨੇ ਮਜੀਠਾ ਹਲਕਾ ਛੱਡਣ ਦਾ ਐਲਾਨ ਕਰ ਦਿੱਤਾ ਹੈ। ਮਜੀਠੀਆ ਹੁਣ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜਨਗੇ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਪੂਰਬੀ ਸੀਟ ਤੋਂ ਹੀ ਚੋਣ ਲੜਨ ਦੀ ਚੁਣੌਤੀ ਦਿੱਤੀ ਸੀ। ਇਸ ਦੇ ਜਵਾਬ ਵਿੱਚ ਮਜੀਠੀਆ ਨੇ ਐਤਵਾਰ ਨੂੰ ਕਿਹਾ ਸੀ ਕਿ ਸਿੱਧੂ ਦੀ ਇਹ ਇੱਛਾ ਵੀ ਪੂਰੀ ਹੋ ਜਾਵੇਗੀ। ਇਸ ਤੋਂ ਬਾਅਦ ਸੋਮਵਾਰ ਨੂੰ ਮਜੀਠੀਆ ਦੀ ਪਤਨੀ ਗੁਨੀਵ ਕੌਰ ਨੇ ਨਾਮਜ਼ਦਗੀ ਦਾਖਲ ਕੀਤੀ। ਮਜੀਠਾ ਤੋਂ ਉਨਾਂ ਦੀ ਪਤਨੀ ਚੋਣ ਲੜੇਗੀ।
ਜਿਕਰਯੋਗ ਹੈ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪਹਿਲਾਂ ਦੋ ਥਾਵਾਂ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਸੀ ਪਰੂੰਤ ਵਾਰ-ਵਾਰ ਸਿੱਧੂ ਦੇ ਵੰਗਾਰਨ ’ਤੇ ਬਿਕਰਮ ਮਜੀਠੀਆ ਨੇ ਦੀ ਚੁਣੌਤੀ ਨੂੰ ਕਬੂਲਦਿਆਂ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਹੁਣ ਇਨਾਂ ਦੋਵਾਂ ਆਗੂਆਂ ਦਰਮਿਆਨ ਫਸਵਾਂ ਮੁਕਾਬਲਾ ਹੋਣ ਆਸਾਰ ਹਨ।
ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ 2009 ਤੋਂ ਮਜੀਠਾ ਹਲਕੇ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਟਿਕਟ ਦਿੰਦਾ ਆ ਰਿਹਾ ਹੈ। ਉਹ ਇੱਥੋਂ ਵੀ ਜਿੱਤਦਾ ਰਿਹਾ ਹੈ। ਪਾਰਟੀ ਨੇ ਇਸ ਵਾਰ ਅੰਮ੍ਰਿਤਸਰ ਪੂਰਬੀ ਸੀਟ ਤੋਂ ਵੀ ਚੋਣ ਲੜੀ ਹੈ। ਉੱਥੇ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਸਾਹਮਣੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ