ਮੋਹਾਲੀ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਵੀਡੀਓ ਕਾਨਫਰੰਸ ਰਾਹੀਂ ਹੋਈ ਸੁਣਵਾਈ

Bikram Majithia Sachkahoon, Bikram Majithia

ਮੁਹਾਲੀ ਕੋਰਟ ਨੇ ਮਜੀ਼ਠੀਆ (Bikram Majithia (2)) ਦੀ ਨਿਆਂਇਕ ਹਿਰਾਸਤ 4 ਮਈ ਤੱਕ ਵਧਾਈ

(ਸੱਚ ਕਹੂੰ ਨਿਊਜ਼) ਮੋਹਾਲੀ। ਡਰੱਗ ਕੇਸ ’ਚ ਫਸੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ (Bikram Majithia ) ਅੱਜ ਮੁਹਾਲੀ ਕੋਰਟ ’ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ ਤੇ ਉਨ੍ਹਾਂ ਨੂੰ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਮੁਹਾਲੀ ਕੋਰਟ ਨੇ ਮਜੀ਼ਠੀਆ ਦੀ ਨਿਆਂਇਕ ਹਿਰਾਸਤ 4 ਮਈ ਤੱਕ ਵਧਾ ਦਿੱਤੀ ਹੈ। ਹੁਣ ਉਨ੍ਹਾਂ ਨੂੰ ਪਟਿਆਲਾ ਦੀ ਸੈਂਟਰਲ ਜੇਲ੍ਹ ’ਚ ਹੀ ਰਹਿਣਾ ਪਵੇਗਾ।

ਪਿਛਲੀ ਸੁਣਵਾਈ ਦੌਰਾਨ ਉਨ੍ਹਾਂ ਨੇ ਅੱਤਵਾਦੀਆਂ ਅਤੇ ਗੈਂਗਸਟਰਾਂ ਤੋਂ ਜਾਨ ਨੂੰ ਖ਼ਤਰਾ ਦੱਸਿਆ ਸੀ। ਮਜੀਠੀਆ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਜਨਰਲ ਬੈਰਕ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਜਿਸ ਸਬੰਧੀ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਤੋਂ ਜਵਾਬ ਤਲਬ ਕੀਤਾ ਸੀ। ਜੇਲ੍ਹ ਸੁਪਰਡੈਂਟ ਨੇ ਮਜੀਠੀਆ ਨੂੰ ਖਤਰੇ ਦੀ ਗੱਲ ਤੋਂ ਇਨਕਾਰ ਕੀਤਾ ਸੀ। ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਅਕਾਲੀ ਆਗੂ ਐਡਵੋਕੇਟ ਅਰਸ਼ਦੀਪ ਕਲੇਰ ਨੇ ਦਾਅਵਾ ਕੀਤਾ ਕਿ ਖੁਫੀਆ ਰਿਪੋਰਟਾਂ ਹਨ ਕਿ ਅਕਾਲੀ ਆਗੂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ), ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੇਐਫ) ਅਤੇ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮਜੀਠੀਆ ਨੇ ਆਤਮ ਸਮਰਪਣ ਕਰ ਦਿੱਤਾ ਅਤੇ ਸੰਗਰੂਰ ਜੇਲ੍ਹ ਭੇਜ ਦਿੱਤਾ ਗਿਆ। ਹਾਲਾਂਕਿ ਉੱਥੋਂ ਉਨ੍ਹਾਂ ਨੂੰ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।

ਪਿਛਲੀ ਕਾਂਗਰਸ ਸਰਕਾਰ ਵੱਲੋਂ ਚੋਣਾਂ ਨੇੜੇ ਆਉਂਦੇ ਹੀ ਬਿਕਰਮ ਮਜੀਠੀਆ ਵਿਰੁੱਧ ਡਰੱਗ ਕੇਸ ਦਰਜ ਕੀਤਾ ਗਿਆ ਸੀ। ਉਸ ‘ਤੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਦੀ ਮੱਦਦ ਕਰਨ ਅਤੇ ਉਨ੍ਹਾਂ ਨਾਲ ਡੀਲਿੰਗ ਕਰਨ ਦਾ ਦੋਸ਼ ਹੈ। ਇਹ ਮਾਮਲਾ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਇਸ ਵਿੱਚ ਮਜੀਠੀਆ ਨੂੰ ਹੇਠਲੀ ਅਦਾਲਤ ਅਤੇ ਹਾਈਕੋਰਟ ਤੋਂ ਸੁਪਰੀਮ ਕੋਰਟ ਤੱਕ ਜ਼ਮਾਨਤ ਨਹੀਂ ਮਿਲੀ। ਜਿਸ ਤੋਂ ਬਾਅਦ ਉਸ ਨੇ 24 ਫਰਵਰੀ ਨੂੰ ਆਤਮ ਸਮਰਪਣ ਕਰ ਦਿੱਤਾ, ਜਿਸ ਤੋਂ ਬਾਅਦ ਉਹ ਜੇਲ੍ਹ ਵਿੱਚ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ