ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ

Bikram Singh Majithia

2 ਜੱਜਾਂ ਨੇ ਸੁਣਵਾਈ ਕਰਨ ਤੋਂ ਇਨਕਾਰ ਕੀਤਾ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਡਰੱਗ ਕੇਸ ’ਚ ਫਸੇ ਅਕਾਲੀ ਆਗੂ ਬਿਕਰਮ ਮਜੀ਼ਠੀਆ (Bikram Majithia) ਨੂੰ ਅੱਜ ਵੀ ਜਮਾਨਤ ਨਹੀਂਂ ਮਿਲੀ। ਬਿਕਰਮ ਮਜੀਠੀਆ ਜਮਾਨਤ ਲੈਣ ਲਈ ਕਈ ਵਾਰ ਅਦਾਲਤ ’ਚ ਅਪੀਲ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਹਾਲੇ ਤੱਕ ਕੋਈ ਰਾਹਤ ਨਹੀਂ ਮਿਲੀ। ਸ਼ੁੱਕਰਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਉਨ੍ਹਾਂ ਦੀ ਸੁਣਵਾਈ ਟਲ ਗਈ। ਅਦਾਲਤ ’ਚ ਸੁਣਵਾਈ ਸ਼ੁਰੂ ਹੁੰਦੇ ਹੀ ਸਰਕਾਰੀ ਵਕੀਲ ਨੇ ਕਿਹਾ ਕਿ ਛੇਤੀ ਹੀ ਸੀਨੀਅਰ ਵਕੀਲ ਇਸ ਮਾਮਲੇ ’ਚ ਪੇਸ਼ ਹੋਣਗੇ।

ਇਸ ਦੇ ਨਾਲ ਹੀ ਮਜੀਠੀਆ (Bikram Majithia) ਦੇ ਵਕੀਲ ਨੇ ਕੁਝ ਦਸਤਾਵੇਜ਼ ਪੂਰੇ ਕਰਨ ਦੀ ਗੱਲ ਵੀ ਕਹੀ। ਜਿਸ ਤੋਂ ਬਾਅਦ ਹਾਈਕੋਰਟ ਨੇ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ। ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਹੁਣ ਤੱਕ ਹਾਈ ਕੋਰਟ ਦੇ ਦੋ ਜੱਜ ਨਿੱਜੀ ਕਾਰਨਾਂ ਕਰਕੇ ਉਸ ਦੀ ਸੁਣਵਾਈ ਤੋਂ ਦੂਰ ਰਹੇ ਹਨ। ਚੀਫ਼ ਜਸਟਿਸ ਨੇ ਹੁਣ ਇਸ ਮਾਮਲੇ ਨੂੰ ਨਵੀਂ ਬੈਂਚ ਕੋਲ ਭੇਜ ਦਿੱਤਾ ਹੈ। ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਖਿਲਾਫ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੋਣ ਲੜਨ ਤੱਕ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ।

ਬਿਕਰਮ ਮਜੀਠੀਆ ਨੇ ਇਸ ਸਾਲ 24 ਫਰਵਰੀ ਨੂੰ ਆਤਮ ਸਮਰਪਣ ਕੀਤਾ ਸੀ। ਕੁਝ ਮਹੀਨੇ ਪਹਿਲਾਂ ਉਹ ਨਸ਼ਿਆਂ ਦੇ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ। ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਪਹਿਲਾਂ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

ਕੀ ਹੈ ਮਾਮਲਾ

ਜਿਕਰਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਬਿਕਰਮ ਮਜੀਠੀਆ ‘ਤੇ ਗੰਭੀਰ ਦੋਸ਼ ਲੱਗੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਵਿਚ ਅਤੇ ਚੰਡੀਗੜ੍ਹ ਵਿਚ ਸਰਕਾਰੀ ਕੋਠੀ ਵਿਚ ਵੀ ਰਹਿੰਦਾ ਰਿਹਾ। ਇੱਥੋਂ ਤੱਕ ਕਿ ਮਜੀਠੀਆ ਨੇ ਉਸ ਨੂੰ ਕਾਰ ਅਤੇ ਗੰਨਮੈਨ ਵੀ ਦਿੱਤੇ ਸਨ। ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ। ਇਸ ਤੋਂ ਇਲਾਵਾ  ਉਸ ‘ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਨ ਦਾ ਵੀ ਦੋਸ਼ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ