ਬਿਕਰਮ ਮਜੀਠੀਆ ਅਦਾਲਤ ’ਚ ਹੋਏ ਪੇਸ਼ , 22 ਮਾਰਚ ਤੱਕ ਜੂਡੀਸ਼ੀਅਲ ਹਿਰਾਸਤ ’ਚ ਭੇਜਿਆ

majitya

22 ਮਾਰਚ ਤੱਕ ਜੂਡੀਸ਼ੀਅਲ ਹਿਰਾਸਤ ’ਚ ਭੇਜਿਆ (Bikram Majithia )

(ਸੱਚ ਕਹੂੰ ਨਿਊਜ਼) ਮੋਹਾਲੀ। ਡਰੱਗਜ਼ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia ) ਨੂੰ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਮੁਹਾਲੀ ਕੋਰਟ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਉਨਾਂ ਨੂੰ 22 ਮਾਰਚ ਤੱਕ ਜ਼ੂਟੀਸ਼ੀਅਲ ਹਿਰਾਸਤ ’ਚ ਭੇਜ ਦਿੱਤਾ ਹੈ। ਇਸ ਵੇਲੇ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਜ਼ਿਕਰਯੋਗ ਹੈ ਕਿ ਦਸੰਬਰ ਦੇ ਆਖਰੀ ਹਫਤੇ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗਜ਼ ਮਾਮਲੇ ‘ਚ ਐੱਫ.ਆਈ.ਆਰ. ਹਾਲਾਂਕਿ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ‘ਤੇ ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਸੀ ਤਾਂ ਜੋ ਉਹ ਚੋਣਾਂ ਦੌਰਾਨ ਪ੍ਰਚਾਰ ਕਰ ਸਕਣ। ਬਿਕਰਮ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ।

ਆਤਮ ਸਮਰਪਣ ਕਰਦੇ ਹੀ ਉਸ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਮੰਗਲਵਾਰ 8 ਮਾਰਚ ਨੂੰ ਅਦਾਲਤ ‘ਚ ਸੁਣਵਾਈ ਹੋਈ, ਜਿਸ ਦੀ ਸੁਣਵਾਈ 22 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ। ਮਜੀਠੀਆ ਲਈ ਇਹ ਵੱਡਾ ਝਟਕਾ ਹੈ ਕਿਉਂਕਿ ਹੁਣ ਉਨ੍ਹਾਂ ਨੂੰ 22 ਮਾਰਚ ਤੱਕ ਪਟਿਆਲਾ ਜੇਲ੍ਹ ‘ਚ ਰਹਿਣਾ ਪਵੇਗਾ।

ਕੀ ਹੈ ਮਾਾਮਲਾ

ਕਾਂਗਰਸ ਸਰਕਾਰ ਨੇ ਮੋਹਾਲੀ ਕ੍ਰਾਈਮ ਬ੍ਰਾਂਚ ‘ਚ ਬਿਕਰਮ ਮਜੀਠੀਆ ਖਿਲਾਫ ਡਰੱਗ ਦਾ ਮਾਮਲਾ ਦਰਜ ਕੀਤਾ ਸੀ। ਉਸ ‘ਤੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦਾ ਦੋਸ਼ ਹੈ। ਕੇਸ ਦਰਜ ਹੋਣ ਤੋਂ ਬਾਅਦ ਉਸ ਨੇ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਵਾਰ-ਵਾਰ ਰੱਦ ਕੀਤਾ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ