ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਐਸਆਈਟੀ ਅੱਗੇ ਹੋਏ ਪੇਸ਼

Bikram Majithia

ਭਾਰੀ ਗਿਣਤੀ ਸਮਰਥਕਾਂ ਨੂੰ ਪੁਲਿਸ ਨੇ ਬੈਰੀਗੇਟ ਲਾ ਕੇ ਪਿੱਛੇ ਹੀ ਰੋਕਿਆ | Bikram Majithia

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਡਰੱਗ ਮਾਮਲੇ ਵਿੱਚ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਅੱਜ ਐਸਆਈਟੀ ਅੱਗੇ ਪੇਸ਼ ਹੋਣ ਲਈ ਪਟਿਆਲਾ ਪੁੱਜੇ। ਇਸ ਦੌਰਾਨ ਉਹਨਾਂ ਨਾਲ ਵੱਡੀ ਗਿਣਤੀ ਵਿੱਚ ਸਮਰਥਕ ਵੀ ਸਨ ਜਿਨਾਂ ਨੂੰ ਪੁਲਿਸ ਨੇ ਬੈਰੀਗੇਟ ਲਾ ਕੇ ਪਿੱਛੇ ਹੀ ਰੋਕ ਲਿਆ। ‌ ਬਿਕਰਮ ਸਿੰਘ ਮਜੀਠੀਆ ਐਸਆਈਟੀ ਦੇ ਮੁਖੀ ਮੁਖਵਿੰਦਰ ਸਿੰਘ ਛੀਨਾ ਕੋਲ ਪੇਸ਼ ਹੋਏ ਅਤੇ ਇਸ ਦੌਰਾਨ ਉਨਾਂ ਕੋਲੋਂ ਸਿੱਟ ਵੱਲੋਂ ਵੱਡੀ ਗਿਣਤੀ ਵਿੱਚ ਸਵਾਲ ਜਵਾਬ ਕੀਤੇ ਜਾਣਗੇ। (Bikram Majithia)

ਐਸਆਈਟੀ ਅੱਗੇ ਪੇਸ਼ ਹੋਣ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਭਗਵੰਤ ਮਾਨ ਸਰਕਾਰ ਖਿਲਾਫ ਹੱਲਾ ਬੋਲਦਿਆਂ ਆਖਿਆ ਕਿ ਉਨਾਂ ਵੱਲੋਂ ਸਰਕਾਰੀ ਮਸ਼ੀਨਰੀ ਦਾ ਦੁਰਪਯੋਗ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦੋ ਸਾਲ ਤੱਕ ਇਸ ਕੇਸ ਬਾਰੇ ਭਗਵੰਤ ਮਾਨ ਸਰਕਾਰ ਚੁੱਪ ਸੀ ਪਰ ਜਦੋਂ ਤੋਂ ਉਹਨਾਂ ਨੇ ਇੱਕ ਬੱਚੀ ਨਾਲ ਖੜਨ ਦਾ ਫੈਸਲਾ ਲਿਆ ਉਦੋਂ ਤੋਂ ਹੀ ਉਹਨਾਂ ਨੂੰ ਇਸ ਕੇਸ ਵਿੱਚ ਪੇਸ਼ ਹੋਣ ਲਈ ਇਹ ਸੰਮਣ ਕੀਤਾ ਗਿਆ।

Also Read : ਪੰਜਾਬ ਦੇ ਕਿਸਾਨਾਂ ਦੀ ਲੁੱਟ ਨੂੰ ਇਸ ਤਰ੍ਹਾਂ ਰੋਕੇਗੀ ਸਰਕਾਰ, ਜਾਰੀ ਕੀਤੇ ਹੁਕਮ

ਉਹਨਾਂ ਕਿਹਾ ਕਿ ਜੇਕਰ ਸਬੂਤ ਹਨ ਤਾਂ ਅਦਾਲਤ ‘ਚ ਪੇਸ਼ ਕਰਦੇ ਪਰ ਇੱਥੇ ਸਿਆਸੀਕਰਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਗ੍ਰਿਫ਼ਤਾਰੀ ਤੋਂ ਨਹੀਂ ਡਰਦੇ ਪਰ ਉਨ੍ਹਾਂ ਦੀ ਇਸ ਪੇਸ਼ੀ ਦੌਰਾਨ ਪਟਿਆਲਾ ‘ਚ ਲਗਾਇਆ ਗਿਆ ਪੁਲਿਸ ਦਾ ਕਰਫੂ ਸਾਬਿਤ ਕਰਦਾ ਹੈ ਕਿ ਸਰਕਾਰ ਉਨ੍ਹਾਂ ਤੋਂ ਕਿੰਨਾ ਡਰਦੀ ਹੈ। ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਨੂੰ ਈਡੀ ਨੇ ਸੱਦਿਆ ਪਰ ਉਹ ਭਗਵੰਤ ਮਾਨ ਦੇ ਜਹਾਜ਼ ‘ਚ ਭੱਜਦਾ ਫਿਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦੀ ਪਾਲਣਾ ਕਰਦੇ ਹਨ, ਇਸ ਲਈ ਸਿੱਟ ਅੱਗੇ ਪੇਸ਼ ਹੋਣ ਲਈ ਆਏ ਹਨ।

LEAVE A REPLY

Please enter your comment!
Please enter your name here