ਨਸ਼ਿਆਂ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਅਕਾਲੀ ਆਗੂ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਡਰੱਗ ਕੇਸ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਦੀ ਡਬਲ ਬੈਂਚ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਦੋਵਾਂ ਧਿਰਾਂ ਦੇ ਵਕੀਲਾਂ ਵਿਚਾਲੇ ਬਹਿਸ ਹੋਈ। ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਸਿਆਸੀ ਰੰਜਿਸ਼ ਕਾਰਨ ਉਸ ਨੂੰ ਇਸ ਕੇਸ ਵਿੱਚ ਫਸਾਇਆ ਗਿਆ ਹੈ। ਬਹਿਸ ਪੂਰੀ ਹੋਣ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖਣ ਲਈ ਕਿਹਾ। ਦੱਸਣਯੋਗ ਹੈ ਕਿ ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ।
ਕੀ ਹੈ ਮਾਮਲਾ
ਜਿਕਰਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਬਿਕਰਮ ਮਜੀਠੀਆ ‘ਤੇ ਗੰਭੀਰ ਦੋਸ਼ ਲੱਗੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਵਿਚ ਅਤੇ ਚੰਡੀਗੜ੍ਹ ਵਿਚ ਸਰਕਾਰੀ ਕੋਠੀ ਵਿਚ ਵੀ ਰਹਿੰਦਾ ਰਿਹਾ। ਇੱਥੋਂ ਤੱਕ ਕਿ ਮਜੀਠੀਆ ਨੇ ਉਸ ਨੂੰ ਕਾਰ ਅਤੇ ਗੰਨਮੈਨ ਵੀ ਦਿੱਤੇ ਸਨ। ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ। ਇਸ ਤੋਂ ਇਲਾਵਾ ਉਸ ‘ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਨ ਦਾ ਵੀ ਦੋਸ਼ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ