ਸਾਡੇ ਨਾਲ ਸ਼ਾਮਲ

Follow us

12.2 C
Chandigarh
Wednesday, January 21, 2026
More
    Home Breaking News Bikram Majith...

    Bikram Majithia Vigilance: ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ’ਚ ਲਿਆ

    Bikram Majithia Vigilance
    Bikram Majithia Vigilance: ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ’ਚ ਲਿਆ

    Bikram Majithia Vigilance: ਅੰਮ੍ਰਿਤਸਰ/ਚੰਡੀਗੜ੍ਹ (ਅਸ਼ਵਨੀ ਚਾਵਲਾ)। ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਮਜੀਠੀਆ ਨੂੰ ਮੋਹਾਲੀ ਲੈ ਕੇ ਜਾ ਰਹੀ ਹੈ। ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਟੀਮ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚੀ।

    Read Also : Haryana Ration Card: ਹਰਿਆਣਾ ਦੇ Ration Card ਧਾਰਕਾਂ ਲਈ ਵੱਡੀ ਖ਼ਬਰ

    ਵਿਜੀਲੈਂਸ ਦੇ ਐੱਸਐੱਸਪੀ ਲਖਬੀਰ ਸਿੰਘ ਦੀ ਅਗਵਾਈ ਵਿਚ ਟੀਮ ਮਜੀਠੀਆ ਦੇ ਘਰ ਪਹੁੰਚੀ ਅਤੇ ਪੁੱਛਗਿੱਛ ਕੀਤੀ। ਇਹ ਛਾਪੇਮਾਰੀ ਨਸ਼ੇ ਦੇ ਮਾਮਲੇ ਵਿਚ ਕੀਤੀ ਗਈ ਹੈ। ਇੱਕੋ ਸਮੇਂ ਮਜੀਠੀਆ ਦੇ ਲਗਭਗ 15 ਟਿਕਾਣਿਆਂ ’ਤੇ ਇਕੱਠਿਆਂ ਛਾਪੇਮਾਰੀ ਕੀਤੀ ਗਈ। ਇਸ ਦਰਮਿਆਨ ਬਿਕਰਮ ਮਜੀਠੀਆ ਦੀ ਵਿਜੀਲੈਂਸ ਦੇ ਐੱਸਐੱਸਪੀ ਨਾਲ ਤਿੱਖੀ ਬਹਿਸ ਵੀ ਹੋਈ। ਵਿਜੀਲੈਂਸ ਐੱਸਐੱਸਪੀ ਨੇ ਇਹ ਵੀ ਕਿਹਾ ਕਿ ਮਜੀਠੀਆ ਕਾਨੂੰਨੀ ਕੰਮ ’ਚ ਅੜਿੱਕਾ ਪਾਉਣ ਦੀ ਯਤਨ ਕਰ ਰਹੇ ਹਨ। Bikram Majithia Vigilance